Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Majha

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

April 24, 2026 08:17 PM
Rozana Sehaj times

ਅੰਮ੍ਰਿਤਸਰ :  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ, ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਅੱਜ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਸ੍ਰੀ ਜਸਕਰਨ ਸਿੰਘ ਬੰਦੇਸ਼ਾ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਜ਼ੋਨਲ ਮੀਡੀਆ ਇੰਚਾਰਜ ਐਡਵੋਕੇਟ ਸ. ਅਰਵਿੰਦਰ ਸਿੰਘ ਭੱਟੀ ਅਤੇ ਆਪ ਆਗੂ ਸ. ਬਲਵਿੰਦਰ ਸਿੰਘ ਕਾਲਾ ਵੀ ਮੌਜੂਦ ਸਨ। ਸਕੂਲ ਦੇ ਹੈੱਡਮਾਸਟਰ ਸ. ਗੁਰਮੀਤ ਸਿੰਘ ਅਤੇ ਸਟਾਫ ਮੈਂਬਰਾਂ ਵੱਲੋਂ ਮਹਿਮਾਨਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਸਕੂਲ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਉਪਰੰਤ ਸੰਬੋਧਨ ਕਰਦਿਆਂ ਚੇਅਰਮੈਨ ਸ੍ਰੀ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਦੇ ਪੱਧਰ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਉੱਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਕ੍ਰਾਂਤੀ ਜਰੀਏ ਰਾਜ ਭਰ ਦੇ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਵੀ ਬੱਚਿਆਂ ਨੂੰ ਆਧੁਨਿਕ ਤਕਨੀਕ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦੇ ਰਹੇ ਹਨ। ਇਸ ਮੌਕੇ ਐਡਵੋਕੇਟ ਸ. ਅਰਵਿੰਦਰ ਸਿੰਘ ਭੱਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਅਤੇ ਸਿਹਤ ਖੇਤਰ ਨੂੰ ਬਿਹਤਰ ਬਣਾਉਣ ਨੂੰ ਸਰਵਉੱਚ ਪ੍ਰਾਥਮਿਕਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਸਰਕਾਰ ਦੇ ਤਰਜੀਹੀ ਖੇਤਰ ਹਨ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਅਤੇ ਮੁਹੱਲਾ ਕਲਿਨਿਕ ਇਸ ਗੱਲ ਦਾ ਸਪਸ਼ਟ ਪ੍ਰਮਾਣ ਹਨ। ਇਸ ਮੌਕੇ ਸਕੂਲ ਪ੍ਰਸ਼ਾਸਨ ਵੱਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ। ਅਖੀਰ ਵਿੱਚ ਪਿੰਡ ਦਾਦੂਪੁਰਾ ਦੇ ਸਰਪੰਚ ਵੱਲੋਂ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ 10 ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ

ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਨਾਲ ਜੁੜੇ ਦੋ ਨਾਬਾਲਗਾਂ ਸਮੇਤ ਚਾਰ ਗ੍ਰਿਫ਼ਤਾਰ, 16 ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਤਿੰਨ ਨਾਬਾਲਗਾਂ ਸਣੇ  7 ਵਿਅਕਤੀ ਕਾਬੂ; ਇੱਕ ਹੈਂਡ ਗ੍ਰਨੇਡ, 2 ਪਿਸਤੌਲਾਂ ਅਤੇ 3.4 ਕਿਲੋ ਹੈਰੋਇਨ ਬਰਾਮਦ

ਨਸ਼ਾ ਅਤੇ ਹਥਿਆਰ ਤਸਕਰੀ ਨੈਟਵਰਕ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫਤਾਰ; 10 ਪਿਸਤੌਲਾਂ, 1 ਕਿੱਲੋ ਹੈਰੋਇਨ ਬਰਾਮਦ

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼