Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

April 24, 2026 10:11 PM
Rozana Sehaj times
ਸੰਗਰੂਰ : ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ। ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਥਾਣਾ ਸਿਟੀ ਧੂਰੀ ਦੇ ਏਰੀਆ ਵਿੱਚ ਰਿਹਾਇਸ਼ੀ ਮਕਾਨ ਵਿੱਚ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਉਸਨੂੰ ਅੱਗ ਲਗਾ ਕੇ ਸੁੱਟਣ ਵਾਲੇ 03 ਦੋਸੀਆਂ ਨੂੰ ਗ੍ਰਿਫਤਾਰ ਕਰਕੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਵੀ ਬ੍ਰਾਮਦ ਕਰਵਾ ਲਿਆ ਗਿਆ ਹੈ। ਸ੍ਰੀ ਚਾਹਲ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਿਟੀ ਧੂਰੀ ਵਿਖੇ ਇਤਲਾਹ ਮਿਲੀ ਸੀ ਕਿ ਮਿਤੀ 20.04.2026 ਨੂੰ ਕਰੀਬ 11 ਵਜੇ ਰਾਤ 03 ਅਣਪਛਾਤਿਆਂ ਨੇ ਦਰਸ਼ਨ ਕੁਮਾਰ ਵਾਸੀ ਧੂਰੀ ਦੇ ਰਿਹਾਇਸ਼ੀ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਿਆ ਸੀ। ਜਿਸ ‘ਤੇ ਮੁਕੱਦਮਾ ਨੰਬਰ 59 ਮਿਤੀ 21.04.2026 ਅ/ਧ 326(ਜੀ) ਬੀ ਐਨ ਐਸ ਅਤੇ 05 ਦੀ ਪੰਜਾਬ ਪ੍ਰੀਵੈਂਨਸ਼ਨ ਆਫ ਡੈਮੇਜ ਟੂ ਪਬਲਿਕ ਐਂਡ ਪ੍ਰਾਈਵੇਟ ਪ੍ਰਾਪਰਟੀ ਐਕਟ 2014 ਅਧੀਨ ਥਾਣਾ ਸਿਟੀ ਧੂਰੀ ਵਿਖੇ 03 ਅਣਪਛਾਤੇ ਦੋਸ਼ੀਆਂ ਖ਼ਿਲਾਫ਼ ਦਰਜ ਕਰਕੇ ਤਫਤੀਸ਼ ਕੀਤੀ ਗਈ। ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੁਕੱਦਮੇ ਨੂੰ ਹੱਲ ਕਰਨ ਲਈ ਐਸ ਪੀ ਜਾਂਚ ਦਵਿੰਦਰ ਅੱਤਰੀ ਦੀ ਅਗਵਾਈ ਹੇਠ ਡੀ ਐਸ ਪੀ ਧੂਰੀ ਗੁਰਪ੍ਰੀਤ ਸਿੰਘ, ਅਤੇ ਡੀ ਐਸ ਪੀ (ਡਿਟੈਕਟਿਵ) ਸੰਗਰੂਰ ਸੰਜੀਵ ਸਿੰਗਲਾ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਇੰਸਪੈਕਟਰ ਸੰਦੀਪ ਸਿੰਘ ਅਤੇ ਮੁੱਖ ਅਫਸਰ ਥਾਣਾ ਸਿਟੀ ਧੂਰੀ ਇੰਸਪੈਕਟਰ ਜਸਵੀਰ ਸਿੰਘ ਦੀਆਂ ਟੀਮਾਂ ਬਣਾ ਕੇ ਤਫਤੀਸ਼ ਕੀਤੀ ਗਈ। ਐਸ ਐਸ ਪੀ ਨੇ ਦੱਸਿਆ ਕਿ ਇਸ ਦੌਰਾਨ ਲਮਿਤੀ 23.04.2026 ਨੂੰ ਦੋਸੀਆਾਂ ਵੰਸ਼ ਉਰਫ ਕਾਲੀ ਪੁੱਤਰ ਰਾਹੁਲ, ਸਮੀਰ ਉਰਫ ਕਾਕਾ ਪੁੱਤਰ ਸੰਜੀਵ ਕੁਮਾਰ, ਸਮੀਰ ਉਰਫ ਪੋਪੀ ਪੁੱਤਰ ਰਾਮਵੀਰ ਵਾਸੀਆਨ ਨੇੜੇ ਬੱਸ ਸਟੈਂਡ, ਧੂਰੀ ਨੂੰ ਨਾਮਜਦ ਕਰਕੇ ਗ੍ਰਿਫਤਾਰ ਕੀਤਾ ਗਿਆ ਤੇ ਵਾਰਦਾਤ ਸਮੇਂ ਵਰਤਿਆ ਮੋਟਰਸਾਇਕਲ ਬ੍ਰਾਮਦ ਕੀਤਾ ਗਿਆ। ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛ ਗਿੱਛ ਕਰਨ ‘ਤੇ ਇਹ ਗੱਲ ਸਾਹਮਣੇ ਆਈ ਕਿ ਉਹਨਾਂ ਨੇ ਰੋਹਿਤ ਉਰਫ ਘੋੜਾ ਪੁੱਤਰ ਰਾਜਨ ਵਾਸੀ ਨੇੜੇ ਬੱਸ ਸਟੈਂਡ ਧੂਰੀ ਦੇ ਕਹਿਣ ‘ਤੇ ਉਸਦੇ ਸਹੁਰੇ ਰਣਜੀਤ ਸਿੰਘ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੋਲ ਪਾ ਕੇ ਅੱਗ ਲਗਾ ਕੇ ਸੁੱਟਣਾ ਸੀ, ਪ੍ਰੰਤੂ ਗਲਤੀ ਨਾਲ ਉਹਨਾਂ ਨੇ ਦਰਸ਼ਨ ਕੁਮਾਰ ਦੇ ਮਕਾਨ ਅੰਦਰ ਕੱਚ ਦੀ ਬੋਤਲ ਵਿੱਚ ਪੈਟਰੌਲ ਪਾ ਕੇ ਅੱਗ ਲਗਾ ਕੇ ਸੁੱਟ ਦਿੱਤਾ ਸੀ। ਉਨ੍ਹਾਂ ਕਿਹਾ ਕਿ ਦੋਸੀਆਂ ਦਾ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ, ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ