Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

April 24, 2026 09:46 PM
Rozana Sehaj times
ਸੰਗਰੂਰ :  ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਜ ਰਾਤ 8 ਵਜੇ ਸੰਗਰੂਰ ਸ਼ਹਿਰ ਵਿੱਚ ਪਹਿਲੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕ ਆਊਟ ਮੌਕ ਅਭਿਆਸ ਦੌਰਾਨ ਆਰਮੀ ਏਰੀਆ ਵਿਖੇ ਨਾਗਰਿਕ ਸੁਰੱਖਿਆ ਦੀ ਕਰਵਾਈ ਗਈ ਮੌਕ ਡ੍ਰਿਲ ਦੌਰਾਨ ਸਥਾਨਕ ਨਾਗਰਿਕਾਂ ਵੱਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਜੀਦਾ ਹੈ, ਇਸ ਲਈ ਲੋਕ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਉਪਰ ਯਕੀਨ ਨਾ ਕਰਨ ਸਗੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਈ ਜਾਣਕਾਰੀ ਉਪਰ ਹੀ ਯਕੀਨ ਕਰਨ।
ਰਾਹੁਲ ਚਾਬਾ ਨੇ ਕਿਹਾ ਕਿ ਬਲੈਕ ਆਊਟ ਦੌਰਾਨ ਰਾਤ 8 ਵਜੇ ਸਾਇਰਨ ਵੱਜਣ ਮਗਰੋਂ ਸਿਵਲ ਹਸਪਤਾਲ ਨੂੰ ਛੱਡ ਕੇ 15 ਮਿੰਟਾਂ ਲਈ ਸ਼ਹਿਰ ਦੀ ਬਿਜਲੀ ਬੰਦ ਕਰ ਦਿੱਤੀ ਗਈ ਅਤੇ ਸਥਾਨਕ ਫੌਜ, ਪੁਲਿਸ, ਹੋਮ ਗਾਰਡਜ-ਸਿਵਲ ਡਿਫੈਂਸ, ਸਿਹਤ ਵਿਭਾਗ, ਐਨ.ਸੀ.ਸੀ. ਕੈਡੇਟਸ ਤੇ ਬਿਜਲੀ ਨਿਗਮ ਸਮੇਤ ਹੋਰ ਸਬੰਧਤ ਵਿਭਾਗਾਂ ਨੇ ਆਰਮੀ ਏਰੀਆ ਵਿਖੇ ਮੌਕ ਅਭਿਆਸ ਨੂੰ ਆਪਸੀ ਤਾਲਮੇਲ ਨਾਲ ਨੇਪਰੇ ਚੜ੍ਹਾਇਆ।
ਇਸ ਦੌਰਾਨ ਬਰਨਾਲਾ ਕੈਂਚੀਆਂ ਵਿਖੇ ਪੁਲਿਸ ਦੇ ਨਾਲ ਬਲੈਕ ਆਊਟ ਦੀ ਨਿਗਰਾਨੀ ਲਈ ਐਸ.ਡੀ.ਐਮ. ਸੰਗਰੂਰ ਸਤੀਸ਼ ਚੰਦਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਇਹ ਅਭਿਆਸ ਸਫ਼ਲਤਾਪੂਰਵਕ ਕੀਤਾ ਗਿਆ ਹੈ। ਉਨ੍ਹਾਂ ਦੇ ਨਾਲ ਐਸਐਚਓ ਸਿਟੀ 1 ਸੁਖਦੇਵ ਸਿੰਘ ਵੀ ਮੌਜੂਦ ਸਨ। ਜਦੋਂਕਿ ਆਰਮੀ ਏਰੀਆ ਵਿਖੇ ਭਾਰਤੀ ਫੌਜ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਅਭਿਆਸ ਮੌਕੇ ਡੀ.ਐਸ.ਪੀ. ਦਿਹਾਤੀ ਸੁਖਦੇਵ ਸਿੰਘ ਤੇ ਐਸ.ਐਚ.ਓ. ਸਿਟੀ ਇੰਸਪੈਕਟਰ ਗੁਲਾਬ ਸਿੰਘ ਮੌਜੂਦ ਰਹੇ।
ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਅੱਗੇ ਦੱਸਿਆ ਕਿ ਇਸ ਅਭਿਆਸ ਦੌਰਾਨ ਵੱਖ-ਵੱਖ ਐਮਰਜੈਂਸੀ ਕਾਰਜਾਂ, ਜਿਵੇਂ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਤੇ ਬਚਾਅ ਕਾਰਜ, ਜਖ਼ਮੀਆਂ ਦੀ ਮੁਢਲੀ ਸਹਾਇਤਾ ਤੇ ਡਾਕਟਰੀ ਮਦਦ, ਜਖ਼ਮੀਆਂ ਨੂੰ ਸੁਰੱਖਿਅਤ ਕੱਢਣ ਦੇ ਨਾਲ-ਨਾਲ ਸੰਗਰੂਰ ਪੁਲਿਸ ਵੱਲੋਂ ਨਾਕਾਬੰਦੀ ਕਰਕੇ ਟ੍ਰੈਫਿਕ ਤੇ ਭੀੜ ਕੰਟਰੋਲ ਉਪਾਅ ਸ਼ਾਮਲ ਕੀਤੇ ਗਏ ਸਨ।
ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿੱਚ ਅਜਿਹੇ ਅਭਿਆਸ ਤੇ ਬਲੈਕ ਆਊਟ ਦੀ ਸਥਿਤੀ ਵਿੱਚ ਸਾਰੀਆਂ ਲਾਈਟਾਂ ਬੰਦ ਰੱਖੀਆਂ ਜਾਣ ਤੇ ਖਾਸ ਕਰਕੇ ਸੀ.ਸੀ.ਟੀ.ਵੀ ਕੈਮਰਿਆਂ ਦੀਆਂ ਲਾਇਟਾਂ ਤੇ ਸੋਲਰ ਲਾਇਟਾਂ ਵੀ ਬੰਦ ਕੀਤੀਆਂ ਜਾਣ।
ਉਨ੍ਹਾਂ ਦੱਸਿਆ ਕਿ ਬਲੈਕ ਆਊਟ ਤੇ ਸਿਵਲ ਡਿਫੈਂਸ ਮੌਕ ਡ੍ਰਿਲ, ਹਵਾਈ ਹਮਲਿਆਂ ਦੀ ਚੇਤਾਵਨੀ ਵਾਲੇ ਸਾਇਰਨ ਵੱਜਣ ਦੀ ਸੂਰਤ 'ਚ ਸੁਰੱਖਿਆ ਬਲਾਂ ਤੇ ਆਮ ਲੋਕਾਂ ਦੀ ਭੂਮਿਕਾ ਤੇ ਜਿੰਮੇਵਾਰੀਆਂ ਨੂੰ ਸਮਝਣ ਵਿੱਚ ਮਦਦ ਕਰਦੀ ਹੈ।ਇਸ ਲਈ ਭਵਿੱਖ ਵਿੱਚ ਅਜਿਹਾ ਹੋਣ ਦੀ ਸੂਰਤ 'ਚ ਲੋਕ ਸਾਵਧਾਨੀਆਂ ਵਰਤਣ ਤੇ ਸੋਸ਼ਲ ਮੀਡੀਆ ਉਪਰ ਅਫ਼ਵਾਹਾਂ ਫੈਲਾਉਣ ਤੋਂ ਵੀ ਗੁਰੇਜ਼ ਕਰਨ ਤੇ ਨਾ ਹੀ ਅਜਿਹੀਆਂ ਅਫ਼ਵਾਹਾਂ ਉਪਰ ਯਕੀਨ ਕਰਨ।
ਰਾਹੁਲ ਚਾਬਾ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਦੋਂ ਅਜਿਹੀਆਂ ਮਸ਼ਕਾਂ ਚੱਲ ਰਹੀਆਂ ਹੋਣ ਤਾਂ ਲੋਕਾਂ ਨੂੰ ਬਾਹਰੀ ਗਤੀਵਿਧੀਆਂ ਨੂੰ ਤੁਰੰਤ ਬੰਦ ਕਰੋ ਅਤੇ ਨਜ਼ਦੀਕੀ ਸੁਰੱਖਿਅਤ ਸਥਾਨ 'ਤੇ ਜਾਉ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਅਜਿਹੇ ਸਮੇਂ ਦੌਰਾਨ ਸਾਇਰਨਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ।ਇਸ ਤੋਂ ਬਿਨ੍ਹਾਂ ਅਜਿਹੇ ਸਮੇਂ ਵਿੱਚ ਘਬਰਾਉਣ ਜਾਂ ਬੇਲੋੜਾ ਹੰਗਾਮਾ ਕਰਨ ਤੋਂ ਵੀ ਬਚਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਪਣੇ ਬੱਚਿਆਂ ਨੂੰ ਬੱਚਿਆਂ ਨੂੰ ਐਮਰਜੈਂਸੀ ਪ੍ਰਤੀਕਿਰਿਆ ਦੀਆਂ ਅਹਿਮ ਗੱਲਾਂ ਸਿਖਾਉ ਕਿ ਜਮੀਨ 'ਤੇ ਲੇਟਣਾ ਹੈ ਤੇ ਆਪਣੇ ਸਿਰ ਨੂੰ ਢੱਕ ਲੈਣਾ ਹੈ ਤੇ ਆਪਣੇ ਘਰ, ਨੇੜੇ ਦੇ ਸਕੂਲ ਜਾਂ ਆਂਢ-ਗੁਆਂਢ ਵਿੱਚ ਸੁਰੱਖਿਅਤ ਥਾਵਾਂ ਦੀ ਪਛਾਣ ਕਰ ਲਈ ਜਾਵੇ। ਇਸ ਤੋਂ ਬਿਨ੍ਹਾਂ ਜੇਕਰ ਛੋਟੀਆਂ ਸੱਟਾਂ ਜਾਂ ਸੀਪੀਆਰ ਦਾ ਇਲਾਜ ਕਰਨ ਵਰਗੀਆਂ ਮੁੱਢਲੀ ਸਹਾਇਤਾ ਤਕਨੀਕਾਂ ਦਾ ਅਭਿਆਸ ਹਰ ਨਾਗਰਿਕ ਨੂੰ ਆਉਣਾ ਚਾਹੀਦਾ ਹੈ।
ਰਾਹੁਲ ਚਾਬਾ ਨੇ ਕਿਹਾ ਕਿ ਲੋਕਾਂ ਨੂੰ ਅਜਿਹੀਆਂ ਡਰਿੱਲਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਇਹ ਤੁਹਾਨੂੰ ਅਸਲ ਐਮਰਜੈਂਸੀ ਲਈ ਤਿਆਰ ਕਰਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ, ਫੌਜ ਜਾਂ ਹੋਰ ਸੁਰੱਖਿਆ ਫੋਰਸਾਂ ਦੀਆਂ ਗਤੀਵਿਧੀਆਂ ਵਿੱਚ ਦਖਲ ਨਾ ਦਿਓ ਜਾਂ ਪਾਬੰਦੀਸ਼ੁਦਾ ਖੇਤਰਾਂ ਵਿੱਚ ਦਾਖਲ ਨਾ ਹੋਵੋ, ਇਸ ਤੋਂ ਬਿਨ੍ਹਾਂ ਡ੍ਰਿਲ ਬਾਰੇ ਫੋਟੋਆਂ ਖਿੱਚਣ ਜਾਂ ਪੋਸਟ ਕਰਨ ਤੋਂ ਵੀ ਬਚਿਆ ਜਾਵੇ।
*******
ਫੋਟੋ ਕੈਪਸ਼ਨ-ਸੰਗਰੂਰ ਆਰਮੀ ਏਰੀਆ ਵਿਖੇ ਸਿਵਲ ਡਿਫੈਂਸ ਦੀ ਮੌਕ ਡ੍ਰਿਲ ਦੀ ਤਸਵੀਰ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ