Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

April 23, 2026 08:45 PM
Rozana Sehaj times
ਚੰਡੀਗੜ੍ਹ : ਸੂਬੇ ਵਿੱਚ ਹੋਰ ਬਿਹਤਰ ਤੇ ਸੁਚੱਜੇ ਢੰਗ ਨਾਲ ਸਕੂਲੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇੱਕ ਵਿਦਿਆਰਥੀ-ਕੇਂਦ੍ਰਿਤ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਲਈ ਪਾਠ-ਪੁਸਤਕਾਂ ਦੀ ਵੰਡ ਵਿੱਚ ਇੱਕ ਵੱਡਾ ਸੁਧਾਰ ਕੀਤਾ ਹੈ। ਸਾਲ 2026-27 ਦੇ ਅਕਾਦਮਿਕ ਸੈਸ਼ਨ ਤੋਂ, ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ)  ਨਾਲ ਸਬੰਧਤ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹ ਰਹੇ ਪਹਿਲੀ ਤੋਂ ਬਾਰ੍ਹਵੀਂ ਜਮਾਤ  ਦੇ ਵਿਦਿਆਰਥੀਆਂ ਨੂੰ ਕਿਤਾਬਾਂ ਦੀ ਸਪਲਾਈ ਸਿੱਧੇ ਤੌਰ ’ਤੇ ਬੋਰਡ ਵੱਲੋਂ ਕੀਤੀ ਜਾਵੇਗੀ। ਇਸ ਉਪਰਾਲੇ ਨਾਲ ਨਾ ਸਿਰਫ਼  ਅਧਿਕਾਰਤ ਏਜੰਸੀਆਂ ਅਤੇ ਕਿਤਾਬਾਂ ਵੇਚਣ ਵਾਲੀਆਂ ਦੁਕਾਨਾਂ ਦੀ ਇਜਾਰੇਦਾਰੀ  ਖ਼ਤਮ ਹੋਵੇਗੀ ਸਗੋਂ ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਰਾਹਤ ਮਿਲੇਗੀ। ਇਸ ਨਵੇਂ ਸੁਧਾਰ ਦਾ ਐਲਾਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲਾ ਪਾਰਦਰਸ਼ਤਾ ਨੂੰ ਬਿਹਤਰ ਬਣਾਉਣ, ਪਰਿਵਾਰਾਂ ਦਾ ਖ਼ਰਚਾ ਘਟਾਉਣ ਅਤੇ ਵਿਚੋਲਿਆਂ ’ਤੇ ਨਿਰਭਰਤਾ ਘਟਾਉਣ ਦੇ ਨਾਲ-ਨਾਲ ਪਾਠ-ਪੁਸਤਕਾਂ ਦੀ ਸਮੇਂ ਸਿਰ ਉਪਲਬਧਤਾ ਨੂੰ ਯਕੀਨੀ ਬਣਾਏਗਾ। ਹਰਜੋਤ ਸਿੰਘ ਬੈਂਸ ਨੇ ਨਵੇਂ ਸਿਸਟਮ ਬਾਰੇ ਵਿਸਥਾਰ ਨਾਲ ਦੱਸਦਿਆਂ ਕਿਹਾ, ‘‘ਸਕੂਲ ਸਖ਼ਤੀ ਨਾਲ ਇਹ ਯਕੀਨੀ ਬਣਾਉਣਗੇ ਕਿ ਛਪੀ ਹੋਈ ਕੀਮਤ ਤੋਂ ਵੱਧ ਕੋਈ ਪੈਸਾ ਨਾ ਲਿਆ ਜਾਵੇ। ਇਹ ਸਿਰਫ਼ ਕਿਤਾਬਾਂ ਵੰਡਣ ਦੀ ਸਹੂਲਤ ਹੋਵੇਗੀ ਨਾ ਕਿ ਮਾਲੀਆ ਜੁਟਾਉਣ ਦਾ ਕੋਈ ਢੰਗ। ਇਸ ਨਾਲ ਪ੍ਰਾਈਵੇਟ ਸਕੂਲਾਂ ਦੇ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਮਿਲੇਗਾ,’’। ਪੰਜਾਬ ਸਰਕਾਰ ਦੀ ਪਹੁੰਚਯੋਗ ਅਤੇ ਕਿਫ਼ਾਇਤੀ ਸਿੱਖਿਆ ’ਤੇ ਧਿਆਨ ਕੇਂਦਰਿਤ ਕਰਨ ਸਬੰਧੀ ਪਹਿਲਕਦਮੀ ਬਾਰੇ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ 15% ਛੋਟ, ਜੋ ਪਹਿਲਾਂ ਕਿਤਾਬ ਵੇਚਣ ਵਾਲਿਆਂ ਨੂੰ ਮਿਲਦੀ ਸੀ , ਹੁਣ ਸਕੂਲਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਧੇ ਤੌਰ ’ਤੇ ਮਿਲੇਗੀ। ਇਸ ਕਦਮ ਨਾਲ ਜਿੱਥੇ ਪਰਿਵਾਰਾਂ ’ਤੇ ਵਿੱਤੀ ਬੋਝ ਘਟਣ ਦੀ ਉਮੀਦ ਹੈ ਉੱਥੇ ਹੀ ਸਿਸਟਮ ਵਿੱਚ ਵਧੇਰੇ ਜਵਾਬਦੇਹੀ ਵੀ ਆਵੇਗੀ। ਇਸ ਬਾਰੇ ਵਿਸਥਾਰ ਨਾਲ ਦੱਸਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੀ.ਐਸ.ਈ.ਬੀ. ਨੇ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਇੱਕ ਸਮਰਪਿਤ ਈ-ਕਾਮਰਸ ਪੋਰਟਲ ਵੀ ਬਣਾਇਆ ਹੈ। ਵਿਦਿਆਰਥੀ ਮੋਬਾਈਲ ਐਪਲੀਕੇਸ਼ਨ ਜਾਂ ਆਨਲਾਈਨ ਪੋਰਟਲ ਰਾਹੀਂ ਪਾਠ-ਪੁਸਤਕਾਂ ਸਬੰਧੀ ਮੰਗਾਂ ਰੱਖ ਸਕਣਗੇ ਜਦਕਿ ਸਕੂਲ ਕਲਾਸ-ਵਾਰ ਅਤੇ ਵਿਸ਼ਾ-ਵਾਰ ਜ਼ਰੂਰਤਾਂ ਨੂੰ ਡਿਜੀਟਲ ਰੂਪ ਵਿੱਚ ਅਪਲੋਡ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ,‘‘ ਹਰੇਕ ਵਿਦਿਆਰਥੀ ਨੂੰ ਵਿਅਕਤੀਗਤ ਲੌਗਇਨ ਕ੍ਰੀਡੈਂਸ਼ੀਅਲਜ਼ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਲੋੜ ਪੈਣ ਤੇ ਮਾਪੇ ਸਿੱਧੇ ਤੌਰ ’ਤੇ ਆਰਡਰ ਬੁੱਕ ਕਰ ਸਕਣ,।’’ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੋਰਟਲ ਨੂੰ ਇੱਕ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇਅ ਨਾਲ ਜੋੜਿਆ ਗਿਆ ਹੈ ਤਾਂ ਜੋ ਆਸਾਨ, ਪਾਰਦਰਸ਼ੀ ਅਤੇ ਕੁਸ਼ਲ ਲੈਣ-ਦੇਣ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਿਸਟਮ ਨੂੰ ਖ਼ਾਸ ਤੌਰ ’ਤੇ ਓਵਰਚਾਰਜਿੰਗ ਦੀ ਕਿਸੇ ਵੀ ਕਿਸਮ ਦੀ ਗੁੰਜਾਇਸ਼ ਨੂੰ ਖਤਮ ਕਰਨ ਅਤੇ ਪੂਰੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਬਣਾਈ ਰੱਖਣ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਆਰਡਰਾਂ ਦੇ ਆਧਾਰ ’ਤੇ, ਬੋਰਡ ਦੇ ਖੇਤਰੀ ਦਫ਼ਤਰਾਂ ਵੱਲੋਂ ਪਾਠ ਪੁਸਤਕਾਂ ਦੇ ਬੰਡਲ ਤਿਆਰ ਕੀਤੇ ਜਾਣਗੇ ਤਾਂ ਜੋ ਸਕੂਲਾਂ ਅਤੇ ਵਿਦਿਆਰਥੀਆਂ ਨੂੰ ਸਮੇਂ ਸਿਰ ਡਿਲੀਵਰੀ ਕੀਤੀ ਜਾ ਸਕੇ।  ਸਕੂਲਾਂ ਨੂੰ ਅੰਡਰਟੇਕਿੰਗ ਜਮ੍ਹਾਂ ਕਰਵਾ ਕੇ ਇਹ ਪੁਸ਼ਟੀ ਕਰਨੀ ਹੋਵੇਗੀ ਕਿ  ਨਵੀਂ ਨੀਤੀ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਂਦੇ ਹੋਏ, ਨਿਰਧਾਰਤ ਕੀਮਤ ਤੋਂ ਵੱਧ ਕੋਈ ਵਾਧੂ ਪੈਸਾ ਨਹੀਂ ਵਸੂਲਿਆ ਜਾਵੇਗਾ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ