Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

April 23, 2026 08:42 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੇ ਜ਼ਰੂਰੀ ਸਿਹਤ ਸੰਭਾਲ ਕਾਮਿਆਂ ਦੀ ਭਲਾਈ ਲਈ ਇੱਕ ਅਹਿਮ ਕਦਮ ਚੁੱਕਦਿਆਂ, ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਦਿੱਤੇ ਜਾਂਦੇ ਮਾਣ ਭੱਤਿਆਂ (ਇਨਸੈਂਟਿਵ) ਵਿੱਚ ਜ਼ਰੂਰੀ ਵਾਧੇ ਦੀ ਵਕਾਲਤ ਕਰਦੇ ਹੋਏ ਕੇਂਦਰ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਪੱਤਰ ਲਿਖਣ। ਵਿੱਤ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਮੌਜੂਦਾ ਸਕੀਮ ਤਹਿਤ ਇਨ੍ਹਾਂ ਭੁਗਤਾਨਾਂ ਨੂੰ ਵਧਾਉਣ ਲਈ ਅਪੀਲ ਕੀਤੀ ਜਾਣੀ ਚਾਹੀਦੀ ਹੈ, ਜੋ ਕਿ ਕੇਂਦਰ ਅਤੇ ਸੂਬੇ ਦਰਮਿਆਨ 60:40 ਦੇ ਵਿੱਤੀ ਅਨੁਪਾਤ 'ਤੇ ਕੰਮ ਕਰਦੀ ਹੈ। ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਸਮੇਤ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੇ ਵਫ਼ਦਾਂ ਨਾਲ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਨੂੰ ਵੀ ਨਿਰਦੇਸ਼ ਦਿੱਤੇ ਕਿ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਦੇ ਹੱਲ ਲਈ ਇੱਕ ਠੋਸ ਨੀਤੀ ਬਣਾਈ ਜਾਵੇ। ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਦੀਆਂ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਨ੍ਹਾਂ ਵਰਕਰਾਂ ਦੀ ਤੁਰੰਤ ਸਮਾਜਿਕ ਸੁਰੱਖਿਆ ਨੂੰ ਪਹਿਲ ਦਿੱਤੀ। ਉਨ੍ਹਾਂ ਨਿਰਦੇਸ਼ ਜਾਰੀ ਕਰਦਿਆਂ ਕਿਹਾ, "ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਾਰੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਲਈ ਜੀਵਨ ਬੀਮਾ ਕਵਰੇਜ ਨੂੰ ਯਕੀਨੀ ਬਣਾਉਣ ਲਈ ਕਿਸੇ ਬੈਂਕਿੰਗ ਸੰਸਥਾ ਨਾਲ ਸਮਝੌਤਾ ਕਰੇ।" ਉਨ੍ਹਾਂ ਅੱਗੇ ਕਿਹਾ, "ਯੂਨੀਅਨ ਵੱਲੋਂ ਉਠਾਈਆਂ ਗਈਆਂ ਜਾਇਜ਼ ਮੰਗਾਂ, ਜੋ ਸਿੱਧੇ ਤੌਰ 'ਤੇ ਵਿਭਾਗੀ ਪੱਧਰ 'ਤੇ ਹੱਲ ਕੀਤੀਆਂ ਜਾ ਸਕਦੀਆਂ ਹਨ, ਉਨ੍ਹਾਂ ਨੂੰ ਤੁਰੰਤ ਪ੍ਰਸ਼ਾਸਨਿਕ ਮੀਟਿੰਗਾਂ ਅਤੇ ਫੈਸਲਾਕੁੰਨ ਕਾਰਵਾਈ ਰਾਹੀਂ ਬਿਨਾਂ ਕਿਸੇ ਦੇਰੀ ਦੇ ਹੱਲ ਕੀਤਾ ਜਾਣਾ ਚਾਹੀਦਾ ਹੈ।" ਸੂਬੇ ਦੇ ਬਿਜਲੀ ਖੇਤਰ ਦੇ ਕਾਮਿਆਂ ਦੀਆਂ ਚਿੰਤਾਵਾਂ ਨੂੰ ਸੰਬੋਧਿਤ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਨ੍ਹਾਂ ਨੂੰ ਦਰਪੇਸ਼ ਕਾਰਜਸ਼ੀਲ ਮੁਸ਼ਕਲਾਂ ਅਤੇ ਆਊਟਸੋਰਸਡ ਰੁਜ਼ਗਾਰ ਤੋਂ ਸੇਵਾਵਾਂ ਕੰਟਰੈਕਟ ਵਿੱਚ ਤਬਦੀਲ ਕਰਨ ਦੀ ਉਨ੍ਹਾਂ ਦੀ ਮੰਗ ਦਾ ਹਮਦਰਦੀ ਨਾਲ ਜਾਇਜ਼ਾ ਲਿਆ। ਮੰਗਾਂ ਦੇ ਢਾਂਚਾਗਤ ਹੱਲ ਤੇ ਜੋਰ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਬਸੰਤ ਗਰਗ ਨੂੰ ਸਿੱਧੇ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਉਹ ਇਨ੍ਹਾਂ ਆਊਟਸੋਰਸ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮਸਲਿਆਂ ਨੂੰ ਮੁਕੰਮਲ ਤੌਰ 'ਤੇ ਹੱਲ ਕਰਨ ਲਈ ਕਾਰਪੋਰੇਸ਼ਨ ਪੱਧਰ 'ਤੇ ਤੁਰੰਤ ਠੋਸ ਨੀਤੀ ਤਿਆਰ ਕਰਨ।" ਮੁਲਾਜ਼ਮਾਂ ਨਾਲ ਮੀਟਿੰਗਾਂ ਦੀ ਇਸ ਲੜੀ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਸਲਿਆਂ ਬਾਰੇ ਭਰੋਸਾ ਦਿਵਾਇਆ। ਉਨ੍ਹਾਂ ਯੂਨੀਅਨ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਠੋਸ ਭਰੋਸਾ ਦਿਵਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਇਨ੍ਹਾਂ 'ਤੇ ਹਮਦਰਦੀ ਨਾਲ ਵਿਚਾਰ ਕਰ ਰਹੀ ਹੈ। ਸਰਕਾਰ ਦੇ ਸਟੈਂਡ ਦੀ ਮੁੜ ਪੁਸ਼ਟੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਮਰਪਿਤ ਅਗਵਾਈ ਹੇਠ, ਤੁਹਾਡੀਆਂ ਮੰਗਾਂ 'ਤੇ ਪੂਰੀ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਨਿਰਪੱਖ ਹੱਲ ਲਈ ਸਰਗਰਮ ਸਮੀਖਿਆ ਕੀਤੀ ਜਾ ਰਹੀ ਹੈ।" ਇਨ੍ਹਾਂ ਮੀਟਿੰਗਾਂ ਦੌਰਾਨ, ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਅਮਰਜੀਤ ਕੌਰ, ਰਾਣੋ, ਹਰਿੰਦਰ ਕੌਰ ਸ਼ਤਰਾਣਾ ਅਤੇ ਸੰਤੋਸ਼ ਕੁਮਾਰ, ਪਾਵਰਕੌਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਟੇਕ ਚੰਦ ਅਤੇ ਸ਼ੇਰ ਸਿੰਘ, ਅਤੇ ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਵੱਲੋਂ ਗੁਰਬਾਜ਼ ਸਿੰਘ, ਪਵਨਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਪੇਸ਼ ਕੀਤੀਆਂ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ