Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

April 24, 2026 08:09 PM
Rozana Sehaj times
ਕੋਟਕਪੂਰਾ :  ਡਾ. ਪ੍ਰਗਿਆ ਜੈਨ ਐਸ.ਐਸ.ਪੀ. ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸੰਜੀਵ ਕੁਮਾਰ ਡੀ.ਐਸ.ਪੀ (ਸਬ ਡਵੀਜਨ) ਕੋਟਕਪੂਰਾ ਦੇ ਦਿਸ਼ਾ ਨਿਰਦੇਸ਼ਾ ਤਹਿਤ ਥਾਣਾ ਸਦਰ ਕੋਟਕਪੂਰਾ ਵੱਲੋ ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਵਿੱਚ ਸ਼ਾਮਿਲ 5 ਮੈਂਬਰਾਂ ਨੂੰ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਹੀ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚ ਵਿਪਨ ਸਿੰਘ ਉਰਫ ਨਿੱਕੀ (ਵਾਸੀ ਵਾੜਾ ਦਰਾਕਾ), ਹਰਕੀਰਤ ਸਿੰਘ ਉਰਫ ਦੱਦੂ (ਵਾਸੀ ਵਾੜਾ ਦਰਾਕਾ), ਹਰਜਿੰਦਰ ਸਿੰਘ ਉਰਫ ਜਿੰਦੀ (ਵਾਸੀ ਦੇਵੀਆਲਾ), ਅਰਮਾਨਦੀਪ ਸਿੰਘ ਉਰਫ ਪ੍ਰਿੰਸ (ਵਾਸੀ ਭਾਨ ਸਿੰਘ ਕਲੋਨੀ, ਫਰੀਦਕੋਟ) ਅਤੇ ਜਸਨ (ਵਾਸੀ ਥਾੜਾ, ਜਿਲਾ ਫਰੀਦਕੋਟ) ਸ਼ਾਮਲ ਹਨ। ਪੁਲਿਸ ਪਾਰਟੀ ਵੱਲੋਂ ਮੌਕੇ ਪਰ ਦੋਸ਼ੀਆ ਪਾਸੋ 01 ਤਲਵਾਰ, 01 ਰਾਡ ਅਤੇ 01 ਬੇਸਬਾਲ ਬਰਾਮਦ ਕੀਤਾ ਗਿਆ ਹੈ। ਕਾਰਵਾਈ ਦੇ ਵੇਰਵਿਆ ਮੁਤਾਬਿਕ ਇੰਸਪੈਕਟਰ ਗੁਰਾਦਿੱਤਾ ਸਿੰਘ ਮੁੱਖ ਅਫਸਰ ਥਾਣਾ ਸਦਰ ਕੋਟਕਪੂਰਾ ਦੀ ਅਗਵਾਈ ਹੇਠ ਮਿਤੀ 23 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਕਰਤਾਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾ ਉਹਨਾ ਨੂੰ ਇਤਲਾਹ ਮਿਲੀ ਕਿ ਇਹ ਸਾਰੇ ਵਿਅਕਤੀ ਲੁੱਟਾਂ ਖੋਹਾ ਕਰਕੇ ਨਸ਼ਾ ਖਰੀਦ ਕੇ ਨਸ਼ਾ ਕਰਨ ਅਤੇ ਵੇਚਣ ਦੇ ਆਦੀ ਹਨ, ਜੋ ਲਿੰਕ ਰੋਡ ਸੰਧਵਾਂ ਤੋ ਜਲਾਲੇਆਣਾ ਪਿੰਡ ਸੰਧਵਾ ਪੁੱਲ ਕੱਸੀ ਦੀ ਪਟੜੀ ਪਰ ਪਾਸ ਲੁਕ ਛਿਪ ਕੇ ਮਾਰੂ ਹਥਿਆਰਾਂ ਨਾਲ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ਪਰ ਪਹੁੰਚ ਕੇ ਉਕਤਾਨ ਸਾਰੇ ਦੋਸ਼ੀਆ ਨੂੰ ਮੌਕੇ ਪਰ ਕਾਬੂ ਕੀਤਾ ਗਿਆ। ਜਿਹਨਾ ਪਾਸੋ ਪੁਲਿਸ ਪਾਰਟੀ ਵੱਲੋਂ ਦੋਸ਼ੀਆ ਪਾਸੋ ਮੌਕੇ ਪਰ 01 ਤਲਵਾਰ, 01 ਰਾਡ ਅਤੇ 01 ਬੇਸਬਾਲ ਬਰਾਮਦ ਕੀਤਾ ਗਿਆ। ਇਸ ਸਬੰਧੀ ਥਾਣਾ ਸਦਰ ਕੋਟਕਪੂਰਾ ਵਿਖੇ ਮੁਕੱਦਮਾ ਨੰਬਰ 100 ਮਿਤੀ 23.04.2026 ਅਧੀਨ ਧਾਰਾ 310(4), 310(5) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਮੁੱਢਲੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਸਾਰੇ ਵਿਅਕਤੀ ਆਪਸ ਵਿੱਚ ਦੋਸਤ ਹਨ ਅਤੇ ਵਿਪਨ ਸਿੰਘ ਉਰਫ ਨਿੱਕੀ ਇਸ ਗਿਰੋਹ ਦਾ ਮੁੱਖ ਸਰਗਨਾ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਜਦ ਦੋਸ਼ੀਆ ਦੇ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦਾ ਪੁਰਾਣਾ ਰਿਕਾਰਡ ਵੀ ਕ੍ਰਿਮੀਨਲ ਹੈ, ਗ੍ਰਿਫਤਾਰ ਦੋਸ਼ੀਆ ਖਿਲਾਫ ਕਈ ਸੰਗੀਨ ਧਾਰਾਵਾ ਤਹਿਤ ਕੁੱਲ 03 ਮੁਕੱਦਮੇ ਦਰਜ ਰਜਿਸਟਰ ਹਨ। ਫਰੀਦਕੋਟ ਪੁਲਿਸ ਵੱਲੋਂ ਗ੍ਰਿਫਤਾਰ ਦੋਸ਼ੀਆ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਦੋਸ਼ੀਆ ਦੇ ਬੈਕਵਰਡ ਅਤੇ ਫਾਰਵਰਡ ਲਿੰਕਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਸਕੇ।

Have something to say? Post your comment