Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

April 24, 2026 06:36 PM
Rozana Sehaj times
ਕੋਟਕਪੂਰਾ : ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਵੱਲੋਂ ਸਾਦਿਕ ਪੰਚਾਇਤ ਦੀਆਂ ਦੁਕਾਨਾਂ ਨਾਲ ਜੁੜੀਆਂ ਗੰਭੀਰ ਸਮੱਸਿਆਵਾਂ ਨੂੰ ਲੈ ਕੇ ਮਾਨਯੋਗ ਮੁੱਖ ਮੰਤਰੀ ਪੰਜਾਬ ਨੂੰ ਵਿਸਥਾਰਪੂਰਵਕ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਕਿਰਾਏ ਵਿੱਚ ਹਰ ਸਾਲ ਲਗਭਗ 5 ਫੀਸਦੀ ਵਾਧਾ ਕੀਤਾ ਜਾ ਰਿਹਾ ਹੈ, ਜਦਕਿ ਸਥਾਨਕ ਛੋਟੇ ਵਪਾਰੀ ਪਹਿਲਾਂ ਹੀ ਨੋਟਬੰਦੀ ਅਤੇ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਹੋ ਚੁੱਕੇ ਹਨ। ਇੱਕ ਛੋਟਾ ਕਸਬਾ ਹੋਣ ਕਰਕੇ ਇੱਥੇ ਵਪਾਰ ਵਿੱਚ ਕਾਫ਼ੀ ਕਮੀ ਆਈ ਹੈ, ਜਿਸ ਕਾਰਨ ਵਪਾਰੀਆਂ ਲਈ ਵੱਧਦਾ ਕਿਰਾਇਆ ਇੱਕ ਵੱਡਾ ਬੋਝ ਬਣ ਗਿਆ ਹੈ। ਅਰਸ਼ ਸੱਚਰ ਨੇ ਇਹ ਵੀ ਗੰਭੀਰ ਚਿੰਤਾ ਜਤਾਈ ਕਿ ਹਾਲ ਹੀ ਵਿੱਚ ਨਵੀਂ ਪੰਚਾਇਤ ਦੁਕਾਨਾਂ ਦੀ ਬੋਲੀ ਰੱਦ ਹੋ ਗਈ, ਜਿਸ ਨਾਲ ਪਾਰਦਰਸ਼ਤਾ ਅਤੇ ਪ੍ਰਸ਼ਾਸਕੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਸਮੇਂ ’ਤੇ ਇਸ ਮਾਮਲੇ ਵਿੱਚ ਦਖਲਅੰਦਾਜ਼ੀ ਨਾ ਕੀਤੀ ਗਈ ਤਾਂ ਛੋਟੇ ਵਪਾਰੀਆਂ ਨੂੰ ਆਪਣਾ ਕਾਰੋਬਾਰ ਬੰਦ ਕਰਨ ਲਈ ਮਜਬੂਰ ਹੋਣਾ ਪਵੇਗਾ, ਜਿਸ ਨਾਲ ਬੇਰੁਜ਼ਗਾਰੀ ਅਤੇ ਆਰਥਿਕ ਸੰਕਟ ਵੱਧ ਸਕਦਾ ਹੈ। ਆਪਣੇ ਪੱਤਰ ਰਾਹੀਂ ਉਨ੍ਹਾਂ ਮੁੱਖ ਮੰਗਾਂ ਰੱਖੀਆਂ ਜਿਵੇਂ ਕਿ ਕਿਰਾਏ ਵਿੱਚ ਵਾਧੇ ‘ਤੇ ਤੁਰੰਤ ਰੋਕ ਲਾਉਣ, ਸਥਾਨਕ ਹਾਲਾਤਾਂ ਅਨੁਸਾਰ ਨਿਆਂਪੂਰਨ ਕਿਰਾਇਆ ਨੀਤੀ ਬਣਾਉਣ, ਬੋਲੀ ਰੱਦ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਾਉਣ, ਛੋਟੇ ਵਪਾਰੀਆਂ ਲਈ ਰਾਹਤ ਜਾਂ ਸਬਸਿਡੀ ਸਕੀਮ ਲਿਆਉਣ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰਤ ਮੀਟਿੰਗ ਕਰਕੇ ਹੱਲ ਕੱਢਿਆ ਜਾਵੇ। ਅਰਸ਼ ਸੱਚਰ ਨੇ ਉਮੀਦ ਜਤਾਈ ਕਿ ਪੰਜਾਬ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੁਰੰਤ ਕਾਰਵਾਈ ਕਰੇਗੀ, ਤਾਂ ਜੋ ਆਮ ਲੋਕਾਂ ਅਤੇ ਛੋਟੇ ਵਪਾਰੀਆਂ ਨੂੰ ਰਾਹਤ ਮਿਲ ਸਕੇ।
 
 

Have something to say? Post your comment

More in Malwa

 ਪਰਮਿੰਦਰ ਢੀਂਡਸਾ ਦੀ ਉਸਾਰੂ ਸੋਚ ਨੌਜਵਾਨਾਂ ਲਈ ਪ੍ਰੇਰਨਾ ਸਰੋਤ : ਗੋਪੀ ਬਾਬਾ 

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ