Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Majha

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

April 24, 2026 08:13 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਸ਼ਰਧਾਲੂ ਯਾਤਰੀਆਂ ਦੀ ਚੌਥੀ ਬੱਸ ਨੂੰ ਹਲਕਾ ਜੰਡਿਆਲਾ ਗੁਰੂ ਦੇ ਨਵਾਂ ਪਿੰਡ ਤੋਂ ਰਵਾਨਾ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ, ਸਗੋਂ ਸਾਡੇ ਬਜ਼ੁਰਗਾਂ ਦੀ ਆਸਥਾ, ਸ਼ਰਧਾ ਅਤੇ ਆਤਮਿਕ ਸ਼ਾਂਤੀ ਨਾਲ ਜੁੜੀ ਇੱਕ ਮਹੱਤਵਪੂਰਨ ਸੇਵਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਪਾਵਨ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲ ਰਿਹਾ ਹੈ, ਜੋ ਉਨ੍ਹਾਂ ਦੀ ਜ਼ਿੰਦਗੀ ਵਿੱਚ ਅਮਨ, ਸੰਤੁਸ਼ਟੀ ਅਤੇ ਖੁਸ਼ੀ ਲਿਆਉਣ ਦਾ ਸਬੱਬ ਬਣ ਰਿਹਾ ਹੈ। ਉਨ੍ਹਾਂ ਹੋਰ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ, ਆਰਾਮ ਅਤੇ ਸੁਵਿਧਾ ਨੂੰ ਸਰਕਾਰ ਵੱਲੋਂ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਹਰ ਸ਼ਰਧਾਲੂ ਆਪਣੀ ਯਾਤਰਾ ਨੂੰ ਪੂਰੀ ਸ਼ਾਂਤੀ ਅਤੇ ਆਸਥਾ ਨਾਲ ਪੂਰਾ ਕਰ ਸਕੇ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਇਸ ਯੋਜਨਾ ਦੀ ਸ਼ੁਰੂਆਤ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ ਤੋਂ ਕੀਤੀ ਗਈ ਸੀ ਅਤੇ ਇਹ ਯੋਜਨਾ ਲਗਾਤਾਰ ਸਫ਼ਲਤਾਪੂਰਵਕ ਅੱਗੇ ਵਧ ਰਹੀ ਹੈ। ਲੋਕਾਂ ਵੱਲੋਂ ਵੀ ਇਸ ਯੋਜਨਾ ਨੂੰ ਭਰਪੂਰ ਸਹਿਯੋਗ ਅਤੇ ਸਤਿਕਾਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹਲਕੇ ਵਿਚੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਸ਼ਰਧਾਲੂਆਂ ਦੀਆਂ ਹੋਰ ਬੱਸਾਂ ਵੀ ਤੀਰਥ ਯਾਤਰਾ ਲਈ ਜਾਣਗੀਆਂ।

Have something to say? Post your comment

More in Majha

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

ਪੈਸੇ ਆਉਣ ਮਗਰੋਂ ਪੰਜਾਬ ਦੀਆਂ ਔਰਤਾਂ ਨੇ ਲਾਇਆ ਇੱਕੋ ਨਾਅਰਾ: ‘ਭਗਵੰਤ ਮਾਨ ਸਰਕਾਰ ਮੁੜ ਦੁਬਾਰਾ’

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਪੰਜ ਵਿਅਕਤੀ 13 ਪਿਸਤੌਲਾਂ ਅਤੇ 3.2 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਨੈਟਵਰਕਾਂ ਦੇ ਅੱਠ ਕਾਰਕੁੰਨ 13 ਪਿਸਤੌਲਾਂ ਨਾਲ ਗ੍ਰਿਫਤਾਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਅਗਵਾਈ ਵਾਲੇ ਸਿੱਖ ਜਥੇ ਨੂੰ ਜ਼ੀਰੋ ਲਾਈਨ ਤੋਂ ਪਹਿਲਾਂ ਰੋਕਿਆ; ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਕੀਤੀ ਅਰਦਾਸ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ