Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

April 23, 2026 09:51 PM
Rozana Sehaj times
ਸਮਾਣਾ : ਆਮ ਆਦਮੀ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਹਲਕਾ ਸਮਾਣਾ ਦੇ ਵਾਰਡ ਨੰਬਰ 10 ਵਿੱਚ ਗਿੱਲ ਫਾਰਮ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਹ ਮੀਟਿੰਗ ਦਵਿੰਦਰ ਸਿੰਘ ਗਿੱਲ ਦੇ ਗ੍ਰਹਿ ਵਿਖੇ ਹੋਈ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਸ. ਬਰਸਟ ਨੇ ਹਲਕੇ ਦੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਵਲੰਟੀਅਰਾਂ ਅਤੇ ਸਥਾਨਕ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਾਰਟੀ ਦੀਆਂ ਗਤੀਵਿਧੀਆਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਵਲੰਟੀਅਰਾਂ ਦੇ ਸੁਝਾਅ ਵੀ ਸੁਣੇ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਇਸ ਦੇ ਵਲੰਟੀਅਰ ਹਨ। ਉਨ੍ਹਾਂ ਕਿਹਾ ਕਿ ਵਲੰਟੀਅਰਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਹੀ ਅੱਜ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਕ ਇਮਾਨਦਾਰ ਸਰਕਾਰ ਸਫਲਤਾਪੂਰਵਕ ਕੰਮ ਕਰ ਰਹੀ ਹੈ। ਉਨ੍ਹਾਂ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਪਹੁੰਚਾਉਣ ਤਾਂ ਜੋ ਸਾਰੇ ਇਨ੍ਹਾਂ ਸਹੂਲਤਾਂ ਦਾ ਲਾਭ ਲੈ ਸਕਣ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੇਵਲ ਇੱਕ ਸਿਆਸੀ ਦਲ ਨਹੀਂ, ਸਗੋਂ ਬਦਲਾਅ ਦੀ ਇੱਕ ਲਹਿਰ ਹੈ। ਉਨ੍ਹਾਂ ਨੇ ਸਾਰਿਆਂ ਨੂੰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹਲਕਾ ਸਮਾਣਾ ਦੇ ਵੱਖ-ਵੱਖ ਵਾਰਡਾਂ ਅਤੇ ਪਿੰਡਾਂ ਤੋਂ ਆਏ ਵਲੰਟੀਅਰਾਂ ਨੇ ਸਥਾਨਕ ਮੁੱਦਿਆਂ ਅਤੇ ਵਿਕਾਸ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਹਰ ਵਰਗ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
ਇਸ ਮੌਕੇ ਹਰਜਿੰਦਰ ਗਿੱਲ, ਬਲਵਿੰਦਰ ਗਿੱਲ, ਸਿਮਰਨ ਗਿੱਲ, ਭਗਵੰਤ ਵਿਰਕ, ਸਰਪੰਚ ਗੁਰਪ੍ਰੀਤ ਸਿੰਘ, ਜਸਵੰਤ ਸਿੰਘ, ਰਵੀ ਦਿਓਲ, ਹਰਤੇਜ ਸੰਧੂ, ਕੁਲਦੀਪ ਵਿਰਕ, ਰਾਮ ਸਿੰਘ, ਹਰਸ਼ਵੀਰ ਵਿਰਕ, ਅੰਗਰੇਜ ਭੁੱਲਰ, ਰਵਿੰਦਰ ਬੱਲੀ, ਗੁਰਨਾਮ ਝੌਂਟੀ, ਬਿੰਦਰ ਨਾਗਰ, ਬਲਵਿੰਦਰ ਗਾਜੀਪੁਰ, ਸਾਮ ਲਾਲ ਦੱਤ, ਗਿੰਨੀ ਖੰਗੂੜਾ, ਜੈਂਕੀ ਮਹਿਰਾ, ਸ਼ੰਕਰ ਜਿੰਦਲ, ਹਜਾਰੀ ਲਾਲ ਜੋਹਰੀ, ਚਰਨਜੀਤ ਸਿੰਘ, ਜਗਸੀਰ ਸਿੰਘ, ਪ੍ਰਭਦਿਆਲ ਸਿੰਘ, ਰਾਜਵੀਰ ਸਿੰਘ, ਮਨਿੰਦਰ ਸਿੰਘ, ਸੁਰਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ। 
.........................................

Have something to say? Post your comment

 

More in Malwa

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ

ਦੁਨੀਆ ਦੇ ਇਤਿਹਾਸ ਵਿੱਚ ਵੱਡੀ ਘਟਨਾ ਹੈ ਖਾਲਸੇ ਦੀ ਸਾਜਨਾ: ਡਾ. ਜਗਦੀਪ ਸਿੰਘ