ਮੋਰਿੰਡਾ : ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁੰਦਰੀ ਦੇਵੀ ਐਲ.ਐੱਚ.ਵੀ. ਨੇ ਦੱਸਿਆ ਕਿ ਮਮਤਾ ਦਿਵਸ ਮਨਾਉਣ ਦਾ ਉਦੇਸ਼ ਬੱਚਿਆਂ ਨੂੰ ਮਾਰੂ ਰੋਗਾਂ ਪੋਲੀਓ, ਕਾਲੀ ਖਾਂਸੀ, ਟੀ.ਬੀ., ਨਮੂਨੀਆ, ਖਸਰਾ, ਰੁਬੇਲਾ, ਅੰਧਰਾਤਾ, ਹੈਪੇਟਾਈਟਸ ਬੀ, ਦਿਮਾਗੀ ਬੁਖਾਰ, ਗਲਘੋਟੂ ਤੇ ਟੈਟਨਸ ਤੋਂ ਬਚਾਅ ਦੇ ਟੀਕੇ ਲਗਾਉਣਾ ਅਤੇ ਗਰਭਵਤੀ ਮਹਿਲਾਵਾਂ ਨੂੰ ਸੰਤੁਲਿਤ ਖੁਰਾਕ ਸਬੰਧੀ ਜਾਗਰੂਕ ਕਰਨਾ ਹੈ। ਇਸ ਮੌਕੇ ਏ.ਐੱਨ.ਐੱਮ. ਮਨਦੀਪ ਕੌਰ ਨੇ ਗਰਭਵਤੀ ਮਹਿਲਾਵਾਂ ਨੂੰ ਹਰੀਆਂ ਸਬਜ਼ੀਆਂ ਅਤੇ ਫਲਾਂ ਦੀ ਭਰਪੂਰ ਵਰਤੋਂ ਕਰਨ ਲਈ ਕਿਹਾ ਤਾਂ ਜੋ ਸਰੀਰ ਵਿੱਚ ਖੂਨ ਦੀ ਕਮੀ ਨਾ ਰਹੇ। ਇਸ ਮੌਕੇ ਪਰਿਵਾਰ ਨਿਯੋਜਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲਖਮਿੰਦਰ ਸਿੰਘ, ਬੇਅੰਤ ਸਿੰਘ, ਸਮੂਹ ਏ.ਐੱਨ.ਐੱਮ., ਸਮੂਹ ਸੀ.ਐੱਚ.ਓ. ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ।
ਕੈਪਸ਼ਨ- ਮਮਤਾ ਦਿਵਸ ਮਨਾਉਣ ਮੌਕੇ ਸਿਹਤ ਕਰਮਚਾਰੀ ਅਤੇ ਗਰਭਵਤੀ ਮਹਿਲਾਵਾਂ।