Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Delhi

ਤੀਜੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਮਹਾਨ ਰਾਗ ਦਰਬਾਰ 25 ਨੂੰ : ਹਰਮੀਤ ਸਿੰਘ ਕਾਲਕਾ

April 24, 2026 06:52 PM
Rozana Sehaj times
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤੀਜੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਅਮਰਦਾਸ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 20ਵਾਂ ਵਿਸ਼ਾਲ ਰਾਗ ਦਰਬਾਰ ਸ਼ਨਿੱਚਰਵਾਰ, 25 ਅਪ੍ਰੈਲ 2026 ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ, ਨਵੀਂ ਦਿੱਲੀ ਵਿਖੇ ਬਹੁਤ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਆਤਮਿਕ ਰੰਗਾਂ ਨਾਲ ਰੰਗਿਆ ਹੋਇਆ ਮਹਾਨ ਕੀਰਤਨ ਸਮਾਗਮ ਸਵੇਰੇ 6:00 ਵਜੇ ਤੋਂ ਰਾਤ 11:30 ਵਜੇ ਤੱਕ ਲਗਾਤਾਰ ਜਾਰੀ ਰਹੇਗਾ, ਜਿਸ ਦੌਰਾਨ ਪ੍ਰਸਿੱਧ ਰਾਗੀ ਜਥੇ ਅਤੇ ਵਿਦਵਾਨ ਕਥਾਵਾਚਕ ਗੁਰਬਾਣੀ , ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਇਸ ਮਹਾਨ ਰਾਗ ਦਰਬਾਰ ਵਿੱਚ ਭਾਈ ਹਰਦੀਪ ਸਿੰਘ ਫਤਿਹਗੜ੍ਹ ਸਾਹਿਬ, ਭਾਈ ਪਰਮਜੀਤ ਸਿੰਘ, ਭਾਈ ਗੁਰਪ੍ਰੀਤ ਸਿੰਘ ਜੀ ਜਵੱਦੀ ਟਕਸਾਲ, ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਜੀ (ਹੈਡ ਗ੍ਰੰਥੀ ਗੁਰਦੁਆਰਾ ਬੰਗਲਾ ਸਾਹਿਬ), ਭਾਈ ਬਲਦੀਪ ਸਿੰਘ ਉਸਤਾਦ ਪਰਮਿੰਦਰ ਸਿੰਘ ਭਮਰਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਅਮਨਦੀਪ ਸਿੰਘ ਆਪਣੇ ਕੀਰਤਨ ਜੱਥਿਆਂ ਸਮੇਤ ਹਾਜ਼ਰੀ ਭਰ ਕੇ ਗੁਰਬਾਣੀ ਕੀਰਤਨ ਅਤੇ ਕਥਾ-ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਆਤਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ,  ਆਪਣੀਆਂ ਹਾਜ਼ਰੀਆਂ ਲਵਾਉਣ ਅਤੇ ਗੁਰੂ ਮਹਾਰਾਜ ਦੀਆਂ ਖੁਸ਼ੀਆਂ ਪ੍ਰਾਪਤ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਸ਼ਾਲ ਰਾਗ ਦਰਬਾਰ ਦੀ ਸਫਲਤਾ ਲਈ ਸਰਦਾਰ ਭੁਪਿੰਦਰ ਪਾਲ ਸਿੰਘ ਗੁਹਾਟੀ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ  ਜਾ ਰਿਹਾ ਹੈ। ਸਰਦਾਰ ਕਾਲਕਾ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਦੇਸ਼-ਵਿਦੇਸ਼ ਵਿੱਚ ਬੈਠੀਆਂ ਸੰਗਤਾਂ ਦੀ ਸਹੂਲਤ ਲਈ ਇਸ ਮਹਾਨ ਰਾਗ ਦਰਬਾਰ ਦਾ ਸਿੱਧਾ ਪ੍ਰਸਾਰਣ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ, ਕਮੇਟੀ ਦੇ ਫੇਸਬੁੱਕ ਪੇਜ, ਯੂਟਿਊਬ ਚੈਨਲ, ਚੜਦੀ ਕਲਾ ਟਾਈਮ ਟੀ.ਵੀ., ਜੀਐਸਪੀਐਸ ਲਾਈਵ ਕੀਰਤਨ ਪ੍ਰਧਾਨਾ, ਬਾਣੀ ਡਾਟ ਨੈਟ, ਅਕਾਲ ਸਹਾਇ ਗੁਰਬਾਣੀ, ਕੇਸਰੀ ਕਨੈਕਟ ਅਤੇ ਅਨਮਿਊਟ ਚੈਨਲ ਰਾਹੀਂ ਕੀਤਾ ਜਾਵੇਗਾ, ਤਾਂ ਜੋ ਸੰਸਾਰ ਭਰ ਦੀ ਸੰਗਤ ਇਸ ਆਤਮਿਕ ਰਸਭਰੇ ਸਮਾਗਮ ਨਾਲ ਜੁੜ ਸਕੇ।

Have something to say? Post your comment

 

More in Delhi

AAP ਦੇ 2/3 ਸਾਂਸਦਾਂ ਨੇ BJP ਵਿੱਚ ਰਲੇਵੇਂ ਦਾ ਫੈਸਲਾ ਕੀਤਾ: ਰਾਘਵ ਚੱਢਾ

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਔਰਤਾਂ ਲਈ ਰਾਖਵੇਂਕਰਨ ਵਾਲੇ ਬਿੱਲ ਦੇ ਵਿਰੋਧ ’ਚ ਵੋਟਾਂ ਪਾਵਾਂਗੇ : ਖੜਗੇ

ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ 327ਵੇਂ ਖਾਲਸਾ ਸਾਜਨਾ ਦਿਵਸ ’ਤੇ ਅੰਮ੍ਰਿਤ ਸੰਚਾਰ ਦੀ ਇਤਿਹਾਸਕ ਗੂੰਜ: ਹਰਮੀਤ ਸਿੰਘ ਕਾਲਕਾ

ਕਿਸਾਨਾਂ ਲਈ ਵੱਡੀ ਰਾਹਤ ਪੰਜਾਬ ਵਿੱਚ ਭਾਰਤੀ ਖੁਰਾਕ ਨਿਗਮ ਦੇ ਗੋਦਾਮਾਂ ਵਿੱਚ ਪਏ 155 ਲੱਖ ਮੀਟ੍ਰਿਕ ਟਨ ਚੌਲ ਅਤੇ ਕਣਕ ਦੇ ਸਟਾਕ ਦੀ ਲਿਫਟਿੰਗ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਚਨਬੱਧ : ਹਰਮੀਤ ਸਿੰਘ ਕਾਲਕਾ

ਰਾਘਵ ਚੱਢਾ ਨੇ ਏਅਰਪੋਰਟ ਦੇ ਡਿਪਾਰਚਰ ਹੋਲਡਿੰਗ ਏਰੀਆ ਵਿੱਚ, ਸਿਕਿਊਰਿਟੀ ਚੈਕ ਤੋਂ ਬਾਅਦ UDAN ਯਾਤਰੀ ਕੈਫੇ ਖੋਲ੍ਹਣ ਦੀ ਮੰਗ ਕੀਤੀ

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਖ਼ਾਲਸਾ ਸਾਜਨਾ ਦਿਵਸ ਮੌਕੇ ਜੱਥੇ ਨੂੰ ਪਾਕਿਸਤਾਨ ਯਾਤਰਾ ਲਈ ਪ੍ਰਵਾਨਗੀ: ਹਰਮੀਤ ਸਿੰਘ ਕਾਲਕਾ 

ਡਾ. ਰਵਜੋਤ ਸਿੰਘ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ.ਆਰ. ਨਾਇਡੂ ਨਾਲ ਕੀਤੀ ਮੁਲਾਕਾਤ; ਫਸੇ ਹੋਏ ਪੰਜਾਬੀਆਂ ਲਈ ਬਚਾਅ ਉਡਾਣਾਂ ਸ਼ੁਰੂ ਕਰਨ ਦੀ ਕੀਤੀ ਮੰਗ

ਪੰਜਾਬ ਦੇ ਲੋਕ 2027 ਵਿੱਚ ‘ਆਪ’ ਨੂੰ 100 ਸੀਟਾਂ ਦੇ ਕੇ ਕੇਂਦਰ ਵਿੱਚ ਭਾਜਪਾ ਦੇ ਤਾਨਾਸ਼ਾਹੀ ਸ਼ਾਸਨ ਦੇ ਅੰਤ ਦਾ ਮੁੱਢ ਬੰਨ੍ਹਣਗੇ: ਭਗਵੰਤ ਸਿੰਘ ਮਾਨ