Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

April 23, 2026 08:34 PM
Rozana Sehaj times

ਚੰਡੀਗੜ੍ਹ/ਹੁਸ਼ਿਆਰਪੁਰ/ਗੜਸ਼ੰਕਰ : ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ  ਹਲਕਾ ਗੜਸ਼ੰਕਰ ਤੋਂ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਦਾਣਾ ਮੰਡੀਆਂ ਦਾ ਦੌਰਾ ਕਰਕੇ ਉੱਥੇ ਚੱਲ ਰਹੀਆਂ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦਾਣਾ ਮੰਡੀ ਮੰਹਿਗਰੋਵਾਲ, ਦਾਣਾ ਮੰਡੀ ਮਾਹਿਲਪੁਰ ਅਤੇ ਦਾਣਾ ਮੰਡੀ ਮੋਰਾਂਵਾਲੀ ਵਿਖੇ  ਮੌਕੇ ਦੀ ਸਥਿਤੀ ਦਾ ਅਨੁਮਾਨ ਲਗਾਇਆ ਅਤੇ ਮੰਡੀਆਂ ਵਿੱਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਲਈ। ਕਿਸਾਨਾਂ ਵੱਲੋਂ ਉਠਾਏ ਗਏ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਉਨ੍ਹਾਂ ਨੇ ਸੰਬੰਧਤ ਅਧਿਕਾਰੀਆਂ ਨੂੰ ਤੁਰੰਤ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਦੌਰਾਨ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਸ ਲਈ ਮੰਡੀਆਂ ਵਿੱਚ ਸੁਚੱਜੇ ਪ੍ਰਬੰਧ ਹੋਣੇ ਯਕੀਨੀ ਬਣਾਏ ਗਏ ਹਨ। ਡਿਪਟੀ ਸਪੀਕਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਫਸਲ ਦੀ ਤੋਲ, ਲਿਫਟਿੰਗ ਅਤੇ ਭੁਗਤਾਨ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸਮੇਂ-ਸਿਰ ਮੁਕੰਮਲ ਕੀਤਾ ਜਾਵੇ। ਇਸ ਦੇ ਨਾਲ ਹੀ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਫਸਲ ਦੀ ਸਮੇਂ-ਸਿਰ ਖਰੀਦ ਅਤੇ ਭੁਗਤਾਨ ਯਕੀਨੀ ਬਣਾਉਣ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਮੰਡੀ ਬੋਰਡ ਦੇ ਕਰਮਚਾਰੀ ਅਤੇ ਇਲਾਕੇ ਦੇ ਆਗੂ ਵੀ ਮੌਜੂਦ ਸਨ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ