Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ

April 24, 2026 06:56 PM
Rozana Sehaj times
ਭੁੱਚੋ ਮੰਡੀ : ਨਗਰ ਕੌਂਸਲ ਚੋਣਾਂ ਦੀਆਂ ਤਰੀਕਾਂ ਦਾ ਅਜੇ ਤੱਕ ਸਰਕਾਰੀ ਐਲਾਨ ਨਹੀਂ ਹੋਇਆ, ਪਰ ਸ਼ਹਿਰ ਵਿੱਚ ਚੋਣੀ ਮਾਹੌਲ ਦਿਨੋਂ-ਦਿਨ ਗਰਮ ਹੋ ਰਿਹਾ ਹੈ। ਵਾਰਡ ਨੰਬਰ 12 ਵਿੱਚ ਇਸ ਵਾਰ ਦਿਲਚਸਪ ਮੁਕਾਬਲਾ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਦੋ ਪ੍ਰਮੁੱਖ ਉਮੀਦਵਾਰ ਮੈਦਾਨ ਵਿੱਚ ਉਤਰ ਆਏ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਾਜ ਸੇਵੀ ਪਰਮਜੀਤ ਪੰਮਾ ਚੋਣ ਮੈਦਾਨ ਵਿੱਚ ਆਪਣਾ ਦਾਅ ਜਤਾ ਰਹੇ ਹਨ, ਜਦਕਿ ਦੂਜੇ ਪਾਸੇ ਸੰਤੋਖ ਸਿੰਘ ਜੁਗਨੂੰ ਮੌੜ ਵੀ ਪੂਰੇ ਜ਼ੋਰ ਨਾਲ ਮੈਦਾਨ ਵਿੱਚ ਹਨ। ਦੋਹਾਂ ਉਮੀਦਵਾਰਾਂ ਵੱਲੋਂ ਆਪਣੇ ਹੱਕ ਵਿੱਚ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੋਵੇਂ ਹੀ ਆਪਣੇ ਆਪ ਨੂੰ ਮਜ਼ਬੂਤ ਦਾਵੇਦਾਰ ਵਜੋਂ ਪੇਸ਼ ਕਰ ਰਹੇ ਹਨ। ਸੰਤੋਖ ਸਿੰਘ ਜੁਗਨੂੰ ਦੀ ਮਾਤਾ ਪਰਮਜੀਤ ਕੌਰ ਪਹਿਲਾਂ ਨਗਰ ਕੌਂਸਲ ਵਿੱਚ ਐਮਸੀ ਰਹਿ ਚੁੱਕੀਆਂ ਹਨ, ਜਿਸ ਕਾਰਨ ਉਨ੍ਹਾਂ ਨੂੰ ਸਿਆਸੀ ਤਜਰਬੇ ਦਾ ਫਾਇਦਾ ਮਿਲ ਰਿਹਾ ਹੈ। ਦੂਜੇ ਪਾਸੇ ਪਰਮਜੀਤ ਪੰਮਾ ਲੰਬੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਇਲਾਕੇ ਵਿੱਚ ਸਮਾਜ ਸੇਵਾ ਰਾਹੀਂ ਆਪਣੀ ਵੱਖਰੀ ਪਹਚਾਣ ਬਣਾਈ ਹੈ। ਇਸ ਵਾਰ ਵਾਰਡ ਨੰਬਰ 12 ਦੀ ਚੋਣ ਨੂੰ ਲੈ ਕੇ ਮੰਡੀ ਵਾਸੀਆਂ ਵਿੱਚ ਖਾਸ ਰੁਚੀ ਦੇਖੀ ਜਾ ਰਹੀ ਹੈ ਅਤੇ ਸਭ ਦੀਆਂ ਨਜ਼ਰਾਂ ਸੰਭਾਵਿਤ ਨਤੀਜਿਆਂ ’ਤੇ ਟਿਕੀਆਂ ਹੋਈਆਂ ਹਨ। ਚੋਣੀ ਸਰਗਰਮੀਆਂ ਵਿੱਚ ਲਗਾਤਾਰ ਤੇਜ਼ੀ ਆ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਮਾਹੌਲ ਹੋਰ ਭਖਣ ਦੀ ਸੰਭਾਵਨਾ ਹੈ।

Have something to say? Post your comment

 

More in Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਸਾਦਿਕ ਵਿੱਚ ਪੰਚਾਇਤ ਦੁਕਾਨਾਂ ਦੇ ਵਧਦੇ ਕਿਰਾਏ ਅਤੇ ਬੋਲੀ ਰੱਦ ਮਾਮਲੇ ’ਤੇ ਅਰਸ਼ ਸੱਚਰ ਵੱਲੋਂ ਮੁੱਖ ਮੰਤਰੀ ਨੂੰ ਤੁਰੰਤ ਦਖਲ ਲਈ ਪੱਤਰ

ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਮਾਮਲਾ

ਸਪੀਕਰ ਸੰਧਵਾਂ ਵੱਲੋਂ ਮਾਵਾਂ-ਧੀਆਂ ਦੇ ਸਨਮਾਨ ਸਬੰਧੀ ਮੀਟਿੰਗ

ਸੁਨਾਮ ਸਟੇਸ਼ਨ ਤੇ ਰੇਲਾਂ ਦਾ ਠਹਿਰਾਓ ਮੰਗਿਆ 

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ