Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਵਿੱਚ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

April 24, 2026 05:59 PM
Rozana Sehaj times

ਚੰਡੀਗੜ੍ਹ/ ਐਸ.ਏ.ਐਸ. ਨਗਰ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਖੁੱਡੀਆਂ ਨੇ ਕਿਹਾ, "ਸਾਡੀ ਸਰਕਾਰ ਨੌਜਵਾਨਾਂ ਨੂੰ ਸਿਰਫ਼ ਮੈਰਿਟ ਦੇ ਆਧਾਰ 'ਤੇ, ਬਿਨਾਂ ਕਿਸੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।" ਉਨ੍ਹਾਂ ਨੇ ਉਮੀਦਵਾਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸਮਰਪਣ ਦੀ ਭਾਵਨਾ ਨਾਲ ਨਿਭਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਭਾਵਿਤ ਪਰਿਵਾਰਾਂ ਨੂੰ ਵੱਡਾ ਸਹਾਰਾ ਪ੍ਰਦਾਨ ਕਰੇਗਾ। ਇਹ ਨੌਜਵਾਨ ਉਮੀਦਵਾਰ ਹੁਣ ਪੰਜਾਬ ਮੰਡੀ ਬੋਰਡ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

 
 

Have something to say? Post your comment

 

More in Chandigarh

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਮੋਰਿੰਡਾ ਇਲਾਕੇ ਦੇ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ

ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਨਾਲ ਪੰਜਾਬ ਦੀ ਭਾਈਵਾਲੀ ਵਿਸ਼ਵਵਿਆਪੀ ਅਧਿਆਪਨ ਜੁਗਤਾਂ ਨੂੰ ਪੰਜਾਬ ਦੇ ਕਲਾਸਰੂਮਾਂ ਤੱਕ ਪਹੁੰਚਾਉਣ ਵਿੱਚ ਮਦਦਗਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਗੈਂਗਸਟਰਾਂ ’ਤੇ ਵਾਰ ਦਾ 93ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਵਾਂ ’ਤੇ ਛਾਪੇਮਾਰੀ; 252 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਇਜਾਰੇਦਾਰੀ ਖ਼ਤਮ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੇ ਮਾਣ ਭੱਤੇ ਵਧਾਉਣ ਲਈ ਕੇਂਦਰ ਸਰਕਾਰ ਤੱਕ ਪਹੁੰਚ ਕਰਨ ਦੇ ਨਿਰਦੇਸ਼

ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਓਇੰਦ ਵਿਖੇ ਨਹਿਰੀ ਪਾਣੀ ਲਿਫ਼ਟ ਸਿੰਚਾਈ ਪ੍ਰਾਜੈਕਟ ਦਾ ਉਦਘਾਟਨ

ਮੰਡੀਆਂ ਵਿੱਚ ਸੁਵਿਧਾਵਾਂ ਅਤੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਡਿਪਟੀ ਸਪੀਕਰ ਰੌੜੀ

ਸਾਬਕਾ ਸੈਨਿਕਾਂ ਦੀ ਭਲਾਈ ਦੇ ਮਾਮਲੇ ‘ਚ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਮੋਹਿੰਦਰ ਭਗਤ