Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

April 23, 2026 08:29 PM
Rozana Sehaj times

ਚੰਡੀਗੜ੍ਹ/ਐਸਏਐਸ ਨਗਰ : ਸੂਬੇ ਵਿੱਚ ਉਦਯੋਗਿਕ ਕਾਮਿਆਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਦੀ ਭਲਾਈ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਕਿਰਤ ਭਲਾਈ ਬੋਰਡ ਵੱਲੋਂ ਪਿਛਲੇ ਵਿੱਤੀ ਸਾਲ ਦੌਰਾਨ ਵੱਖ-ਵੱਖ ਭਲਾਈ ਸਕੀਮਾਂ ਅਧੀਨ 7831 ਲਾਭਪਾਤਰੀਆਂ ਨੂੰ 17.11 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਬੋਰਡ ਦੀਆਂ ਚੱਲ ਰਹੀਆਂ ਗਤੀਵਿਧੀਆਂ ਅਤੇ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਇੱਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਇਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵੱਡੀ ਗਿਣਤੀ ਵਿੱਚ ਯੋਗ ਕਾਮੇ ਭਲਾਈ ਸਕੀਮਾਂ ਦਾ ਲਾਭ ਲੈ ਸਕਣ। ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਜਾਗਰੂਕਤਾ ਦੀ ਘਾਟ ਅਕਸਰ ਕਾਮਿਆਂ ਨੂੰ ਉਨ੍ਹਾਂ ਲਈ ਉਪਲਬਧ ਭਲਾਈ ਸਕੀਮਾਂ ਤੋਂ ਲਾਭ ਲੈਣ ਵਿੱਚ ਅੜਿੱਕਾ ਬਣਦੀ ਹੈ। ਸਕੀਮਾਂ ਦੇ ਦਾਇਰੇ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਪੰਜਾਬ ਕਿਰਤ ਭਲਾਈ ਫੰਡ ਐਕਟ, 1965 ਅਧੀਨ ਆਉਂਦੇ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਉਦਯੋਗਿਕ ਕਾਮੇ ਬੋਰਡ ਵੱਲੋਂ ਦਿੱਤੇ ਜਾਂਦੇ ਲਾਭ ਪ੍ਰਾਪਤ ਕਰਨ ਦੇ ਯੋਗ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲਕਦਮੀਆਂ ਸਿਹਤ, ਸਿੱਖਿਆ ਅਤੇ ਸਮਾਜਿਕ ਸੁਰੱਖਿਆ ਸਮੇਤ ਜੀਵਨ ਦੇ ਵੱਖ-ਵੱਖ ਪਹਿਲੂਆਂ ਵਿੱਚ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨ ਲਈ ਚਲਾਈ ਗਈਆਂ ਹਨ। ਬੋਰਡ ਵੱਲੋਂ ਚਲਾਈ ਗਈਆਂ ਸਕੀਮਾਂ ਵਿੱਚ ਡਾਕਟਰੀ ਇਲਾਜ ਅਤੇ ਜਨਰਲ ਸਰਜਰੀਆਂ ਲਈ ਵਿੱਤੀ ਸਹਾਇਤਾ, ਐਕਸ-ਗ੍ਰੇਸ਼ੀਆ ਗ੍ਰਾਂਟ, ਅੰਤਿਮ ਸੰਸਕਾਰ ਦੇ ਖਰਚੇ, ਐਲ.ਟੀ.ਸੀ., ਜਣੇਪਾ ਲਾਭ ਅਤੇ ਮਾਨਸਿਕ ਜਾਂ ਸਰੀਰਕ ਅਪੰਗਤਾ ਵਾਲੇ ਕਾਮਿਆਂ ਲਈ ਸਹਾਇਤਾ ਸ਼ਾਮਲ ਹੈ। ਇਸ ਤੋਂ ਇਲਾਵਾ ਕਾਮੇ ਹੋਰਨਾਂ ਸਕੀਮਾਂ ਦਾ ਲਾਭ ਵੀ ਲੈ ਸਕਦੇ ਹਨ, ਜਿਨ੍ਹਾਂ ਵਿੱਚ ਸ਼ਗਨ ਸਕੀਮ, ਐਨਕਾਂ ਲਗਵਾਉਣ ਸਬੰਧੀ ਸਹਾਇਤਾ, ਦੰਦਾਂ ਦੀ ਦੇਖਭਾਲ ਅਤੇ ਸੁਣਨ- ਯੰਤਰਾਂ ਲਈ ਸਹਾਇਤਾ ਦੇ ਨਾਲ-ਨਾਲ ਸਿੱਖਿਆ ਅਤੇ ਅਪੰਗਤਾ ਮੁਆਵਜ਼ੇ ਲਈ ਵਜ਼ੀਫ਼ਾ ਸਕੀਮਾਂ ਸ਼ਾਮਲ ਹਨ। ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਹਰੇਕ ਯੋਗ ਕਾਮੇ ਤੱਕ ਭਲਾਈ ਸਕੀਮਾਂ ਦੀ ਪਹੁੰਚ ਯਕੀਨੀ ਬਣਾਈ ਜਾਵੇ ਤਾਂ ਜੋ ਉਨ੍ਹਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਹੋਵੇ ਅਤੇ ਲੋੜ ਸਮੇਂ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਾਗਰੂਕਤਾ ਕੈਂਪ ਅਤੇ ਆਸਾਨ ਅਰਜ਼ੀ ਪ੍ਰਕਿਰਿਆਵਾਂ ਸਮੇਤ ਸਰਗਰਮ ਉਪਾਅ ਅਪਣਾਉਣ ਦੀ ਅਪੀਲ ਕੀਤੀ ਤਾਂ ਜੋ ਇਨ੍ਹਾਂ ਸਕੀਮਾਂ ਦੇ ਦਾਇਰੇ ਅਤੇ ਪ੍ਰਭਾਵ ਨੂੰ ਹੋਰ ਵਡੇਰਾ ਕੀਤਾ ਜਾ ਸਕੇ। ਪੰਜਾਬ ਸਰਕਾਰ ਆਪਣੇ ਵਿਕਾਸ ਏਜੰਡੇ ਦੇ ਇੱਕ ਅਹਿਮ ਹਿੱਸੇ ਵਜੋਂ ਕਿਰਤ ਭਲਾਈ ਨੂੰ ਤਰਜੀਹ ਦੇ ਰਹੀ ਹੈ, ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਉਦਯੋਗਿਕ ਕਾਮਿਆਂ ਨੂੰ ਲੋੜੀਂਦੀ ਸਹਾਇਤਾ ਅਤੇ ਉਨ੍ਹਾਂ ਦਾ ਬਣਦਾ ਸਨਮਾਨ ਦਿੱਤਾ ਜਾ ਸਕੇ। ਇਸ ਮੌਕੇ ਕਿਰਤ ਵਿਭਾਗ ਦੇ ਸਕੱਤਰ ਮਨਵੇਸ਼ ਸਿੰਘ ਸਿੱਧੂ, ਇੰਡਸਟਰੀ ਤੇ ਕਾਮਰਸ ਵਿਭਾਗ ਦੇ ਸਕੱਤਰ ਮਹਿੰਦਰਪਾਲ, ਕਿਰਤ ਕਮਿਸ਼ਨਰ- ਕਮ -ਭਲਾਈ ਕਮਿਸ਼ਨਰ, ਪੰਜਾਬ ਰਾਜੀਵ ਕੁਮਾਰ ਗੁਪਤਾ, ਮੈਂਬਰ ਬਲਦੇਵ ਬਲਖੰਡੀ ਸਮੇਤ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ