Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

April 23, 2026 08:48 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 93ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 557 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 93ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 252 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,392 ਹੋ ਗਈ ਹੈ। ਇਸ ਤੋਂ ਇਲਾਵਾ 73 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 85 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 418ਵੇਂ ਦਿਨ ਅੱਜ 79 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3 ਕਿਲੋ ਭੁੱਕੀ, 3580 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13000 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ  60,334 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ

ਪੰਜਾਬ ਕਿਰਤ ਭਲਾਈ ਬੋਰਡ ਨੇ 7831 ਉਦਯੋਗਿਕ ਕਾਮਿਆਂ ਨੂੰ 17.11 ਕਰੋੜ ਰੁਪਏ ਦੇ ਲਾਭ ਦਿੱਤੇ: ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

ਬਰਿੰਦਰ ਕੁਮਾਰ ਗੋਇਲ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਦਮ, ਫ਼ਲਾਇੰਗ ਸਕੁਐਡ ਅਤੇ ਤਕਨੀਕ ਆਧਾਰਤ ਨਿਗਰਾਨੀ ਦੇ ਹੁਕਮ