Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

April 23, 2026 08:38 PM
Rozana Sehaj times

 ਸ੍ਰੀ ਚਮਕੌਰ ਸਾਹਿਬ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਅੱਜ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਪਿੰਡ ਓਇੰਦ ਵਿਖੇ ਲਿਫਟ ਸਿੰਚਾਈ ਸਕੀਮ ਦਾ ਉਦਘਾਟਨ ਕੀਤਾ। ਇਹ ਪ੍ਰਾਜੈਕਟ ਸ੍ਰੀ ਚਮਕੌਰ ਸਾਹਿਬ ਤਹਿਸੀਲ ਦੇ ਉਨ੍ਹਾਂ ਪਿੰਡਾਂ ਲਈ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗਾ ਜੋ ਅਜੇ ਤੱਕ ਨਹਿਰੀ ਪਾਣੀ ਤੋਂ ਵਾਂਝੇ ਰਹੇ ਹਨ ਅਤੇ ਜਿੱਥੇ ਧਰਤੀ ਹੇਠਲਾ ਪਾਣੀ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਇੱਕ ਇਤਿਹਾਸਕ ਨਗਰੀ ਹੈ ਅਤੇ ਇਸ ਖੇਤਰ ਵਿੱਚੋਂ ਲੰਘ ਰਹੀਆਂ ਮੁੱਖ ਨਹਿਰਾਂ - ਸਰਹਿੰਦ ਨਹਿਰ ਅਤੇ ਭਾਖੜਾ ਮੇਨ ਲਾਈਨ ਨਹਿਰ ਦੇ ਬਾਵਜੂਦ ਕਈ ਪਿੰਡਾਂ ਨੂੰ ਹੁਣ ਤੱਕ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਨਹੀਂ ਹੋ ਰਹੀ ਸੀ ਜਿਸ ਨਾਲ ਛੋਟੇ ਕਿਸਾਨ ਮੋਟਰ ਦਾ ਕੁਨੈਕਸ਼ਨ ਨਾ ਹੋਣ ਕਾਰਨ ਪਾਣੀ ਲਈ ਹੋਰ ਜ਼ਿਮੀਦਾਰਾਂ ਉੱਤੇ ਨਿਰਭਰ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਵੱਧ ਤੋਂ ਵੱਧ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਉਣ ਦੇ ਸਰਕਾਰੀ ਟੀਚੇ ਨੂੰ ਪੂਰਾ ਕਰਨ ਲਈ ਇਹ ਲਿਫਟ ਸਿੰਚਾਈ ਸਕੀਮ ਤਿਆਰ ਕੀਤੀ ਗਈ ਹੈ ਜੋ ਸਫਲਤਾਪੂਰਵਕ ਪੂਰੇ ਸੂਬੇ ਵਿੱਚ ਲਾਗੂ ਕੀਤੀ ਜਾ ਰਹੀ ਹੈ। ਜਿਸ ਨਾਲ ਕਿਸਾਨਾਂ ਨੂੰ ਆਤਮ ਨਿਰਭਰ ਬਣਨ ਵਿੱਚ ਸਹਿਯੋਗ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਅਧੀਨ ਪਿੰਡ ਓਇੰਦ ਕੋਲੋਂ ਭਾਖੜਾ ਮੇਨ ਲਾਈਨ ਨਹਿਰ ਦੇ ਸਮਰਾਲਾ ਮੇਜਰ ਸਿਸਟਮ ਤੋਂ ਪਾਣੀ ਲਿਫਟ ਕਰਕੇ ਲਗਭਗ 900 ਮਿਲੀਮੀਟਰ (ਤਕਰੀਬਨ 3 ਫੁੱਟ) ਵਿਆਸ ਵਾਲੀ ਮੇਨ ਰਾਈਜ਼ਰ ਪਾਈਪ ਰਾਹੀਂ ਪਿੰਡ ਗੱਗੋਂ ਵਿਖੇ ਬਣਾਏ ਜਾਣ ਵਾਲੇ ਡੀ-ਟੈਂਕ ਤੱਕ ਪਹੁੰਚਾਇਆ ਜਾਵੇਗਾ। ਇਸ ਤੋਂ ਬਾਅਦ ਚਾਰ ਵੱਖ-ਵੱਖ ਡਿਸਟ੍ਰੀਬਿਊਸ਼ਨ ਸਕੀਮਾਂ ਰਾਹੀਂ ਆਲੇ-ਦੁਆਲੇ ਦੇ ਪਿੰਡਾਂ ਵਿੱਚ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਲਗਭਗ 44.83 ਕਰੋੜ ਰੁਪਏ ਦੀ ਲਾਗਤ ਆਵੇਗੀ ਅਤੇ ਇਸ ਨਾਲ ਕਰੀਬ 4500 ਏਕੜ ਖੇਤੀਯੋਗ ਜ਼ਮੀਨ ਨੂੰ ਨਹਿਰੀ ਪਾਣੀ ਦੀ ਸੁਵਿਧਾ ਪ੍ਰਾਪਤ ਹੋਵੇਗੀ। ਇਸ ਸਕੀਮ ਦਾ ਲਾਭ ਸ੍ਰੀ ਚਮਕੌਰ ਸਾਹਿਬ, ਸਲੋਮਾਜਰਾ, ਗੱਗੋਂ, ਗਧਰਾਮ ਖੁਰਦ, ਗਧਰਾਮ ਕਲਾਂ, ਪਿੱਪਲਮਾਜਰਾ, ਰੁੜਕੀ, ਤਾਲਾਪੁਰ, ਦੁੱਗਰੀ, ਕੋਟਲੀ, ਕਮਾਲਪੁਰ, ਰਾਮਪੁਰ ਬੇਟ ਸਮੇਤ ਕਈ ਹੋਰ ਪਿੰਡਾਂ ਨੂੰ ਮਿਲੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਨਾ ਸਿਰਫ਼ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਵੇਗਾ, ਸਗੋਂ ਕਿਸਾਨਾਂ ਦੀ ਆਮਦਨ ਵਿੱਚ ਵੀ ਵਧੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਹਿਤੈਸ਼ੀ ਪ੍ਰੋਜੈਕਟ ਲਾਗੂ ਕੀਤੇ ਜਾਣਗੇ। ਹਲਕਾ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਦਾ ਇਸ ਖ਼ਾਸ ਪ੍ਰੋਜੈਕਟ ਲਈ ਧੰਨਵਾਦ ਕੀਤਾ। ਉਨ੍ਹਾਂ ਉਦਘਾਟਨੀ ਸਮਾਗਮ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ ਤੇ ਸੂਬਾ ਵਾਸੀਆਂ ਨੂੰ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਇਆ ਹੈ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਕਮ ਐਸਡੀਐਮ ਸ੍ਰੀ ਚਮਕੌਰ ਸਾਹਿਬ ਪਰਦੀਪ ਸਿੰਘ ਬੈਂਸ, ਡੀਐਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਐਸ.ਈ. ਗਗਨਦੀਪ ਸਿੰਘ ਗਿੱਲ, ਐਕਸੀਅਨ ਗੁਰਸ਼ਰਨ ਸਿੰਘ ਵਿਰਕ, ਐੱਸਡੀਓ ਕੁਲਵਿੰਦਰ ਸਿੰਘ, ਪ੍ਰੋ. ਬੀਰਦਵਿੰਦਰ ਸਿੰਘ ਬੱਲਾਂ, ਐਨਪੀ ਰਾਣਾ, ਸਿਕੰਦਰ ਸਿੰਘ ਸਹੇੜੀ, ਅਮਨਦੀਪ ਸਿੰਘ ਮਾਂਗਟ, ਹਰਨੇਕ ਸਿੰਘ ਭੂਰਾ, ਜਗਦੇਵ ਭਟੋਆ, ਅੰਮ੍ਰਿਤਪਾਲ ਕੌਰ ਨਾਗਰਾ, ਜਗਤਾਰ ਸਿੰਘ ਘੜੂਆਂ ਤੋਂ ਇਲਾਵਾ ਹੋਰ ਉੱਚ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।

 

Have something to say? Post your comment

More in Chandigarh

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ 'ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

ਨਗਰ ਨਿਗਮ ਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਕੋਈ ਵੀ ਬੱਚਾ ਖੁਦ ਨੂੰ ਇਕੱਲਾ ਨਾ ਸਮਝੇ : ਡਾ. ਬਲਜੀਤ ਕੌਰ