Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

National

ਭਾਰਤ 'ਚ ਗ਼ੈਰ ਕਾਨੂੰਨੀ ਤਰੀਕੇ ਨਾਲ ਰਹਿੰਦੇ ਚਾਰ ਜਣੇ ਕਾਬੂ

June 19, 2021 10:45 AM
SehajTimes

ਲਖਨਊ : ਭਾਰਤ ਵਿਚ ਗ਼ੈਰ ਕਾਨੂੰਨੀ ਤਰੀਕੇ ਨਾਲ ਜਾਅਲੀ ਕਾਗ਼ਜ਼ਾਤ ਬਣਾ ਕੇ ਰਹਿੰਦੇ ਚਾਰ ਜਣੇ ਕਾਬੂ ਕੀਤੇ ਗਏ ਹਨ। ਤਾਜ਼ਾ ਮਿਲੀ ਜਾਣਕਾਰੀ ਅਨੁਸਾਰ ਉੱਤਰ-ਪ੍ਰਦੇਸ਼ ਪੁਲਿਸ ਦੇ ਅਤਿਵਾਦ ਵਿਰੋਧੀ ਦਸਤੇ ਨੇ ਭਾਰਤ 'ਚ ਗ਼ੈਰ-ਕਾਨੂੰਨੀ ਢੰਗ ਨਾਲ ਪ੍ਰਵਾਸ ਕਰ ਰਹੇ ਮਿਆਂਮਾ ਦੇ ਰੋਹਿੰਗਿਆ ਸਮੁਦਾਏ ਦੇ ਇਕ ਸੰਗਠਿਤ ਗਿਰੋਹ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਵਧੀਕ ਪੁਲਿਸ ਡਾਇਰੈਕਟਰ ਜਨਰਲ ਪ੍ਰਸ਼ਾਂਤ ਕੁਮਾਰ ਵੱਲੋਂ ਜਾਰੀ ਬਿਆਨ ਅਨੁਸਾਰ ਇਹ ਗਿਰੋਹ ਮਨੁੱਖੀ ਤਸਕਰੀ ਕਰਨ ਦੇ ਨਾਲ-ਨਾਲ ਗ਼ੈਰ-ਕਾਨੂੰਨੀ ਰੂਪ ਨਾਲ ਵੋਟਰ ਕਾਰਡ, ਆਧਾਰ ਕਾਰਡ ਅਤੇ ਪਾਸਪੋਰਟ ਵੀ ਤਿਆਰ ਕਰਦਾ ਸੀ। ਬਿਆਨ ਅਨੁਸਾਰ ਗਿਰੋਹ ਦੇ ਮੈਂਬਰਾਂ ਨੂੰ ਮੇਰਠ, ਅਲੀਗੜ੍ਹ ਅਤੇ ਬੁਲੰਦਸ਼ਹਿਰ ਜ਼ਿਲ੍ਹੇ ਦੇ ਖੁਰਜਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਮੈਂਬਰਾਂ 'ਚ ਮਿਆਂਮਾ ਮੂਲ ਦੇ ਹਾਫਿਜ਼ ਸ਼ਫੀਕ ਉਰਫ ਸ਼ਬੀਉੱਲਾਹ, ਅਜੀਜੁੱਰਹਿਮਾਨ ਉਰਫ ਅਜੀਜ਼, ਮੁਫੀਜੁੱਰਹਿਮਾਨ ਉਰਫ ਮੁਫਜੀ ਅਤੇ ਮੁਹੰਮਦ ਇਸਮਾਇਲ ਸ਼ਾਮਲ ਹਨ। ਪੁਲਿਸ ਨੇ ਉਨ੍ਹਾਂ ਨੂੰ ਯੂ.ਐੱਨ.ਐੱਚ.ਸੀ.ਆਰ. ਕਾਰਡ, ਮੋਬਾਇਲ ਫੋਨ, ਵਰਮਾ ਦਾ ਪਛਾਣ ਪੱਤਰ, ਫਰਜ਼ੀ ਦਸਤਾਵੇਜ਼ਾਂ ਦੇ ਆਧਾਰ 'ਤੇ ਬਣਿਆ ਆਧਾਰ ਕਾਰਡ, ਪਾਸਪੋਰਟ ਦੀ ਫੋਟੋਕਾਪੀ, ਲੈਪਟਾਪ ਅਤੇ ਵਿਦੇਸ਼ੀ ਕਰੰਸੀ ਬਰਾਮਦ ਕੀਤੀ ਹੈ। ਅਧਿਕਾਰੀ ਨੇ ਦੱਸਿਆ ਕਿ ਚਾਰੇ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕਰ ਕੇ ਕਸਟੱਡੀ ਰਿਮਾਂਡ 'ਤੇ ਲਿਆ ਜਾਵੇਗਾ, ਜਿਸ ਨਾਲ ਭਾਰਤ 'ਚ ਇਨ੍ਹਾਂ ਦੇ ਹੋਰ ਸਾਥੀਆਂ ਬਾਰੇ ਜਾਣਕਾਰੀ ਮਿਲ ਸਕੇਗੀ।

Have something to say? Post your comment

 

More in National

ਕੰਬਾਇਨਾਂ ਨਾਲ ਸ਼ਾਮ 7 ਤੋਂ ਅਗਲੀ ਸਵੇਰੇ 6 ਵਜੇ ਤੱਕ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ ਦੇ ਹੁਕਮ

ਬਾਬਾ ਫਰੀਦ ਲਾਅ ਕਾਲਜ ਵਿਖੇ ਤਿੰਨ ਰੋਜ਼ਾ ਖੇਡ ਟੂਰਨਾਮੈਂਟ 2026 ਦਾ ਕੀਤਾ ਗਿਆ ਆਗਾਜ਼

ਵਧੀਕ ਜਿਲ੍ਹਾ ਚੋਣ ਅਫਸਰ ਵੱਲੋ ਜਿਲ੍ਹੇ ਦੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਬੂਥ ਲੈਵਲ ਏਜੰਟ ਨਿਯੁੱਕਤ ਕਰਨ ਸਬੰਧੀ ਕੀਤੀ ਮੀਟਿੰਗ

ਭਾਰਤੀ ਸੇਨਾ ਵਿੱਚ ਭਰਤੀ ਲਈ ਨੌਜਵਾਨਾਂ ਲਈ ਵੱਡਾ ਮੌਕਾ

ਸਾਰੇ ਭਾਈਚਾਰਿਆਂ ਦੇ ਬਰਾਬਰ ਸਮਾਜਿਕ , ਆਰਥਿਕ ਵਿਕਾਸ ਲਈ ਮਾਨ ਸਰਕਾਰ ਨੇ ਪਹਿਲੀ ਤੋਂ ਜਾਤੀ ਅਧਾਰਿਤ ਸਰਵੇਖਣ ਕਰਵਾਇਆ ਸ਼ੁਰੂ-ਧਾਲੀਵਾਲ

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ‘ਪੰਚਬਟੀ ਸੰਦੇਸ਼’ ਰਸਾਲੇ ਦਾ ਨਵਾਂ ਅੰਕ ਰਿਲੀਜ਼

ਰੇਲਵੇ ਸੰਘਰਸ਼ ਸੰਮਤੀ ਦੇ ਆਗੂਆਂ ਵੱਲੋਂ ਰੇਲਵੇ ਸਟੇਸ਼ਨ ’ਤੇ ਅਧੂਰੇ ਪਏ ਕੰਮ ਪੂਰੇ ਕਰਨ ਦੀ ਮੰਗ

ਝੂਠੇ ਸ਼ਰਾਬ ਘੁਟਾਲੇ ਮਾਮਲੇ 'ਚ ਨਿਆਂ ਪਾਲਿਕਾ ਦੇ ਫੈਸਲੇ ਤੇ ਪੂਰੇ ਦੇਸ਼ ਅੰਦਰ ਜਸ਼ਨ ਦਾ ਮਾਹੌਲ : ਸੋਨੀਆ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇ

ਡਾ. ਬੀ.ਆਰ. ਅੰਬੇਦਕਰ ਭਵਨ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦਾ ਜਨਮ ਦਿਹਾੜਾ ਮਨਾਇਆ