Saturday, October 31, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Chandigarh

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

April 23, 2026 09:54 PM
Rozana Sehaj times

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਜ਼ਿਲ੍ਹਾ ਪੁਲਿਸ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਟ੍ਰੈਫਿਕ ਸ. ਕਰਨੈਲ ਸਿੰਘ ਵੱਲੋਂ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ. ਕਰਨੈਲ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਨਸ਼ਾ ਵੇਚਣ ਜਾਂ ਵਰਤਣ ਸਬੰਧੀ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਵਟਸਐਪ ਨੰਬਰ 9779100200, ਪੁਲਿਸ ਹੈਲਪਲਾਈਨ 112 ਜਾਂ ਨਜ਼ਦੀਕੀ ਪੁਲਿਸ ਥਾਣੇ ਵਿੱਚ ਸੂਚਿਤ ਕਰੇ, ਤਾਂ ਜੋ ਦੋਸ਼ੀਆਂ ਖਿਲਾਫ ਤੁਰੰਤ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਾ ਪੀੜਤ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਾ ਬਰਬਾਦੀ ਦਾ ਕਾਰਨ ਹੈ, ਜਿਸ ਨਾਲ ਸਮਾਜ ਨੂੰ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹਰ ਨਾਗਰਿਕ ਦੀ ਜ਼ਿੰਮੇਵਾਰੀ ਹੈ ਕਿ ਇਸ ਬੁਰਾਈ ਦੇ ਖਾਤਮੇ ਲਈ ਸਹਿਯੋਗ ਦੇਵੇ। ਸ. ਕਰਨੈਲ ਸਿੰਘ ਨੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਅਤੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਨਾਲ ਸੜਕ ਹਾਦਸੇ ਵੱਧਦੇ ਹਨ। ਉਨ੍ਹਾਂ ਦੱਸਿਆ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਚਲਾਉਣ ਦੀ ਇਜਾਜ਼ਤ ਨਹੀਂ ਹੈ ਅਤੇ ਇਸ ਦੀ ਉਲੰਘਣਾ ਕਰਨ ’ਤੇ ਮਾਪਿਆਂ ਨੂੰ 3 ਸਾਲ ਤੱਕ ਦੀ ਸਜ਼ਾ ਅਤੇ 25 ਹਜ਼ਾਰ ਰੁਪਏ ਤੱਕ ਜੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ, ਨਾਬਾਲਿਗ ਨੂੰ ਵਾਹਨ ਦੇਣ ਵਾਲੇ ਵਿਅਕਤੀ ਨੂੰ ਵੀ ਇਹੀ ਸਜ਼ਾ ਹੋ ਸਕਦੀ ਹੈ। ਉਨ੍ਹਾਂ ਵੱਲੋਂ ਸਰਕਾਰ ਦੀ “ਫਰਿਸ਼ਤੇ ਸਕੀਮ” ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਕਿ ਸੜਕ ਹਾਦਸੇ ਵਿੱਚ ਜ਼ਖਮੀ ਵਿਅਕਤੀ ਦੀ ਮਦਦ ਕਰਨ ਵਾਲੇ ਵਿਅਕਤੀ ਨੂੰ ਸਰਕਾਰ ਵੱਲੋਂ 2000 ਰੁਪਏ ਇਨਾਮ ਦੇ ਤੌਰ ’ਤੇ ਦਿੱਤੇ ਜਾਂਦੇ ਹਨ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡ ਕੇ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ, ਸ਼ਰਾਬ ਪੀ ਕੇ ਵਾਹਨ ਨਾ ਚਲਾਉਣ, ਤੇਜ਼ ਰਫ਼ਤਾਰ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕਰਨ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਜਸਵੀਰ ਸਿੰਘ ਧਨੋਆ, ਅਧਿਆਪਕ ਸ੍ਰੀ ਜਸਵੀਰ ਸਿੰਘ, ਗੁਰਮੀਤ ਕੌਰ, ਹਰਨੀਤ ਕੌਰ ਅਤੇ ਹੋਰ ਸਟਾਫ ਹਾਜ਼ਰ ਸਨ। ਇਸ ਤੋਂ ਇਲਾਵਾ ਏ.ਐਸ.ਆਈ ਜਗਤਾਰ ਸਿੰਘ, ਹੋਲਦਾਰ ਜਸਵਿੰਦਰ ਸਿੰਘ ਅਤੇ ਸਿਪਾਹੀ ਜਤਿੰਦਰ ਸਿੰਘ ਵੀ ਮੌਜੂਦ ਸਨ। ਅੰਤ ਵਿੱਚ ਸਕੂਲ ਪ੍ਰਬੰਧਕਾਂ ਵੱਲੋਂ ਸ. ਕਰਨੈਲ ਸਿੰਘ ਦਾ ਧੰਨਵਾਦ ਕੀਤਾ ਗਿਆ ਅਤੇ ਵਿਦਿਆਰਥੀਆਂ ਨਾਲ ਸਾਂਝੇ ਕੀਤੇ ਗਏ ਵਿਚਾਰਾਂ ਦੀ ਸਰਾਹਨਾ ਕੀਤੀ ਗਈ।

 

Have something to say? Post your comment

More in Chandigarh

ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ : ਗੋਇਲ

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਗੈਂਗਸਟਰਾਂ 'ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਪੰਜਾਬ ਦੀਆਂ ਮੰਡੀਆਂ 'ਚ ਝੋਨੇ ਦੀ ਸਰਕਾਰੀ ਖਰੀਦ 100 ਲੱਖ ਮੀਟ੍ਰਿਕ ਟਨ ਤੋਂ ਪਾਰ: ਲਾਲ ਚੰਦ ਕਟਾਰੂਚੱਕ

ਵਿੱਤ ਮੰਤਰੀ ਚੀਮਾ ਵੱਲੋਂ ਵਿਭਾਗਾਂ ਨੂੰ ਯੋਗ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਲਿਆਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੀਐੱਸਪੀਸੀਐੱਲ ਵੱਲੋਂ ਅਕਤੂਬਰ 2026 ਦੇ ਇਨੋਵੇਸ਼ਨ ਮੁਕਾਬਲੇ ਤਹਿਤ ਚੁਣੇ ਗਏ ਨਵੀਨਤਮ ਵਿਚਾਰਾਂ ਨੂੰ ਲਾਗੂ ਕਰਨ ਲਈ ਟੀਮ ਲੀਡਰ ਨਿਯੁਕਤ

ਗੈਂਗਸਟਰਾਂ 'ਤੇ ਵਾਰ ਦਾ 281ਵਾਂ ਦਿਨ: ਪੰਜਾਬ ਪੁਲਿਸ ਵੱਲੋਂ 587 ਥਾਈਂ ਛਾਪੇਮਾਰੀ; 235 ਕਾਬੂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਯੂ.ਕੇ. ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ