Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

April 24, 2026 10:08 PM
Rozana Sehaj times

ਪਟਿਆਲਾ : ਪਟਿਆਲਾ 'ਚ ਬਚਾਅ ਏਜੰਸੀਆਂ ਅਤੇ ਸਿਵਲ ਪ੍ਰਸ਼ਾਸਨ ਵਿਚਕਾਰ ਤਾਲਮੇਲ ਦਾ ਮੁਲਾਂਕਣ ਕਰਨ ਲਈ ਰਾਤ 8 ਵਜੇ ਇਕ ਨਾਗਰਿਕ ਸੁਰੱਖਿਆ ਮੌਕ ਡਰਿੱਲ ਕੀਤੀ ਗਈ। ਪਟਿਆਲਾ ਦੇ ਡੀ ਐਮ ਡਬਲਯੂ ਵਿਖੇ ਐਸ ਡੀ ਐਮ ਗੁਰਦੇਵ ਸਿੰਘ ਧਮ ਦੀ ਨਿਗਰਾਨੀ ਹੇਠ ਅੱਧਾ ਘੰਟਾ ਚੱਲੇ ਅਭਿਆਸ ਦੌਰਾਨ ਸਾਇਰਨ ਵਜਾ ਕੇ  ਅੱਗ ਲੱਗਣ ਤੇ ਗੈਸ ਚੜਨ ਕਰਕੇ ਫੱਟੜਾਂ ਦੀ ਸੰਭਾਲ ਤੇ ਪ੍ਰਸ਼ਾਸਨ ਦੀ ਮਸ਼ੀਨਰੀ ਦੇ ਤਾਲਮੇਲ ਦੀ ਇੱਕ ਜਨਤਕ ਖੇਤਰ ਵਿੱਚ ਐਮਰਜੈਂਸੀ ਸਥਿਤੀਆਂ ਦੀ ਨਕਲ ਕਰਕੇ ਬਚਾਅ ਕਾਰਜਾਂ ਦਾ ਅਭਿਆਸ ਕੀਤਾ ਗਿਆ। ਬਟਾਲੀਅਨ ਕਮਾਂਡਰ ਗਗਨ ਪ੍ਰੀਤ ਸਿੰਘ ਢਿੱਲੋਂ  ਨੇ ਦੱਸਿਆ ਕਿ 360 ਵਲੰਟੀਅਰਜ਼ ਨੂੰ ਇਸ ਮੌਕ ਡਰਿੱਲ ਲਈ ਟ੍ਰੇਨਿੰਗ ਦਿੱਤੀ ਗਈ ਹੈ ਜਿਹਨਾਂ ਵਿਚ ਕਈ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਹਨ।
 
ਇਸ ਦੌਰਾਨ ਪੁਲਿਸ, ਫੌਜ, ਆਈ.ਟੀ.ਬੀ.ਪੀ, ਐਨ.ਸੀ.ਸੀ., ਐਨ.ਐਸ.ਐਸ, ਰੈਡ ਕਰਾਸ ਦੇ ਨੁਮਾਇੰਦੇ ਤੇ ਸਕੂਲ ਵਿਦਿਆਰਥੀਆਂ ਵੱਲੋਂ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਤੇ ਕੋਈ ਹੰਗਾਮੀ ਸਥਿਤੀ ਹੋ ਜਾਵੇ ਤਾਂ ਕਿਸ ਤਰ੍ਹਾਂ ਬਚਾਅ ਕਰਨਾ ਹੈ।

 ਇਸ ਮੌਕੇ ਤੇ ਅੱਗ ਲੱਗਣ ਦਾ ਸੀਨ ਬਣਾਇਆ ਗਿਆ ਤੇ ਬਚਾਅ ਸਬੰਧੀ ਕੀਤੀ ਕਾਰਵਾਈ ਨੂੰ ਦਰਸਾਇਆ ਗਿਆ। ਇਸ ਦੌਰਾਨ ਮਾਹਰਾਂ ਵੱਲੋਂ ਦੱਸਿਆ ਕਿ ਜੇਕਰ ਹਮਲੇ ਸਮੇਂ ਤੁਸੀਂ ਖੁੱਲ੍ਹੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਧਰਤੀ 'ਤੇ ਪੈ ਕੇ ਬਚਾਅ ਕਰਨਾ ਹੈ। ਜੇਕਰ ਬਹੁ ਮੰਜ਼ਲਾਂ ਇਮਾਰਤ ਵਿਚ ਹੋ ਤੇ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ। ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰੱਖਤ ਦੇ ਥੱਲੇ ਓਟ ਲਵੋ। ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ।

ਇਸ ਮੌਕੇ ਹਮਲੇ ਦੌਰਾਨ ਜਖਮੀਆਂ ਦੀ ਕਿਸ ਤਰ੍ਹਾਂ ਸੰਭਾਲ ਕਰਨ ਹੈ ਤੇ ਆਰਜੀ ਹਸਪਤਾਲ ਕਿਸੇ ਤਰ੍ਹਾਂ ਬਣਾਉਣੇ ਹਨ ਤੇ ਅੱਗ ਲੱਗਣ ਦੀ ਸੂਰਤ ਵਿੱਚ ਅੱਗ ਤੋਂ ਆਪਣਾ ਬਚਾਅ ਕਿਸ ਤਰ੍ਹਾਂ ਕਰਨਾ ਹੈ ਤੇ ਅੱਗ ਕਿਸ ਤਰ੍ਹਾਂ ਬੁਝਾਉਣੀ ਹੈ। ਇਸ ਦੇ ਨਾਲ ਹੀ ਗੈਸ ਚੜਨ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਉਪਾਅ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਪ੍ਰਸ਼ਾਸਨ ਦੀ ਮਸ਼ੀਨਰੀ ਦੀ ਵਰਤੋਂ ਸਬੰਧੀ ਅਭਿਆਸ ਕੀਤਾ ਗਿਆ।
 ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸ ਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।

  ਇਸ ਮੌਕੇ ਐਸ ਡੀ ਐਮ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਕਿਹਾ ਕਿ ਕਿਸੇ ਵੀ ਖ਼ਤਰੇ ਮੌਕੇ ਇਹਨਾਂ ਹਦਾਇਤਾਂ ਦਾ ਪਾਲਣ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ 'ਚ ਨਾ ਆਉਣ ।  ਐਸ ਡੀ ਐਮ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਤੇ ਡਾਇਰੈਕੋਰੇਟ ਜਨਰਲ ਆਫ਼ ਫਾਇਰ ਸਰਵਿਸ, ਨਾਗਰਿਕ ਸੁਰੱਖਿਆ ਤੇ ਹੋਮ ਗਾਰਡਜ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਅਭਿਆਸ ਪਹਿਲਾਂ ਤੋਂ ਯੋਜਨਾਬੱਧ ਸੀ, ਇਸ ਲਈ ਡਰਨ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕ ਡਰਿਲ ਦਾ ਉਦੇਸ਼ ਐਮਰਜੈਂਸੀ ਸਥਿਤੀਆਂ ਨੂੰ ਨਿਯੰਤਰਿਤ ਅਤੇ ਅਜਿਹੀਆਂ ਸਥਿਤੀਆਂ ਦੀ ਸੁਰੱਖਿਅਤ ਢੰਗ ਨਾਲ ਨਕਲ ਕਰਨਾ ਹੈ ਤਾਂ ਜੋ ਨਾਗਰਿਕ ਅਤੇ ਪ੍ਰਸ਼ਾਸਨ ਦੋਵੇਂ ਅਸਲ ਸੰਕਟ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਬਿਹਤਰ ਢੰਗ ਨਾਲ ਤਿਆਰ ਹੋਣ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਨਾ ਹੀ ਫੈਲਾਈ ਜਾਵੇ ਤੇ ਨਾ ਹੀ ਸੋਸ਼ਲ ਮੀਡੀਆ ਜਾਂ ਕਿਸੇ ਹੋਰ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਕੀਤਾ ਜਾਵੇ।
ਇਸ ਮੌਕੇ ਐਸ ਡੀ ਐਮ , ਸਿਵਿਲ ਡਿਫੈਂਸ ਦੇ ਨੋਡਲ ਅਫ਼ਸਰ ਮੋਹਨਦੀਪ ਸਿੰਘ  ਕਰਮਜੀਤ ਸਿੰਘ ਸੇਖੋਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਲੰਟੀਅਰਜ਼ ਮੌਜੂਦ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ