Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

April 24, 2026 08:31 PM
Rozana Sehaj times

ਅੰਮ੍ਰਿਤਸਰ : ਸੂਬੇ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਸ਼ਹਿਰ ਵਿੱਚ ਲਟਕੀਆਂ ਬੇਤਰਤੀਬ ਤਾਰਾਂ, ਸੜੇ/ਗਲੇ 20 ਬਾਈ 1 ਪਿੱਲਰ ਬਕਸਿਆਂ ਦੀ ਬਦਲੀ ਅਤੇ ਬਿਜਲੀ ਸਬੰਧੀ ਸ਼ਹਿਰ ਦੀ ਦਿੱਖ ਸੁਧਾਰਨ ਲਈ ਇੱਕ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਪ੍ਰੋਜੈਕਟ ਤਹਿਤ ਪੀ.ਐੱਸ.ਪੀ.ਸੀ.ਐਲ. ਵੱਲੋਂ ਜੰਡਿਆਲਾ ਗੁਰੂ ਦੇ ਨਿਵਾਸੀਆਂ ਨੂੰ ਸਹੀ ਵੋਲਟੇਜ ਅਤੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਤੇ ਐਲ.ਡੀ. ਸਿਸਟਮ ਵਿੱਚ ਸੁਧਾਰ ਕਰਨ ਲਈ 55.41 ਲੱਖ ਰੁਪਏ ਦੇ ਅਨੁਮਾਨ ਤਿਆਰ ਕੀਤੇ ਗਏ ਹਨ। ਇਸ ਵਿੱਚ ਟਰਾਂਸਫਾਰਮਰਾਂ ਉੱਤੇ ਲੱਗੇ ਖਰਾਬ 20 ਬਾਈ 1 ਪਿੱਲਰ ਬਕਸਿਆਂ ਨੂੰ 4 ਬਾਈ 1 ਬਕਸਿਆਂ ਨਾਲ ਬਦਲਿਆ ਜਾਵੇਗਾ।

ਇਸ ਪ੍ਰੋਜੈਕਟ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜੰਡਿਆਲਾ ਗੁਰੂ ਸ਼ਹਿਰ ਵਿੱਚ 2 ਕੋਰ ਪੀ.ਵੀ.ਸੀ. ਕੇਬਲਾਂ ਦੀ ਲੰਬਾਈ ਅਤੇ 4 ਕੋਰ ਕੇਬਲਾਂ ਦੀ ਖਰਾਬ ਹਾਲਤ ਕਾਰਨ ਖਪਤਕਾਰਾਂ ਨੂੰ ਘੱਟ ਵੋਲਟੇਜ ਅਤੇ ਬਿਜਲੀ ਸਪਲਾਈ ਵਿੱਚ ਦਿੱਕਤ ਆ ਰਹੀ ਸੀ। ਇਸ ਸਮੱਸਿਆ ਨੂੰ ਦੂਰ ਕਰਨ ਲਈ ਕੇਬਲਾਂ ਦੀ ਮੁਰੰਮਤ, ਨੀਵੀਆਂ ਤਾਰਾਂ ਨੂੰ ਵਾਧੂ ਪੋਲ ਲਗਾ ਕੇ ਉੱਚਾ ਚੁੱਕਣਾ, ਖਰਾਬ ਬਕਸਿਆਂ ਦੀ ਬਦਲੀ ਅਤੇ ਸੜੀਆਂ/ਖਰਾਬ ਤਾਰਾਂ ਨੂੰ ਬਦਲ ਕੇ ਐਲ.ਡੀ. ਸਿਸਟਮ ਵਿੱਚ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜੰਡਿਆਲਾ ਗੁਰੂ ਦੇ ਨਿਵਾਸੀਆਂ ਨੂੰ ਸਹੀ ਵੋਲਟੇਜ ਨਾਲ ਨਿਰਵਿਘਨ ਬਿਜਲੀ ਸਪਲਾਈ ਪ੍ਰਾਪਤ ਹੋਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਹੋਵੇਗਾ। ਇਸ ਦੇ ਨਾਲ-ਨਾਲ ਸ਼ਹਿਰ ਦੀ ਦਿੱਖ ਵਿੱਚ ਵੀ ਸੁਧਾਰ ਆਵੇਗਾ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਹੋਰ ਦੱਸਿਆ ਕਿ ਉਪਰੋਕਤ 55.41 ਲੱਖ ਰੁਪਏ ਤੋਂ ਇਲਾਵਾ ਆਰ.ਡੀ.ਐੱਸ.ਐੱਸ ਸਕੀਮ ਅਧੀਨ 16.30 ਕਰੋੜ ਰੁਪਏ ਦੇ ਬਿਜਲੀ ਸਬੰਧੀ ਕੰਮ ਜੰਡਿਆਲਾ ਗੁਰੂ ਹਲਕੇ ਲਈ ਮਨਜ਼ੂਰ ਹੋ ਚੁੱਕੇ ਹਨ। ਇਸ ਤੋਂ ਇਲਾਵਾ ਸ਼ਹਿਰ ਦੇ ਸੁੰਦਰੀਕਰਨ ਲਈ ਲਗਭਗ 4 ਕਰੋੜ ਰੁਪਏ ਦੇ ਟੈਂਡਰ ਵੀ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਜੰਡਿਆਲਾ ਗੁਰੂ ਹਲਕੇ ਵਿੱਚ ਬਿਜਲੀ ਸੁਧਾਰ ਲਈ 20.85 ਕਰੋੜ ਰੁਪਏ ਦੇ ਕੰਮ ਆਉਣ ਵਾਲੇ ਸਮੇਂ ਵਿੱਚ ਪੂਰੇ ਕੀਤੇ ਜਾਣਗੇ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ