Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਆਈ .ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

April 23, 2026 09:25 PM
Rozana Sehaj times

ਅੰਮ੍ਰਿਤਸਰ : ਸਾਲ 2025 ਬੈਚ ਦੇ ਸਲੈਕਟ ਹੋਏ ਆਈਏਐਸ ਅਫਸਰ ਗੁਰਕੰਵਲ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੇ ਪਰਿਵਾਰ ਸਮੇਤ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ। ਇਸ ਮੌਕੇ ‘ਤੇ ਉਹਨਾਂ ਨੇ ਗੁਰਬਾਣੀ ਕੀਰਤਨ ਸੁਣਿਆ ਅਤੇ ਸੰਸਾਰ ਦੀ ਭਲਾਈ ਲਈ ਅਰਦਾਸ ਕੀਤੀ। ਗੁਰਕੰਵਲ ਸਿੰਘ ਨੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਿਹਾ ਕਿ ਇਹ ਉਪਲਬਧੀ ਸਿਰਫ਼ ਉਨ੍ਹਾਂ ਦੀ ਮਿਹਨਤ ਦਾ ਹੀ ਨਹੀਂ, ਸਗੋਂ ਗੁਰੂ ਸਾਹਿਬ ਦੀ ਕਿਰਪਾ ਦਾ ਨਤੀਜਾ ਹੈ। ਉਨ੍ਹਾਂ ਨੇ ਕਿਹਾ ਕਿ ਉਹਨਾਂ ਨੂੰ ਜੋ ਸੇਵਾ ਮਿਲੀ ਹੈ, ਉਹ ਇਸ ਨੂੰ ਤਨ-ਮਨ-ਧਨ ਨਾਲ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨਗੇ। ਇਸ ਦੌਰਾਨ ਸੂਚਨਾ ਕੇਂਦਰ ਵਿਖੇ ਸੂਚਨਾ ਅਧਿਕਾਰੀ ਅੰਮ੍ਰਿਤ ਪਾਲ ਸਿੰਘ, ਰਣਧੀਰ ਸਿੰਘ, ਜਤਿੰਦਰ ਸਿੰਘ ਅਤੇ ਸਰਦਾਰ ਓਂਕਾਰ ਸਿੰਘ ਵੱਲੋਂ ਗੁਰਕੰਵਲ ਸਿੰਘ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਨੇ ਗੁਰਕੰਵਲ ਸਿੰਘ ਦੀ ਇਸ ਵੱਡੀ ਕਾਮਯਾਬੀ ‘ਤੇ ਵਧਾਈ ਦਿੰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਲਈ ਇਹ ਇੱਕ ਪ੍ਰੇਰਣਾਦਾਇਕ ਮਿਸਾਲ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਗੁਰਕੰਵਲ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਫਲਤਾ ਦੇ ਪਿੱਛੇ ਉਨ੍ਹਾਂ ਦੇ ਮਾਪਿਆਂ ਦੀ ਮਹੱਤਵਪੂਰਨ ਭੂਮਿਕਾ ਹੈ। ਇਸ ਮੌਕੇ ਉਨ੍ਹਾਂ ਦੇ ਪਿਤਾ ਸਰਦਾਰ ਸਤਪਾਲ ਸਿੰਘ ਮੁਲਤਾਨੀ, ਜੋ ਕਿ ਸਾਬਕਾ ਅਸਿਸਟੈਂਟ ਕਮਿਸ਼ਨਰ ਜੀਐਸਟੀ ਰਹੇ ਹਨ, ਅਤੇ ਮਾਤਾ ਪਰਮਜੀਤ ਕੌਰ, ਰਣਵੀਰ ਸਿੰਘ ਛਾਬੜਾ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਮਾਪਿਆਂ ਦੇ ਸਹਿਯੋਗ ਅਤੇ ਅਸੀਸਾਂ ਦੇ ਕਰਜ਼ਦਾਰ ਹਨ ਅਤੇ ਭਵਿੱਖ ਵਿੱਚ ਵੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣਗੇ।

 

Have something to say? Post your comment

 

More in Majha

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਬੇਸਿਕ ਕੰਪਿਊਟਰ ਤੇ ਵੈਬ ਡਿਜਾਇਨਿੰਗ ਕੋਰਸ ਲਈ ਦਾਖਲੇ ਸ਼ੁਰੂ

ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੇ ਕਿਸਾਨ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਾਉਣੀ ਫ਼ਸਲ ਝੋਨੇ ਦੀ ਲਵਾਈ ਲਈ 86 ਫ਼ੀਸਦ ਨਹਿਰੀ ਪਾਣੀ ਸਿੰਚਾਈ ਦਾ ਮਾਨ ਸਰਕਾਰ ਸਿਰਜੇਗੀ ਇਤਿਹਾਸ: ਧਾਲੀਵਾਲ

ਫਰੀਦਕੋਟ ਸ਼ਹਿਰ ਦੀ ਵਾਟਰ ਸਪਲਾਈ ਮਜ਼ਬੂਤ ਕਰਨ ਲਈ 14.06 ਕਰੋੜ ਦੇ ਪ੍ਰੋਜੈਕਟ ਨੂੰ ਮਨਜ਼ੂਰੀ : ਵਿਧਾਇਕ ਸੇਖੋਂ

ਧਾਲੀਵਾਲ ਨੇ 85 ਲੱਖ ਰੁਪਏ ਦੀ ਲਾਗਤ ਨਾਲ 24 ਕਿਲੋਮੀਟਰ ਸੜਕਾਂ ਦੇ ਨਿਰਮਾਣ ਲਈ ਰੱਖੇ ਨੀਂਹ ਪੱਥਰ

ਐਫਆਈਆਰ ਨੰਬਰ 39 ਮਾਮਲਾ: ਅਮ੍ਰਿਤਪਾਲ ਸਿੰਘ ਦੀ ਵੀਸੀ ਰਾਹੀਂ ਪੇਸ਼ੀ ਰਿਮਾਂਡ ‘ਤੇ ਅਦਾਲਤ ‘ਚ ਤਿੱਖੀ ਬਹਿਸ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ