Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ਤੇ ਵਾਰ ਦਾ 94ਵਾਂ ਦਿਨ: ਪੰਜਾਬ ਪੁਲਿਸ ਨੇ 602 ਥਾਵਾਂ ’ਤੇ ਕੀਤੀ ਛਾਪੇਮਾਰੀ ; 288 ਗ੍ਰਿਫ਼ਤਾਰ

April 24, 2026 08:54 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 94ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 602 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘‘ਗੈਂਗਸਟਰਾਂ ਤੇ ਵਾਰ’’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ  ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਅੱਜ 94ਵੇਂ ਦਿਨ ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 288 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 23,680 ਹੋ ਗਈ ਹੈ। ਇਸ ਤੋਂ ਇਲਾਵਾ, 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 92 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ 419ਵੇਂ ਦਿਨ 126 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 992 ਗ੍ਰਾਮ ਹੈਰੋਇਨ, 2564 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 23150 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 418 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,596 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 25 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਰੰਧਾਵਾ ਵੱਲੋ ਕੋਹੀਨੂਰ-ਲੋਹਗੜ ਸੜਕ ਸਮੇਤ ਕਈ ਵਿਕਾਸੀ ਕੰਮਾਂ ਦੀ ਸ਼ੁਰੂਆਤ

ਪੰਜਾਬ ਸਰਕਾਰ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਮਹੀਨੇ ਵਿੱਚ ਦੋ ਮਿਲਣੀਆਂ ਕਰੇਗੀ: ਡਾ. ਰਵਜੋਤ ਸਿੰਘ

ਜੇਲ੍ਹ ਮੰਤਰੀ ਵੱਲੋਂ ਪਟਿਆਲਾ ਸੈਂਟਰਲ ਜੇਲ੍ਹ ਵਿਖੇ “ਉਜਾਲਾ ਨਰਸਰੀ” ਅਤੇ ਨਵੀਂ ਲਾਇਬ੍ਰੇਰੀ ਦਾ ਉਦਘਾਟਨ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹੇਠ ਨਕਦ-ਰਹਿਤ ਇਲਾਜ, ਨਿਊਰੋਲੋਜੀਕਲ ਐਮਰਜੈਂਸੀ ਦੌਰਾਨ ਤੁਰੰਤ ਸਿਹਤ ਸਹੂਲਤਾਂ ਬਣਾ ਰਿਹੈ ਯਕੀਨੀ

ਪੰਜਾਬ ਪੁਲਿਸ ਦੇ ਦਖ਼ਲ ਤੋਂ ਬਾਅਦ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵੱਲੋਂ ਜੀ5 ਨੂੰ "ਲਾਰੈਂਸ ਆਫ਼ ਪੰਜਾਬ" ਰਿਲੀਜ਼ ਨਾ ਕਰਨ ਦੇ ਨਿਰਦੇਸ਼

ਦੋ ਪੜਾਵਾਂ ਵਿੱਚ ਕੀਤੀ ਜਾਵੇਗੀ ਜਨਗਣਨਾ-2027 : ਡਾ. ਨਵਜੋਤ ਖੋਸਾ ਆਈ.ਏ.ਐਸ. ਡਾਇਰੈਕਟਰ ਜਨਗਣਨਾ