Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

April 23, 2026 09:40 PM
Rozana Sehaj times

 ਪਟਿਆਲਾ, 23 ਅਪ੍ਰੈਲ (ਅਰਵਿੰਦਰ ਸਿੰਘਪਟਿਆਲਾ ਜ਼ਿਲ੍ਹੇ ਵਿੱਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਹਿਤ ਡੇਅਰੀ ਧੰਦੇ ਲਈ 4 ਹਫਤਿਆਂ ਦਾ ਵੱਖਰਾ ਡੇਅਰੀ ਉੱਦਮ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡੇਅਰੀ ਵਿਕਾਸ, ਪਟਿਆਲਾ ਦੇ ਡਿਪਟੀ ਡਾਇਰੈਕਟਰ ਦਲਬੀਰ ਕੁਮਾਰ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਡਾਇਰੈਕਟਰ ਵਰਿਆਮ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਇਸ ਸਿਖਲਾਈ ਕੋਰਸ ਦੌਰਾਨ ਡੇਅਰੀ ਫਾਰਮਿੰਗ ਸ਼ੁਰੂ ਕਰਨ ਤੋਂ ਪਹਿਲਾ ਧਿਆਨ ਯੋਗ ਗੱਲਾਂ, ਦੁਧਾਰੂ ਪਸ਼ੂਆਂ ਦੀਆਂ ਨਸਲਾਂ, ਨਸਲ ਸੁਧਾਰ ਲਈ ਨਸਲਕਸ਼ੀ, ਬਨਾਵਟੀ ਗਰਭਦਾਨ, ਸਾਰਾ ਸਾਲ ਹਰਾ ਚਾਰਾ ਪੈਦਾ ਕਰਨ ਦੀ ਵਿਉਂਤਬੰਦੀ, ਪਸ਼ੂਆ ਦੀ ਆਮ ਬੀਮਾਰੀਆਂ ਬਾਰੇ, ਦੁੱਧ ਦੀ ਫੈਟ, ਐਸ .ਐਨ ਐਫ ਬਾਰੇ, ਦੁੱਧ ਤੋਂ ਦੁੱਧ ਤੋਂ ਦੁੱਧ ਪਦਾਰਥ ਤਿਆਰ ਕਰਨ ਬਾਰੇ, ਗੰਢੋਇਆਂ ਦੀ ਖਾਦ ਤਿਆਰ ਕਰਨ ਬਾਰੇ, ਸੰਤੁਲਿਤ ਪਸ਼ੂ ਖੁਰਾਕ ਤਿਆਰ ਕਰਨ ਅਤੇ ਵਰਤੋਂ, ਸਾਫ ਦੁੱਧ ਪੈਦਾ ਕਰਨ, ਡੇਅਰੀ ਫਾਰਮਿੰਗ ਦੀ ਆਰਥਿਕਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਮਿਤੀ 04 ਮਈ 2026 ਤੋਂ ਚਾਰ ਹਫਤੇ ਦਾ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡੇਅਰੀ ਉੱਦਮ ਸਿਖਲਾਈ ਤੇ ਵਿਸਥਾਰ ਸੇਵਾ ਕੇਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸਦੀ ਜਨਰਲ ਜਾਤੀ ਲਈ ਫੀਸ 5000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 4000 ਰੁਪਏ ਹੈ। ਸਿਖਲਾਈ ਕੋਰਸ ਲਈ ਉਮੀਦਵਾਰਾਂ ਦੀ ਕਾਊਸਲਿੰਗ ਮਿਤੀ 27 ਅਪ੍ਰੈਲ 2026 ਨੂੰ ਸਵੇਰ 10.00 ਵਜੇ ਡੇਅਰੀ ਸਿਖਲਾਈ ਤੇ ਵਿਸਥਾਰ ਕੇਂਦਰ, ਬੀਜਾ (ਲੁਧਿਆਣਾ) ਅਤੇ ਸੰਗਰੂਰ ਵਿਖੇ ਕੀਤੀ ਜਾਣੀ ਹੈ।  ਦਲਬੀਰ ਕੁਮਾਰ ਨੇ ਦੱਸਿਆ ਕਿ ਸਿਖਲਾਈ ਲਈ ਘੱਟੋ ਘੱਟੋਂ ਯੋਗਤਾ ਦਸਵੀਂ ਪਾਸ ਹੈ ਅਤੇ ਉਮੀਦਵਾਰ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ। ਸਿਖਿਆਰਥੀਆਂ ਲਈ ਟ੍ਰੇਨਿੰਗ ਦੀ ਉਮਰ 18 ਤੋਂ 55 ਸਾਲ ਹੈ ਅਤੇ ਲਾਭਪਾਤਰੀ ਕੋਲ 5 ਜਾਂ 5 ਤੋਂ ਵੱਧ ਦੁਧਾਰੂ ਪਸ਼ੂ ਰੱਖੇ ਹੋਣੇਂ ਚਾਹੀਦੇ ਹਨ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ, ਕੁਆਟਰ ਨੰ. 313-321, ਬਲਾਕ -1 ,ਘਲੋੜੀ ਗੇਟ, ਪਟਿਆਲਾ ਪਾਸੋ 100 ਰੁਪਏ ਦਾ ਪ੍ਰਾਸਪੈਕਟ ਪ੍ਰਾਪਤ ਕਰਕੇ ਕਾਊਸਲਿੰਗ/ਚੋਣ ਦੀ ਮਿਤੀ ਤੋਂ ਪਹਿਲਾ ਅਪਲਾਈ ਕਰ ਸਕਦੇ ਹਨ, ਵਧੇਰੇ ਜਾਣਕਾਰੀ ਲਈ ਚਾਹਵਾਨ ਫੋਨ ਨੰਬਰ 81461-00543 ‘ਤੇ ਵੀ ਸੰਪਰਕ ਕਰ ਸਕਦੇ ਹਨ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ