Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ

April 24, 2026 08:39 PM
Rozana Sehaj times
ਚੰਡੀਗੜ੍ਹ : 24 ਅਪ੍ਰੈਲ 2026 ਨੂੰ ਡਾ. ਨਵਜੋਤ ਖੋਸਾ ਆਈ.ਏ.ਐਸ., ਡਾਇਰੈਕਟਰ, ਡਾਇਰੈਕਟੋਰੇਟ ਜਨਗਣਨਾ ਆਪ੍ਰੇਸ਼ਨਜ਼, ਪੰਜਾਬ ਅਤੇ ਯੂਟੀ ਚੰਡੀਗੜ੍ਹ ਅਤੇ ਸ਼੍ਰੀ ਮਨਜੀਤ ਸਿੰਘ ਬਰਾੜ ਆਈਏਐਸ, ਪ੍ਰਸ਼ਾਸਕੀ ਸਕੱਤਰ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਵੱਲੋਂ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਤਹਿਤ ਮੀਡੀਆ ਨੂੰ, ਜਨਗਣਨਾ 2027 ਪੜਾਅ-1 (ਘਰ ਸੂਚੀਕਰਨ ਅਤੇ ਰਿਹਾਇਸ਼ੀ ਜਨਗਣਨਾ) ਬਾਰੇ ਸੰਖੇਤ ਜਾਣਕਾਰੀ ਦੇਣ ਅਤੇ ਸਵੈ-ਗਣਨਾ ਦੀ ਸ਼ੁਰੂਆਤ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਭਾਰਤ ਵਿੱਚ ਜਨਗਣਨਾ,  ਜਨਗਣਨਾ ਐਕਟ, 1948 ਅਤੇ ਜਨਗਣਨਾ ਨਿਯਮਾਂ, 1990 ਦੇ ਉਪਬੰਧਾਂ ਅਧੀਨ ਕੀਤੀ ਜਾਂਦੀ ਹੈ। ਜਨਗਣਨਾ 2027 ਭਾਰਤ ਵਿੱਚ 16ਵੀਂ ਅਤੇ ਆਜ਼ਾਦੀ ਤੋਂ ਬਾਅਦ 8ਵੀਂ ਜਨਗਣਨਾ ਹੋਵੇਗੀ। ਆਖਰੀ ਜਨਗਣਨਾ 2011 ਵਿੱਚ ਕੀਤੀ ਗਈ ਸੀ, ਜਦੋਂ ਕਿ 2021 ਦੀ ਜਨਗਣਨਾ ਕੋਵਿਡ-19 ਮਹਾਂਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈ ਸੀ। ਇਸ ਦੌਰਾਨ ਦੱਸਿਆ ਗਿਆ ਕਿ ਜਨਗਣਨਾ ਡੇਟਾ ਸਮਾਜਿਕ-ਆਰਥਿਕ ਅਤੇ ਜਨਸੰਖਿਆ ਸਬੰਧੀ ਜਾਣਕਾਰੀ ਦੇ ਇੱਕ ਵਿਆਪਕ ਸਰੋਤ ਵਜੋਂ ਕੰਮ ਕਰਦਾ ਹੈ ਅਤੇ ਵਿਕਾਸ ਯੋਜਨਾਬੰਦੀ, ਭਲਾਈ ਯੋਜਨਾਵਾਂ ਦੇ ਨਿਰਮਾਣ ਅਤੇ ਜਨਤਕ ਸੇਵਾਵਾਂ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜਨਗਣਨਾ 2027 ਦੋ ਪੜਾਵਾਂ ਵਿੱਚ ਕੀਤੀ ਜਾਵੇਗੀ। ਪਹਿਲੇ ਪੜਾਅ ਤਹਿਤ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਸਵੈ-ਗਣਨਾ ਜਦਕਿ 15 ਮਈ ਤੋਂ 13 ਜੂਨ 2026 ਤੱਕ ਘਰ-ਘਰ ਜਾ ਕੇ ਗਣਨਾ ਅਤੇ ਪੜਾਅ-2 ਆਬਾਦੀ ਗਣਨਾ, 9 ਫਰਵਰੀ 2027 ਤੋਂ 28 ਫਰਵਰੀ 2027 ਤੱਕ ਤਹਿ ਕੀਤੀ ਗਈ ਹੈ। ਪਹਿਲਾ ਪੜਾਅ ਰਿਹਾਇਸ਼ੀ ਸਥਿਤੀਆਂ, ਸਹੂਲਤਾਂ ਅਤੇ ਸੰਪਤੀਆਂ ’ਤੇ ਕੇਂਦਿ੍ਰਤ ਹੈ ਅਤੇ ਆਬਾਦੀ ਗਣਨਾ ਪੜਾਅ ਲਈ ਆਧਾਰ ਬਣਾਏਗਾ। ਡਾ. ਨਵਜੋਤ ਖੋਸਾ ਨੇ ਦੱਸਿਆ ਕਿ ਜਨਗਣਨਾ 2027 ਪਹਿਲੀ ਵਾਰ ਡਿਜੀਟਲ ਮੋਡ ਵਿੱਚ ਮੋਬਾਈਲ ਐਪਲੀਕੇਸ਼ਨਾਂ ਦੀ ਵਰਤੋਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਔਨਲਾਈਨ ਪੋਰਟਲ (https://se.census.gov.in) ਰਾਹੀਂ ਸਵੈ-ਗਣਨਾ ਦੀ ਸ਼ੁਰੂਆਤ ਵੀ ਕੀਤੀ ਜਾਵੇਗੀ। ਲੋਕ ਨਿਰਧਾਰਤ ਸਮੇਂ ਦੌਰਾਨ ਆਪਣੇ ਵੇਰਵੇ ਭਰਕੇ ਅਤੇ ਜਮ੍ਹਾਂ ਕਰਕੇ  ਇੱਕ ਵਿਲੱਖਣ ਸਵੈ-ਗਣਨਾ ਰੈਫਰੈਂਸ ਆਈਡੀ ਪ੍ਰਾਪਤ ਕਰ ਸਕਣਗੇ, ਜੋ ਫੀਲਡ ਵੈਰੀਫਿਕੇਸ਼ਨ ਦੌਰਾਨ ਗਿਣਤੀਕਾਰ ਨਾਲ ਸਾਂਝਾ ਕਰਨਾ ਹੋਵੇਗਾ। ਜਨਗਣਨਾ ਪ੍ਰਬੰਧਨ ਅਤੇ ਨਿਗਰਾਨੀ ਪ੍ਰਣਾਲੀ ਜ਼ਰੀਏ ਅਸਲ-ਸਮੇਂ ਦੀ ਨਿਗਰਾਨੀ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਲਈ ਵੈੱਬ-ਅਧਾਰਤ ਮੈਪਿੰਗ ਦੀ ਵਰਤੋਂ ਕੀਤੀ ਗਈ ਹੈ। ਜਨਗਣਨਾ ਲਈ ਰਾਜ ਨੋਡਲ ਅਧਿਕਾਰੀ ਸ੍ਰੀ ਮਨਜੀਤ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਵਿਆਪਕ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ ਹਨ, ਜਿਸ ਵਿੱਚ ਰਾਜ ਭਰ ਵਿੱਚ ਘਰ ਸੂਚੀਕਰਨ ਬਲਾਕਾਂ ਦੀ ਸਿਰਜਣਾ ਅਤੇ ਲਗਭਗ 67,000 ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ (ਰਿਜ਼ਰਵ ਸਮੇਤ) ਦੀ ਨਿਯੁਕਤੀ ਕਰਨਾ ਸ਼ਾਮਲ ਹੈ। ਉਨ੍ਹਾਂ ਅੱਗੇ ਕਿਹਾ ਕਿ ਜਨਗਣਨਾ ਕਾਰਜਕਰਤਾਵਾਂ ਦੀ ਸਿਖਲਾਈ ਇੱਕ ਯੋਜਨਾਬੱਧ ਅਤੇ ਪੜਾਅਵਾਰ ਢੰਗ ਨਾਲ ਕੀਤੀ ਗਈ ਹੈ। ਪੰਜਾਬ ਵਿੱਚ 52 ਮਾਸਟਰ ਟ੍ਰੇਨਰਾਂ (ਰਾਜ ਤੋਂ 36 ਅਤੇ ਡੀ.ਸੀ.ਓ., ਪੰਜਾਬ ਤੋਂ 16) ਅਤੇ 932 ਫੀਲਡ ਟ੍ਰੇਨਰਾਂ ਦੀ ਸਿਖਲਾਈ ਸਫ਼ਲਤਾਪੂਰਵਕ ਪੂਰੀ ਹੋ ਗਈ ਹੈ ਅਤੇ 16 ਅਪ੍ਰੈਲ ਤੋਂ 9 ਮਈ 2026 ਤੱਕ ਰਾਜ ਭਰ ਦੇ ਵੱਖ-ਵੱਖ ਸਥਾਨਾਂ ’ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਲਈ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜਨਗਣਨਾ ਅਭਿਆਸ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਅਮਲ ਲਈ ਤਿਆਰੀਆਂ ਨੂੰ ਯਕੀਨੀ ਬਣਾਇਆ ਜਾ ਸਕੇ। ਮੀਡੀਆ ਦੀ ਭੂਮਿਕਾ ’ਤੇ ਜ਼ੋਰ ਦਿੰਦਿਆਂ ਇਹ ਕਿਹਾ ਗਿਆ ਕਿ ਮੀਡੀਆ ਲੋਕਤੰਤਰ ਦਾ ਇੱਕ ਮਹੱਤਵਪੂਰਨ ਥੰਮ੍ਹ ਹੈ, ਜਿਸ ਲਈ ਮੀਡੀਆ ਨੂੰ ਜਾਗਰੂਕਤਾ ਫੈਲਾਉਣ, ਜਨਤਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਖਾਸ ਕਰਕੇ ਡਿਜੀਟਲ ਗਣਨਾ ਅਤੇ ਡੇਟਾ ਗੁਪਤਤਾ ਬਾਰੇ ਗਲਤ ਜਾਣਕਾਰੀ ਦੇ ਟਾਕਰੇ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ ਗਈ। ਨਿਵਾਸੀਆਂ ਨੂੰ ਜਨਗਣਨਾ ਵਿੱਚ ਸਰਗਰਮੀ ਨਾਲ ਹਿੱਸਾ ਲੈਣ, ਸਹੀ ਜਾਣਕਾਰੀ ਪ੍ਰਦਾਨ ਕਰਨ ਅਤੇ ਗਿਣਤੀਕਾਰਾਂ ਨੂੰ ਪੂਰਾ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ। ਇਹ ਦੁਹਰਾਇਆ ਗਿਆ ਕਿ ਇਸ ਪ੍ਰਕਰਿਆ ਦੌਰਾਨ ਇਕੱਤਰ ਕੀਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰਹੇਗੀ ਅਤੇ ਸਿਰਫ ਅੰਕੜਿਆਂ ਦੇ ਉਦੇਸ਼ਾਂ ਲਈ ਵਰਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜਨਗਣਨਾ 2027 ਦੇ ਸਬੰਧ ਵਿੱਚ ਇੱਕ ਕੌਮੀ ਟੋਲ-ਫ੍ਰੀ ਹੈਲਪਲਾਈਨ ਨੰਬਰ (1855) 30.04.2026 ਤੋਂ ਪੰਜਾਬ ਵਿੱਚ ਕਾਰਜਸ਼ੀਲ ਹੋਵੇਗਾ, ਜੋ ਸਵੈ-ਗਣਨਾ, ਘਰਾਂ ਦੇ ਸੂਚੀਕਰਨ ਸਬੰਧੀ ਕਾਰਜਾਂ ਨਾਲ ਸਬੰਧਤ ਸਵਾਲਾਂ ਦਾ ਜਵਾਬ ਦੇਣ ਦੇ ਨਾਲ-ਨਾਲ ਲੋਕਾਂ ਦੀਆਂ ਸ਼ਿਕਾਇਤਾਂ  ਦਾ ਨਿਬੇੜਾ ਕਰੇਗਾ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼