Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

April 24, 2026 08:35 PM
Rozana Sehaj times

ਅੰਮ੍ਰਿਤਸਰ : ਭਾਰਤ ਸਰਕਾਰ ਦੇ ਫੂਡ ਸਪਲਾਈ ਅਤੇ ਵੰਡ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਟਾਂਗਰਾ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਖੁਰਾਕ ਤੇ ਸਿਵਕ ਸਪਲਾਈ ਵਿਭਾਗ ਦੇ ਸਕੱਤਰ ਸ੍ਰੀ ਵਰਿੰਦਰ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ, ਐੱਸ.ਡੀ.ਐੱਮ. ਬਾਬਾ ਬਕਾਲਾ ਸ੍ਰੀ ਰਜਨੀਸ਼ ਕੁਮਾਰ, ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਤੋਂ ਇਲਾਵਾ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਟਾਂਗਰਾ ਦਾਣਾ ਮੰਡੀ ਵਿੱਚ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਮੌਕੇ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ ਨੇ ਮੰਡੀ ਵਿੱਚ ਆਏ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਗੱਲ ਕੀਤੀ ਅਤੇ ਮੰਡੀ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੀ ਪ੍ਰੀਕ੍ਰਿਆ ਦੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਆੜ੍ਹਤੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੰਗਾਂ ਨੂੰ ਵੀ ਸੁਣਿਆ ਅਤੇ ਸਰਕਾਰ ਤੱਕ ਉਨ੍ਹਾਂ ਦੀ ਗੱਲ ਪਹੁੰਚਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਵਿੱਚ ਕਣਕ ਦੀ ਖ਼ਰੀਦ ਬਹਤੁ ਵਧੀਆ ਢੰਗ ਨਾਲ ਚੱਲ ਰਹੀ ਹੈ ਅਤੇ ਕਿਸਾਨਾਂ ਨੂੰ ਖਰੀਦੀ ਫਸਲ ਦਾ ਭੁਗਤਾਨ ਨਾਲ ਦੀ ਨਾਲ ਹੋ ਰਿਹਾ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਇਸ ਵਾਰ ਵੀ ਕੇਂਦਰੀ ਅੰਨ ਭੰਡਾਰ ਵਿੱਚ ਆਪਣਾ ਵੱਡਾ ਯੋਗਦਾਨ ਪਾਵੇਗਾ। ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ਼੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 353186 ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ।ਉਨ੍ਹਾਂ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 390780 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 353186 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 120982 ਮੀਟਰਿਕ ਟਨ, ਮਾਰਕਫੈੱਡ ਨੇ 83256 ਮੀਟਰਿਕ ਟਨ, ਪਨਸਪ ਨੇ 80741 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 55295 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 9437 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 3475 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ। ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ੍ਰੀਮਤੀ ਹਰਵੀਨ ਕੌਰ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 627.39 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ ਹੈ ਅਤੇ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।

Have something to say? Post your comment

 

More in Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ