Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

April 24, 2026 08:52 PM
Rozana Sehaj times
ਚੰਡੀਗੜ੍ਹ : ਪੰਜਾਬ ਸਰਕਾਰ ਨੇ ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਮਹੀਨੇ ਵਿੱਚ ਦੋ ਐਨ.ਆਰ.ਆਈ. ਮਿਲਣੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਇਹ ਜਾਣਕਾਰੀ ਦਿੰਦਿਆਂ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੇ ਦੂਜੇ ਬੁੱਧਵਾਰ ਨੂੰ ਆਨਲਾਈਨ ਮਿਲਣੀ ਕਰਵਾਈ ਜਾਵੇਗੀ, ਜਦਕਿ ਮਹੀਨੇ ਵਿੱਚ ਇੱਕ ਵਾਰ ਡਵੀਜ਼ਨ ਅਨੁਸਾਰ ਭੌਤਿਕ/ਫਿਜ਼ੀਕਲ ਮਿਲਣੀ ਹੋਵੇਗੀ। ਐਨ.ਆਰ.ਆਈ. ਮੰਤਰੀ ਨੇ ਦੱਸਿਆ ਕਿ ਇਹ ਮਿਲਣੀਆਂ ਮਾਲਵਾ-1, ਮਾਲਵਾ-2, ਮਾਝਾ ਅਤੇ ਦੁਆਬਾ ਡਵੀਜ਼ਨਾਂ ਅਨੁਸਾਰ ਆਯੋਜਿਤ ਕੀਤੀਆਂ ਜਾਣਗੀਆਂ, ਤਾਂ ਜੋ ਹਰ ਖੇਤਰ ਦੇ ਐਨ.ਆਰ.ਆਈ. ਪੰਜਾਬੀਆਂ ਨੂੰ ਆਪਣੀਆਂ ਸਮੱਸਿਆਵਾਂ ਦਰਜ ਕਰਵਾਉਣ ਅਤੇ ਉਨ੍ਹਾਂ ਦਾ ਹੱਲ ਕਰਨ ਦੀ ਲਈ ਸੁਵਿਧਾ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਆਨਲਾਈਨ ਮਿਲਣੀ ਲਈ ਦਰਖਾਸਤਾਂ ਹਰ ਮਹੀਨੇ ਨਿਰਧਾਰਤ ਮਿਤੀ ਤੋਂ ਤਿੰਨ ਦਿਨ ਪਹਿਲਾਂ ਤੱਕ ਸਵੀਕਾਰ ਕੀਤੀਆਂ ਜਾਣਗੀਆਂ ਅਤੇ ਮਿਲਣੀ ਵਾਲੇ ਦਿਨ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਉਪਰਾਲੇ ਦਾ ਮੁੱਖ ਉਦੇਸ਼ ਐਨ.ਆਰ.ਆਈ. ਪੰਜਾਬੀਆਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨਾ ਹੈ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਵੀ.ਐਨ. ਜਾਡੇ, ਜਲੰਧਰ ਦੇ ਡਵੀਜ਼ਨਲ ਕਮਿਸ਼ਨਰ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ਼੍ਰੀ ਰਾਮਵੀਰ, ਸਪੈਸ਼ਲ ਸਕੱਤਰ ਐਨ.ਆਰ.ਆਈ. ਮਾਮਲੇ ਮਿਸਿਜ਼ ਅਮਨਦੀਪ ਕੌਰ, ਏਡੀਜੀਪੀ ਐਨ.ਆਰ.ਆਈ. ਮਾਮਲੇ ਸ਼੍ਰੀ ਆਰ.ਕੇ. ਜੈਸਵਾਲ ਅਤੇ ਏਆਈਜੀ ਸ਼੍ਰੀ ਅਜਿੰਦਰ ਸਿੰਘ ਵੀ ਹਾਜ਼ਰ ਸਨ।
 

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ