Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

April 23, 2026 08:32 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਸਬੰਧਤ ਸਾਰੇ ਲੰਬਿਤ ਮਾਮਲਿਆਂ ਦੀ ਇੱਕ ਵਿਸਤ੍ਰਿਤ ਸੂਚੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨਾਲ ਸਬੰਧਤ ਕਾਰਜਾਂ ਵਿੱਚ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸ੍ਰੀ ਭਗਤ ਨੇ ਜ਼ੋਰ ਦੇ ਕੇ ਕਿਹਾ ਕਿ ਲੰਬਿਤ ਮਾਮਲਿਆਂ ਦੇ ਤਰੁੰਤ, ਵਧੇਰੇ ਕੁਸ਼ਲ ਅਤੇ ਪੂਰੀ ਪਾਰਦਰਸ਼ਤਾ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਹਰੇਕ ਕੇਸ ਦੀ ਸਥਿਤੀ ਬਾਰੇ ਸੂਚੀ ਵਿੱਚ ਸਪੱਸ਼ਟ ਅਤੇ ਸਹੀ ਢੰਗ ਨਾਲ ਜਾਣਕਾਰੀ ਦਰਜ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਹਰ ਜ਼ਰੂਰੀ ਕਦਮ ਚੁੱਕ ਰਹੀ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵਿਭਾਗ ‘ਚ ਖਾਲੀ ਅਸਾਮੀਆਂ ‘ਤੇ ਭਰਤੀ ਅਤੇ ਬਜਟ ਨਾਲ ਸਬੰਧਤ ਮਾਮਲਿਆਂ ਨੂੰ ਪਹਿਲ ਦੇ ਆਧਾਰ 'ਤੇ ਨਿਪਟਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਦੇਸ਼ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਜਵਾਨਾਂ ਪ੍ਰਤੀ ਪੂਰਾ ਸਤਿਕਾਰ ਰੱਖਦੀ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ