Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

April 23, 2026 09:20 PM
Rozana Sehaj times

ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ  ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਜਲਾਉਣ ਦੇ ਨਾਲ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ, ਜਮੀਨ ਦੀ  ਸਿਹਤ ਖਰਾਬ ਹੁੰਦੀ ਹੈ, ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਬੇਸ਼ਕੀਮਤੀ ਖੁਰਾਕੀ ਤੱਤ ਅਤੇ ਜੈਵਿਕ ਮਾਦਾ ਵੀ ਨਸ਼ਟ ਹੋ ਜਾਂਦਾ ਹੈ। ਇਸ ਮੌਕੇ ਸ਼੍ਰੀ ਰੋਹਿਤ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜਰਨਲ), ਅੰਮ੍ਰਿਤਸਰ ਨੇ ਦੱਸਿਆ ਕਿ ਮਾਣਯੋਗ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋਂ ਕਿਸਾਨਾਂ ਦੁਆਰਾ ਕਣਕ ਦੇ ਨਾੜ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਹਨਾਂ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਲਗਾਏ ਬਿਨ੍ਹਾ ਸੁਚੱਜਾ ਪ੍ਰਬੰਧਨ ਕਰਨ ਲਈ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫਸਰ, ਅੰਮ੍ਰਿਤਸਰ ਡਾ. ਗੁਰਸਾਹਿਬ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜਿਲ੍ਹਾ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਅਤੇ ਬਲਾਕ ਪੱਧਰ ਤੇ ਕੈਂਪ, ਪਿੰਡ ਪੱਧਰ ਤੇ ਧਾਰਮਿਕ ਅਸਥਾਨਾ ਤੋਂ ਅਨਾਉਸਮੈਂਟਾਂ, ਨੁਕੜ ਨਾਟਕਾਂ ਅਤੇ ਬਲਾਕ ਪੱਧਰ ਤੇ ਅਗਾਂਹਵਧੂ ਕਿਸਾਨਾ ਅਤੇ ਪਿੰਡਾਂ ਦੇ ਮੋਹਤਬਰ ਨੁਮਾਂਇੰਦਿਆਂ ਜਿਵੇਂ ਕਿ ਸਰਪੰਚ, ਨੰਬਰਦਾਰ ਆਦਿ ਨਾਲ ਮੀਟਿੰਗਾਂ ਕਰਕੇ ਕਣਕ ਦੇ ਨਾੜ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੇ ਨਾੜ ਤੋਂ ਤੁੜੀ ਬਣਾਉਣ ਉਪਰੰਤ ਬਚੀ ਰਹਿੰਦ ਖੂੰਹਦ ਨੂੰ ਅੱਗ ਲਗਾਏ ਬਿਨ੍ਹਾਂ ਹੀ ਅਗਲੀ ਫਸਲ ਲਈ ਖੇਤ ਤਿਆਰ ਕੀਤੇ ਜਾਣ। ਕਿਉਕਿ ਕਣਕ ਦੀ ਕਟਾਈ ਅਤੇ ਝੋਨੇ ਦੀ ਲਵਾਈ ਦੇ ਦਰਮਿਆਨ ਕਿਸਾਨਾ ਕੋਲ ਕਾਫੀ ਸਮਾਂ ਹੁੰਦਾ ਹੈ, ਇਸ ਸਮੇਂ ਦੌਰਾਨ ਕਿਸਾਨ ਜੰਤਰ ਨੂੰ ਹਰੀ ਖਾਦ ਵਜੋਂ ਲਗਾਕੇ ਜ਼ਮੀਨ ਦੀ ਸਿਹਤ ਸੁਧਾਰ ਲਈ ਯੋਗ ਉਪਰਾਲਾ ਕਰ ਸਕਦੇ ਹਨ। ਇਸ ਮੌਕੇ ਐਸ.ਡੀ.ਐਮ ਅਲਕਾ ਕਾਲੀਆ, ਖੇਤੀਬਾੜੀ ਅਫਸਰ ਗੁਰਪ੍ਰੀਤ ਸਿੰਘ, ਨਵਤੇਜ ਸਿੰਘ ਅਤੇ ਗੁਰਜੋਤ ਸਿੰਘ, ਜਗਦੀਪ ਕੌਰ ਡੀ.ਪੀ.ਡੀ (ਆਤਮਾ), ਮਨਬੀਰ ਕੌਰ, ਖੇਤੀਬਾੜੀ ਵਿਕਾਸ ਅਫਸਰ (ਰੈਕਲਾਮੇਸ਼ਨ), ਹਰਗੁਰਨਾਦ ਸਿੰਘ, ਖੇਤੀਬਾੜੀ ਵਿਸਥਾਰ ਅਫਸਰ, ਸਵਿਤਾ ਚੌਹਾਨ ਸੀਨੀਅਰ ਸਹਾਇਕ ਅਤੇ ਖੇਤੀਬਾੜੀ ਵਿਭਾਗ ਤੋਂ ਰਜਨੀ ਬਿਸ਼ਟ, ਸ਼ਰਨਜੀਤ ਕੌਰ, ਜੋਰਾਵਰ ਸਿੰਘ, ਰਣਜੀਤ ਸਿੰਘ ਆਦਿ ਹਾਜਰ ਸਨ।

 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ