Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ

April 23, 2026 08:26 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਜਲ ਸਰੋਤ, ਭੂਮੀ ਤੇ ਜਲ ਸੰਭਾਲ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਤਿੰਨ ਵੱਖ-ਵੱਖ ਵਿਭਾਗਾਂ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਸਿੰਚਾਈ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਸੂਬੇ ਭਰ ਵਿੱਚ ਹੜ੍ਹ ਰੋਕੂ ਕਾਰਜ ਛੇਤੀ ਤੋਂ ਛੇਤੀ ਮੁਕੰਮਲ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਖਣਨ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦਿਆਂ ਕੈਬਨਿਟ ਮੰਤਰੀ ਨੇ ਗ਼ੈਰ-ਕਾਨੂੰਨੀ ਮਾਈਨਿੰਗ ਰੋਕਣ ਲਈ ਫ਼ਲਾਇੰਗ ਸਕੁਐਡ ਬਣਾਉਣ ਦੇ ਹੁਕਮ ਦਿੱਤੇ। ਇਸੇ ਤਰ੍ਹਾਂ ਉਨ੍ਹਾਂ ਵੱਧ ਤੋਂ ਵੱਧ ਵਪਾਰਕ ਮਾਈਨਿੰਗ ਸਾਈਟਾਂ ਚਾਲੂ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੇਤ-ਬਜਰੀ ਜਿਹੇ ਖਣਿਜ ਪਦਾਰਥਾਂ ਦੀ ਸਪਲਾਈ ਵਿੱਚ ਸੁਧਾਰ ਹੋ ਸਕੇ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾ ਸਕੇ। ਆਧੁਨਿਕ ਪ੍ਰਬੰਧਨ ਪ੍ਰਣਾਲੀ ਦੀ ਲੋੜ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਤੁਰੰਤ ਨਿਗਰਾਨੀ ਅਤੇ ਕੰਟਰੋਲ ਲਈ ਆਧੁਨਿਕ ਸਾਫ਼ਟਵੇਅਰ ਦੇ ਉਪਯੋਗ ਦੀ ਹਦਾਇਤ ਵੀ ਦਿੱਤੀ। ਜਲ ਸਰੋਤ ਵਿਭਾਗ ਦੇ ਕਾਰਜਾਂ ਦੀ ਪ੍ਰਗਤੀ ਦਾ ਮੁਲਾਂਕਣ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਹਦਾਇਤ ਕੀਤੀ ਕਿ ਸਾਰੇ ਹੜ੍ਹ ਰੋਕਥਾਮ ਕਾਰਜ 30 ਜੂਨ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸੰਕਟਕਾਲੀ ਸਥਿਤੀ ਨੂੰ ਟਾਲ਼ਿਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰੀ ਪਾਣੀ ਅਧੀਨ ਸਿੰਜਾਈ ਖੇਤਰ ਦੇ ਮੌਜੂਦਾ 78 ਫ਼ੀਸਦੀ ਘੇਰੇ ਨੂੰ ਹੋਰ ਵਧਾਇਆ ਜਾਵੇ ਤਾਂ ਜੋ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਈ ਜਾ ਸਕੇ। ਕੈਬਨਿਟ ਮੰਤਰੀ ਨੇ ਵਿਭਾਗ ਨੂੰ ਵਾਢੀ ਦੇ ਸੀਜ਼ਨ ਦੇ ਮੱਦੇਨਜ਼ਰ ਚੱਲ ਰਹੇ ਨਹਿਰੀ ਪਾਣੀ ਦੀ ਵਰਤੋਂ ਸਬੰਧੀ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਪਾਣੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸੇਮ-ਪ੍ਰਭਾਵਿਤ ਜ਼ਮੀਨਾਂ ਦੇ ਸੁਧਾਰ ਸਬੰਧੀ ਪਹਿਲਕਦਮੀਆਂ ਨੂੰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਵਧਾਉਣ ’ਤੇ ਵੀ ਜ਼ੋਰ ਦਿੱਤਾ। ਭੂਮੀ ਅਤੇ ਜਲ ਸੰਭਾਲ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਨਹਿਰੀ ਪਾਣੀ ਉਪਲਬਧ ਕਰਵਾਉਣ ਲਈ 5253 ਕਿਲੋਮੀਟਰ ਸਿੰਚਾਈ ਪਾਈਪਲਾਈਨ ਵਿਛਾਈ ਗਈ ਹੈ, ਜਿਸ ਨਾਲ 161,000 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਲਾਭ ਮਿਲਿਆ ਹੈ। ਸੂਬਾ ਸਰਕਾਰ ਦੀਆਂ ਮੁੱਖ ਪਹਿਲਕਦਮੀਆਂ ਗਿਣਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਤਿੰਨ ਵੱਡੇ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ, ਜਿਨ੍ਹਾਂ ਵਿੱਚ ਪਿੰਡਾਂ ਦੇ ਛੱਪੜਾਂ ਦੀ ਵਰਤੋਂ ਕਰਕੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਬੁਨਿਆਦੀ ਢਾਂਚੇ ਦੀ ਸਿਰਜਣਾ, ਮਿੱਟੀ ਦੇ ਖਿਸਕਾਅ ਨੂੰ ਰੋਕਣ, ਹੜ੍ਹਾਂ ਦੇ ਪ੍ਰਭਾਵ ਨੂੰ ਘਟਾਉਣ ਅਤੇ ਭੂਮੀਗਤ ਪਾਣੀ ਨੂੰ ਰੀਚਾਰਜ ਕਰਨ ਲਈ ਕੰਢੀ ਖੇਤਰ ਵਿੱਚ ਚੈੱਕ ਡੈਮਾਂ ਦਾ ਨਿਰਮਾਣ ਅਤੇ ਫਾਜ਼ਿਲਕਾ ਜ਼ਿਲ੍ਹੇ ਦੇ 29 ਪਿੰਡਾਂ ਵਿੱਚ ਸੇਮਗ੍ਰਸਤ ਜ਼ਮੀਨਾਂ ਦੀ ਮੁੜ-ਪ੍ਰਾਪਤੀ ਲਈ ਇੱਕ ਪ੍ਰਮੁੱਖ ਪ੍ਰਾਜੈਕਟ ਚਲਾਉਣਾ ਸ਼ਾਮਲ ਹੈ। ਉਨ੍ਹਾਂ ਅੱਗੇ ਦੱਸਿਆ ਕਿ 250 ਤੋਂ ਵੱਧ ਪਿੰਡਾਂ ਦੇ ਛੱਪੜਾਂ ’ਤੇ ਸੂਰਜੀ ਊਰਜਾ ਨਾਲ ਚੱਲਣ ਵਾਲੇ ਸਿੰਚਾਈ ਪ੍ਰਾਜੈਕਟ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ, ਜਿਸ ਨਾਲ ਲਗਭਗ 10500 ਏਕੜ ਵਾਹੀਯੋਗ ਜ਼ਮੀਨ ਨੂੰ ਲਾਭ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਸੇਮ ਪ੍ਰਭਾਵਿਤ ਖੇਤਰ ਸੁਧਾਰ ਪ੍ਰਾਜੈਕਟ ਵੀ ਨਿਰੰਤਰ ਪ੍ਰਗਤੀ ਅਧੀਨ ਹੈ ਅਤੇ ਮਈ ਮਹੀਨੇ ਦੇ ਅੰਤ ਤੱਕ ਚਾਰ ਪਿੰਡਾਂ ਵਿੱਚ ਪੂਰਾ ਹੋਣ ਦੀ ਉਮੀਦ ਹੈ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਖਣਨ ਸ੍ਰੀਮਤੀ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਜਲ ਸਰੋਤ ਸ੍ਰੀ ਕ੍ਰਿਸ਼ਨ ਕੁਮਾਰ, ਡਾਇਰੈਕਟਰ ਮਾਈਨਿੰਗ ਸ੍ਰੀ ਅਭਿਜੀਤ ਕਪਲਿਸ਼, ਮੁੱਖ ਭੂਮੀ ਪਾਲ ਸ੍ਰੀ ਮਹਿੰਦਰ ਸਿੰਘ ਸੈਣੀ, ਮੁੱਖ ਇੰਜੀਨੀਅਰ (ਮਾਈਨਿੰਗ ਅਤੇ ਡਰੇਨੇਜ) ਸ. ਹਰਦੀਪ ਸਿੰਘ ਮੈਂਦੀਰੱਤਾ, ਮੁੱਖ ਇੰਜੀਨੀਅਰ (ਕੈਨਾਲ) ਸ੍ਰੀ ਸ਼ੇਰ ਸਿੰਘ, ਪੀ.ਡਬਲਯੂ.ਆਰ.ਐਮ.ਡੀ.ਸੀ. ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਮਨੋਜ ਬਾਂਸਲ ਅਤੇ ਐਕਸੀਅਨ (ਭੂਮੀ ਤੇ ਜਲ ਸੰਭਾਲ) ਸ੍ਰੀ ਜੀ.ਐਸ. ਢਿੱਲੋਂ ਹਾਜ਼ਰ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ