Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

April 24, 2026 05:23 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਸੁਨਾਮ ਊਧਮ ਸਿੰਘ ਵਾਲਾ ਰੇਲਵੇ ਸਟੇਸ਼ਨ ਤੇ ਕਈ ਰੇਲ ਗੱਡੀਆਂ ਦਾ ਠਹਿਰਾਓ ਨਾ ਹੋਣ ਕਾਰਨ ਇਥੋਂ ਦੇ ਬਸ਼ਿੰਦਿਆਂ ਖਾਸ ਕਰਕੇ ਵਪਾਰੀ ਵਰਗ ਵਿੱਚ ਭਾਰੀ ਰੋਸ ਹੈ। ਸ਼ਹਿਰ ਵਾਸੀਆਂ ਵੱਲੋਂ ਲਗਾਤਾਰ ਇਹ ਮੰਗ ਕੀਤੀ ਜਾ ਰਹੀ ਹੈ ਕਿੱਥੋਂ ਲੰਘਣ ਵਾਲੀਆਂ ਰੇਲ ਗੱਡੀਆਂ ਦੇ ਠਹਿਰਾਵ ਸ਼ਹੀਦ ਊਧਮ ਸਿੰਘ ਦੇ ਸ਼ਹਿਰ ਸੁਨਾਮ ਵਿਖੇ ਕੀਤੇ ਜਾਣ।ਇਹ ਮੰਗ ਕਰਦਿਆਂ ਵਪਾਰ ਮੰਡਲ ਦੇ ਪ੍ਰਧਾਨ ਨਰੇਸ਼ ਕੁਲਾਰ ਭੋਲਾ,ਸਮਾਜ ਸੇਵੀ ਡਾਕਟਰ ਪ੍ਰਸ਼ੋਤਮ ਵਸ਼ਿਸ਼ਟ ਅਤੇ ਭਾਜਪਾ ਆਗੂ ਪ੍ਰੇਮ ਗੁਗਨਾਨੀ ਆਦਿ ਨੇ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰੇਲਵੇ ਅਧਿਕਾਰੀਆਂ ਤੋਂ ਮੰਗ ਕਰਦਿਆਂ ਕਿਹਾ ਕਿ ਸੁਨਾਮ ਤੋਂ ਦਿੱਲੀ ਜਾਣ ਵਾਲੀਆਂ ਰੇਲ ਗੱਡੀਆਂ ਵਿੱਚੋਂ ਬਹੁਤ ਘੱਟ ਗਡੀਆਂ ਦੇ ਠਹਿਰਾਵ ਇਥੇ ਹਨ ਜਿਸ ਕਾਰਨ ਯਾਤਰੀਆਂ ਖਾਸ ਕਰਕੇ ਵਪਾਰੀ ਵਰਗ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜਾ ਤਾਂ ਯਾਤਰੂਆਂ ਨੂੰ ਸੰਗਰੂਰ ਜਾ ਫੇਰ ਜਾਖਲ ਜਾਕੇ ਇਹ ਗੱਡੀਆਂ ਲੈਣੀਆਂ ਪੈਂਦੀਆਂ ਹਨ। ਇਹਨਾਂ ਸਾਰਿਆਂ ਨੇ ਮੰਗ ਕਰਦਿਆਂ ਕਿਹਾ ਕਿ ਦੋ ਪਸੰਜਰ ਗੱਡੀ ਨੰ 54036 ਜਾਖਲ ਤੋਂ ਦਿੱਲੀ ਚੱਲਦੀ ਹੈ ਦਾ ਥੋੜ੍ਹਾ ਜਿਹਾ ਰੂਟ ਵਧਾ ਕੇ ਇਸ ਨੂੰ ਜਾਖਲ ਦੀ ਬਜਾਏ ਧੂਰੀ ਦਿੱਲੀ ਕੀਤਾ ਜਾਵੇ।ਜੋ ਸੁਪਰ ਫਾਸਟ ਗੱਡੀਆਂ ਜਿਨ੍ਹਾਂ ਵਿੱਚ 22480 ਸਰਬੱਤ ਦਾ ਭਲਾ,22486 ਇਨਟਰ ਸਿੱਟੀ ਅਤੇ 12456 ਬੀਕਾਨੇਰ ਸਰਾਏ ਰਹੀਲਾ ਗੱਡੀਆਂ ਇਥੇ ਬਿਨਾਂ ਰੁਕੇ ਲੰਘਦੀਆਂ ਹਨ ਉਨ੍ਹਾਂ ਦਾ ਸਟੋਪੇਜ ਸੁਨਾਮ ਊਧਮ ਸਿੰਘ ਵਾਲਾ ਕੀਤਾ ਜਾਵੇ। ਯਾਤਰੀਆਂ ਨਾਲ ਜੁੜੇ ਇਕ ਹੋਰ ਅਹਿਮ ਮੁੱਦੇ ਬਾਰੇ ਗੱਲ ਕਰਦਿਆਂ ਇਹਨਾਂ ਕਿਹਾ ਕਿ ਸਰਕਾਰ ਅਤੇ ਵਿਭਾਗ ਵੱਲੋਂ ਸਟੇਸ਼ਨ ਦਾ ਦੋ ਨਵੀਨੀਕਰਨ ਕੀਤਾ ਗਿਆ ਹੈ ਉਸ ਨਾਲ ਪਲੇਟਫਾਰਮਾਂ ਦੀ ਉਚਾਈ ਕਾਫੀ ਵੱਧ ਗਈ ਹੈ।ਜਿਸ ਕਾਰਨ ਹੁਣ ਇੱਕ ਨੰਬਰ ਪਲੇਟਫਾਰਮ ਤੋਂ ਦੂਜੇ ਪਲੇਟਫਾਰਮ ਤੇ ਜਾਣਾ ਮੁਸ਼ਕਿਲ ਹੋ ਗਿਆ ਹੈ। ਬਜ਼ੁਰਗ, ਔਰਤਾਂ ਅਤੇ ਬੱਚੇ ਜਾਂ ਨਹੀਂ ਸਕਦੇ।ਇਸ ਸਮੱਸਿਆਂ ਦੇ ਹੱਲ ਲਈ ਇਥੇ ਫੁਟ ਓਵਰ ਬ੍ਰਿਜ ਦੀ ਬਹੁਤ ਵੱਡੀ ਲੋੜ ਹੈ ਅਤੇ ਕਾਫੀ ਸਮੇਂ ਤੋਂ ਇਸ ਪੁਲ ਦੀ ਮੰਗ ਵੀ ਹੈ।ਜਿਸ ਨੂੰ ਜਲਦੀ ਤੋਂ ਜਲਦੀ ਬਣਾਇਆ ਜਾਣਾ ਚਾਹੀਦਾ ਹੈ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ