Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

April 24, 2026 10:00 PM
Rozana Sehaj times

ਪਟਿਆਲਾ : ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਹਰੀਕੇ ਹੈੱਡ ਵਰਕਸ ਦੇ ਨੇੜੇ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਘਟਨਾ ਦੀ ਵਿਸਤ੍ਰਿਤ ਫੀਲਡ ਜਾਂਚ ਮੁਕੰਮਲ ਕਰ ਲਈ ਗਈ ਹੈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਜਾਂਚ ਦੇ ਨਤੀਜਿਆਂ ਅਨੁਸਾਰ, ਦਰਿਆ ਦੇ ਸੈਂਪਲ ਲਏ ਗਏ ਹਿੱਸੇ ਵਿੱਚ ਅਜਿਹਾ ਕੋਈ ਵੀ ਜ਼ਹਿਰੀਲਾ ਤੱਤ ਨਹੀਂ ਪਾਇਆ ਗਿਆ ਹੈ ਜੋ ਉਦਯੋਗਿਕ ਪ੍ਰਦੂਸ਼ਣ ਵੱਲ ਇਸ਼ਾਰਾ ਕਰਦਾ ਹੋਵੇ। ਬੁਲਾਰੇ ਨੇ ਅੱਗੇ ਦੱਸਿਆ ਕਿ ਬੋਰਡ ਨੂੰ 3 ਅਪ੍ਰੈਲ ਨੂੰ ਇੱਕ ਵੀਡੀਓ ਪ੍ਰਾਪਤ ਹੋਈ ਸੀ, ਜਿਸ ਵਿੱਚ ਮਰੀਆਂ ਹੋਈਆਂ ਮੱਛੀਆਂ ਦਿਖਾਈ ਦੇ ਰਹੀਆਂ ਸਨ। ਅਗਲੇ ਹੀ ਦਿਨ ਪੀ.ਪੀ.ਸੀ.ਬੀ. ਦੀ ਟੀਮ ਨੇ ਵਿਗਿਆਨਕ ਸਟਾਫ ਅਤੇ ਮੱਛੀ ਪਾਲਣ ਵਿਭਾਗ ਦੇ ਸਹਿਯੋਗ ਨਾਲ ਪਿੰਡ ਗੱਟਾ ਬਾਦਸ਼ਾਹ, ਦੀਨੇਕੇ ਨੇੜੇ ਹਰੀਕੇ ਹੈੱਡ ਵਰਕਸ ਵਾਲੀ ਥਾਂ ਦਾ ਦੌਰਾ ਕੀਤਾ। ਮੌਕੇ ਦੇ ਨਿਰੀਖਣ ਦੌਰਾਨ ਹਰੀਕੇ ਹੈੱਡ ਵਰਕਸ ਦੇ ਹੇਠਲੇ ਪਾਸੇ (ਡਾਊਨਸਟ੍ਰੀਮ), ਖਾਸ ਕਰਕੇ ਫਿਸ਼ ਲੈਡਰ ਅਤੇ ਬੈਰਾਜ ਦੇ ਕੁਝ ਖਾਸ ਗੇਟਾਂ ਕੋਲ ਮਰੀਆਂ ਹੋਈਆਂ ਮੱਛੀਆਂ ਪਾਈਆਂ ਗਈਆਂ, ਜਦਕਿ ਉੱਪਰਲੇ ਪਾਸੇ (ਅੱਪਸਟ੍ਰੀਮ) ਕੋਈ ਵੀ ਮਰੀ ਹੋਈ ਮੱਛੀ ਨਹੀਂ ਦੇਖੀ ਗਈ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਬੁਲਾਰੇ ਨੇ ਕਿਹਾ ਕਿ ਮੁੱਢਲੇ ਟੈਸਟਾਂ ਦੇ ਨਤੀਜੇ ਦਰਸਾਉਂਦੇ ਹਨ ਕਿ ਪਾਣੀ ਵਿੱਚ ਆਕਸੀਜਨ ਦੀ ਮਾਤਰਾਅਤੇ ਤੇਜ਼ਾਬੀਪਣ ਦਾ ਪੱਧਰ ਆਮ ਹੈ, ਜੋ ਜਲਜੀ ਜੀਵਾਂ ਲਈ ਢੁਕਵਾਂ ਹੈ। ਸੈਂਪਲਾਂ ਦੀ ਰਿਪੋਰਟ ਵਿੱਚ ਕੋਈ ਗੰਭੀਰ ਜ਼ਹਿਰੀਲਾਪਣ ਨਹੀਂ ਪਾਇਆ ਗਿਆ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਮੱਛੀਆਂ ਦੀ ਮੌਤ ਉਦਯੋਗਿਕ ਪ੍ਰਦੂਸ਼ਣ ਕਾਰਨ ਨਹੀਂ ਹੋਈ। ਪਾਣੀ ਦੇ ਨਮੂਨਿਆਂ ਦੇ ਵਿਸ਼ਲੇਸ਼ਣ ਨੇ ਨਤੀਜੇ ਦਿਖਾਏ, ਜਿਸ ਵਿੱਚ, ਡਿਜ਼ੌਲਵਡ ਆਕਸੀਜਨ (ਡੀਓ) ਦਾ ਪੱਧਰ 6.2 ਤੋਂ 7.7 ਮਿਲੀਗ੍ਰਾਮ ਪ੍ਰਤੀ ਲੀਟਰਦੇ ਵਿਚਕਾਰ ਰਿਹਾ, ਜੋ ਜਲਜੀ ਜੀਵਾਂ ਲਈ ਢੁਕਵਾਂ ਹੈ। ਪੀ ਐਚ ਪੱਧਰ 6.8 ਤੋਂ 7.5 ਦੇ ਵਿਚਕਾਰ ਸੀ, ਜੋ ਪ੍ਰਵਾਨਿਤ ਸੀਮਾ ਦੇ ਅੰਦਰ ਹੈ। ਭਾਰੀ ਧਾਤਾਂ, ਸੂਖਮ ਤੱਤਾਂ ਅਤੇ ਕੀਟਨਾਸ਼ਕਾਂ ਦੀ ਮਾਤਰਾ ਵੀ ਤੈਅ ਸੀਮਾ ਦੇ ਅੰਦਰ ਪਾਈ ਗਈ।

ਉਨ੍ਹਾਂ ਦੱਸਿਆ ਕਿ ਮੱਛੀ ਪਾਲਣ ਵਿਭਾਗ ਵੱਲੋਂ ਇਕੱਠੇ ਕੀਤੇ ਗਏ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਵੱਲੋਂ ਜਾਂਚੇ ਗਏ ਮੱਛੀਆਂ ਦੇ ਨਮੂਨਿਆਂ ਵਿੱਚ ਵੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ, ਕਿਉਂਕਿ ਨਮੂਨੇ ਬਹੁਤ ਜ਼ਿਆਦਾ ਗਲ਼-ਸੜ ਚੁੱਕੇ ਸਨ।

ਪੁਰਾਣੇ ਇਤਿਹਾਸ ਅਨੁਸਾਰ ਅਪ੍ਰੈਲ ਅਤੇ ਮਈ ਦੇ ਮਹੀਨੇ ਮੱਛੀਆਂ ਦੇ ਪ੍ਰਜਨਨ ਦਾ ਸਮਾਂ ਹੁੰਦਾ ਹੈ ਅਤੇ ਇਸ ਦੌਰਾਨ ਮੱਛੀਆਂ ਦਾ ਮਰਨਾ ਇੱਕ ਆਮ ਗੱਲ ਹੈ। ਬੁਲਾਰੇ ਅਨੁਸਾਰ ਬੋਰਡ ਵੱਲੋਂ ਸਤਲੁਜ ਵਿੱਚ ਮੱਛੀਆਂ ਦੇ ਮਰਨ ਦੇ ਹੋਰ ਸਥਾਨਕ ਜਾਂ ਸੰਭਾਵਿਤ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ