Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

April 24, 2026 08:42 PM
Rozana Sehaj times

ਚੰਡੀਗੜ੍ਹ :  ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਬਣਾਈ ਰੱਖਣ ਅਤੇ ਸਹੀ ਤੇ ਜ਼ਿੰਮੇਵਾਰ ਕੰਟੈਂਟ ਪ੍ਰਸਾਰਿਤ ਕਰਨ ਨੂੰ ਯਕੀਨੀ ਬਣਾਉਣ ਵੱਲ ਸਰਗਰਮ ਕਦਮ ਚੁੱਕਦਿਆਂ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨੇ ਜੀ5 ਓਟੀਟੀ ਪਲੇਟਫਾਰਮ ਨੂੰ ਇੱਕ ਐਡਵਾਈਜ਼ਰੀ ਜਾਰੀ ਕਰਕੇ "ਲਾਰੈਂਸ ਆਫ਼ ਪੰਜਾਬ" ਸਿਰਲੇਖ ਵਾਲੀ ਡਾਕੂਮੈਂਟਰੀ (ਦਸਤਾਵੇਜ਼ੀ ਸੀਰੀਜ਼) ਰਿਲੀਜ਼ ਨਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਵਿਸ਼ੇਸ਼ ਡੀਜੀਪੀ ਸਾਈਬਰ ਕ੍ਰਾਈਮ ਵੀ. ਨੀਰਜਾ ਵੱਲੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਕੋਲ ਸੂਚਨਾ ਤਕਨਾਲੋਜੀ (ਆਈ.ਟੀ.) ਐਕਟ ਦੀ ਧਾਰਾ 69ਏ(1) ਤਹਿਤ ਕੰਟੈਂਟ (ਸਮੱਗਰੀ) ਦੀ ਸਕ੍ਰੀਨਿੰਗ 'ਤੇ ਰੋਕ ਲਗਾਉਣ ਦੀ ਮੰਗ ਉਠਾਉਣ ਤੋਂ ਬਾਅਦ ਸਾਹਮਣੇ ਆਈ ਹੈ, ਜਿਸ ਵਿੱਚ ਜਨਤਕ ਵਿਵਸਥਾ 'ਤੇ ਇਸਦੇ ਪ੍ਰਭਾਵ ਬਾਰੇ ਗੰਭੀਰ ਚਿੰਤਾਵਾਂ ਦਾ ਹਵਾਲਾ ਦਿੱਤਾ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵੱਖ-ਵੱਖ ਅੰਦਰੂਨੀ ਜਾਣਕਾਰੀ ਅਨੁਸਾਰ ਇਸ ਡਾਕੂਮੈਂਟਰੀ ਵਿੱਚ ਸ਼ਾਮਲ ਨਾਟਕੀ ਚਿੱਤਰਣ, ਰੀਅਲ-ਲਾਈਫ਼ ਫੁਟੇਜ ਅਤੇ ਖਾਸ ਬਿਰਤਾਂਤ ਸੰਗਠਿਤ ਅਪਰਾਧ ਅਤੇ ਖ਼ਤਰਨਾਕ ਅਪਰਾਧੀਆਂ ਨੂੰ ਪ੍ਰਫੁੱਲਤ ਕਰਨ ਵਰਗਾ ਵੱਡਾ ਜੋਖਮ ਪੈਦਾ ਕਰ ਸਕਦੇ ਹੈ। ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਚਿੱਤਰਣ ਨੌਜਵਾਨਾਂ ਨੂੰ ਗੁੰਮਰਾਹ ਅਤੇ ਸੂਬੇ ਦੀ ਸਖ਼ਤ ਘਾਲਣਾ ਨਾਲ ਕਾਇਮ ਕੀਤੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨੂੰ ਭੰਗ ਕਰ ਸਕਦੇ ਹਨ। ਇਨ੍ਹਾਂ ਰਿਪੋਰਟਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ  ਨਾਲ ਸੰਪਰਕ ਕੀਤਾ, ਜੋ ਕਿ ਭਾਰਤ ਵਿੱਚ ਓਟੀਟੀ ਸਮੱਗਰੀ ਲਈ ਮਨੋਨੀਤ ਨੋਡਲ ਏਜੰਸੀ ਹੈ। ਡੀਜੀਪੀ ਨੇ ਕਿਹਾ ਕਿ ਪੂਰੀ ਸਮੱਗਰੀ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ ਮੰਤਰਾਲੇ ਨੇ ਮਾਮਲੇ ਨਾਲ ਸਹਿਮਤੀ ਪ੍ਰਗਟਾਉਂਦਿਆਂ ਜੀ5 ਨੂੰ ਇੱਕ ਐਡਵਾਇਜ਼ਰੀ ਜਾਰੀ ਕਰਕੇ ਆਪਣੇ ਓਟੀਟੀ ਪਲੇਟਫਾਰਮ 'ਤੇ ਇਹ ਕੰਟੈਂਟ ਨਾ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਜ਼ਿੰਮੇਵਾਰ ਸਮੱਗਰੀ ਦੇ ਪ੍ਰਸਾਰ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਸਮਾਜਿਕ ਤਾਣੇ-ਬਾਣੇ ਨੂੰ ਕਾਇਮ ਰੱਖਣ ਤੁਰੰਤ ਦਖ਼ਲ ਦੇਣ ਵਾਸਤੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦਾ ਧੰਨਵਾਦ ਕਰਦੇ ਹਾਂ। ਪੰਜਾਬ ਪੁਲਿਸ ਦੇ ਰੁਖ਼ ਦੀ ਪੁਸ਼ਟੀ ਕਰਦਿਆਂ ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਹਰ ਕੀਮਤ 'ਤੇ ਸ਼ਾਂਤੀ, ਜਨਤਕ ਤੇ ਕਾਨੂੰਨ ਵਿਵਸਥਾ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਵਚਨਬੱਧ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਪਰਾਧਿਕ ਗਤੀਵਿਧੀਆਂ ਨੂੰ ਭੜਕਾਉਣ ਦੀ ਕੋਸ਼ਿਸ਼ ਵਾਲੀ ਕਿਸੇ ਵੀ ਸਮੱਗਰੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ