Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

April 24, 2026 08:48 PM
Rozana Sehaj times

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਸੰਸਦੀ ਮਾਮਲਿਆਂ, ਐਨ.ਆਰ.ਆਈ. ਮਾਮਲਿਆਂ ਅਤੇ ਜੇਲ੍ਹਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੈਂਟਰਲ ਜੇਲ੍ਹ ਪਟਿਆਲਾ ਦਾ ਵਿਸ਼ੇਸ਼ ਦੌਰਾ ਕਰਦਿਆਂ ਜੇਲ੍ਹ ਪ੍ਰਬੰਧਾਂ ਦਾ ਵਿਸਥਾਰ ਨਾਲ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ “ਉਜਾਲਾ ਨਰਸਰੀ” ਅਤੇ ਨਵੀਂ ਤਿਆਰ ਕੀਤੀ ਗਈ ਜੇਲ੍ਹ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਉਜਾਲਾ ਨਰਸਰੀ ਦਾ ਮਕਸਦ ਕੈਦੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ। ਨਵੀਂ ਲਾਇਬ੍ਰੇਰੀ ਕੈਦੀਆਂ ਨੂੰ ਸਿੱਖਿਆ ਅਤੇ ਜਾਣਕਾਰੀ ਪ੍ਰਾਪਤ ਕਰਨ ਦੇ ਵਧੀਆ ਮੌਕੇ ਪ੍ਰਦਾਨ ਕਰੇਗੀ, ਜਿਸ ਨਾਲ ਉਹ ਆਪਣੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆ ਸਕਣਗੇ। ਜੇਲ੍ਹ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜੇਲ੍ਹਾਂ ਨੂੰ ਸੁਧਾਰ ਅਤੇ ਪੁਨਰਵਾਸ ਦੇ ਕੇਂਦਰਾਂ ਵਿੱਚ ਤਬਦੀਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਨੂੰ ਨਸ਼ਾ-ਮੁਕਤ ਬਣਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਦਿਸ਼ਾ ਵਿੱਚ ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਉਨ੍ਹਾਂ ਸ਼ਲਾਘਾ ਕੀਤੀ। ਆਪਣੇ ਦੌਰੇ ਦੌਰਾਨ ਮੰਤਰੀ ਨੇ ਜੇਲ੍ਹ ਹਸਪਤਾਲ, ਬੈਰਕਾਂ ਅਤੇ ਆਮ ਆਦਮੀ ਕਲੀਨਿਕ ਸਮੇਤ ਵੱਖ-ਵੱਖ ਇਕਾਈਆਂ ਦੀ ਜਾਂਚ ਕੀਤੀ ਅਤੇ ਕੈਦੀਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕੈਦੀਆਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਉਨ੍ਹਾਂ ਦੇ ਸਿਹਤ, ਸਿੱਖਿਆ ਅਤੇ ਪੁਨਰਵਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿਭਾਗ ਵੱਲੋਂ ਚਲਾਇਆ ਜਾ ਰਿਹਾ ਪੈਟਰੋਲ ਪੰਪ ਕੈਦੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ, ਜਿਸ ਨਾਲ ਉਨ੍ਹਾਂ ਦੇ ਹੁਨਰ ਵਿਕਾਸ ਅਤੇ ਪੁਨਰਵਾਸ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜੇਲ੍ਹਾਂ ਸਿਰਫ ਸਜ਼ਾ ਦੇਣ ਦੇ ਸਥਾਨ ਨਹੀਂ, ਸਗੋਂ ਸੁਧਾਰ ਅਤੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੇ ਕੇਂਦਰ ਹਨ। ਉਨ੍ਹਾਂ ਜੇਲ੍ਹ ਵਿੱਚ ਸਫਾਈ ਪ੍ਰਬੰਧਾਂ ‘ਤੇ ਸੰਤੁਸ਼ਟੀ ਜਤਾਈ ਅਤੇ ਚੱਲ ਰਹੀਆਂ ਭਲਾਈ ਗਤੀਵਿਧੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਜੇਲ੍ਹ ਵਿਭਾਗ ਦੇ ਸਕੱਤਰ ਮੁਹੰਮਦ ਤਈਅਬ, ਜੇਲ੍ਹ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਸਮੇਤ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ