Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

April 24, 2026 08:57 PM
Rozana Sehaj times
ਸ੍ਰੀ ਮੁਕਤਸਰ ਸਾਹਿਬ : ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਦੇ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਉਹ ਆਪਣਾ ਖੁਦ ਦਾ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਨੁਸੂਚਿਤ ਜਾਤੀਆਂ ਦੇ ਲੋਕਾਂ ਨੂੰ ਆਤਮਨਿਰਭਰ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਭਲਾਈ ਸਕੀਮਾਂ ਦਾ ਮਕਸਦ ਲੋਕਾਂ ਨੂੰ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਮਲੋਟ ਵਿਖੇ ਡਾ. ਬੀ.ਆਰ. ਅੰਬੇਦਕਰ ਜੀ ਦੀ 136ਵੀਂ ਜਯੰਤੀ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਇਹ ਟੂਲ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੀ ਸੋਚ ’ਤੇ ਪਹਿਰਾ ਦੇਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਬਾਬਾ ਸਾਹਿਬ ਨੇ ਸਿਰਫ ਅਨੁਸੂਚਿਤ ਜਾਤੀਆਂ ਅਤੇ ਪਿੱਛੜੇ ਵਰਗਾਂ ਦੇ ਅਧਿਕਾਰਾਂ ਦੀ ਰੱਖਿਆ ਹੀ ਨਹੀਂ ਕੀਤੀ, ਸਗੋਂ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾਂ ਨੂੰ ਮਰਦਾਂ ਦੇ ਬਰਾਬਰ ਅਧਿਕਾਰ ਦਿਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ। ਇਸ ਕਰਕੇ ਅੱਜ ਔਰਤਾਂ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਇਹ ਹੈ ਕਿ ਅਸੀਂ ਸਾਰੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲੀਏ। ਉਨ੍ਹਾਂ ਦੱਸਿਆ ਕਿ ਇਹ ਟੂਲ ਕਿੱਟਾਂ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ 9 ਆਈ.ਟੀ.ਆਈ. ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਪ੍ਰਾਪਤ 351 ਸਿੱਖਿਆਰਥੀਆਂ ਨੂੰ ਵੰਡੀਆਂ ਗਈਆਂ ਹਨ। ਇਲੈਕਟ੍ਰੀਸ਼ਨ, ਰੈਫ੍ਰਿਜਰੇਸ਼ਨ ਐਂਡ ਏਅਰ ਕੰਡੀਸ਼ਨਿੰਗ ਅਤੇ ਪਲੰਬਰ ਟ੍ਰੇਡ ਨਾਲ ਸਬੰਧਿਤ ਇਹ ਟੂਲ ਕਿੱਟਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ 82, ਬਠਿੰਡਾ ਦੇ 64, ਫਰੀਦਕੋਟ ਦੇ 67, ਫਾਜ਼ਿਲਕਾ ਦੇ 87 ਅਤੇ ਫਿਰੋਜ਼ਪੁਰ ਦੇ 51 ਸਿੱਖਿਆਰਥੀਆਂ ਨੂੰ ਦਿੱਤੀਆਂ ਗਈਆਂ ਹਨ, ਤਾਂ ਜੋ ਉਹ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰ ਸਕਣ। ਇਸ ਮੌਕੇ ਉਨ੍ਹਾਂ ਸਕੂਲੀ ਵਿਦਿਆਰਥਣਾਂ ਨੂੰ ਲੈਪਟਾਪ ਅਤੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਵੀ ਵੰਡੀਆਂ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਅਨੁਸੂਚਿਤ ਜਾਤੀਆਂ ਨਾਲ ਸਬੰਧਿਤ ਲੋਕਾਂ ਨੂੰ ਖੁਦ ਦਾ ਕਾਰੋਬਾਰ ਸ਼ੁਰੂ ਕਰਨ ਲਈ ਕਰਜ਼ਾ ਵੰਡ ਸਮਾਗਮ ਜਲਦੀ ਆਯੋਜਿਤ ਕੀਤਾ ਜਾਵੇਗਾ। ਇਸ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਮਲੋਟ ਵਿਖੇ ਨਵੇਂ ਬਣੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਨੂੰ ਸੁੰਦਰ ਅਤੇ ਸਿਹਤਮੰਦ ਬਣਾਉਣ ਲਈ ਖੇਡ ਗਰਾਊਂਡ ਅਤੇ ਮਿੰਨੀ ਪਾਰਕ ਉਸਾਰੇ ਜਾ ਰਹੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਹ ਨਸ਼ਿਆਂ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰ ਸਕਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ 24 ਪਿੰਡਾਂ ਵਿੱਚ ਵੀ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਮਲੋਟ ਵਿੱਚ ਬਣਾਇਆ ਗਿਆ ਇਹ ਵਾਲੀਬਾਲ ਗਰਾਊਂਡ ਕੈਬਨਿਟ ਮੰਤਰੀ ਵੱਲੋਂ ਆਪਣੇ ਨਿੱਜੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤੀ ਰਾਜ ਵਿਭਾਗ ਰਾਹੀਂ ਤਿਆਰ ਕਰਵਾਇਆ ਗਿਆ ਹੈ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਜਸ਼ਨ ਬਰਾੜ, ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਜਗਮੋਹਨ ਸਿੰਘ ਮਾਨ, ਗੁਰਮੀਤ ਸਿੰਘ ਬਰਾੜ, ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਅਤੇ ਇਲਾਕੇ ਦੇ ਹੋਰ ਪੰਤਵੰਤੇ ਸੱਜਣ ਵੀ ਹਾਜ਼ਰ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ