ਮੋਰਿੰਡਾ : ਸਿਹਤ ਵਿਭਾਗ ਦੀ ਟੀਮ ਵਲੋਂ ਮੋਰਿੰਡਾ ਇਲਾਕੇ ਦੇ ਪਿੰਡਾਂ ਵਿੱਚ ਘਰ-ਘਰ ਜਾ ਕੇ ਡੇਂਗੂ ਸਬੰਧੀ ਸਰਵੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਕਰਮਚਾਰੀ ਲਖਮਿੰਦਰ ਸਿੰਘ ਨੇ ਦੱਸਿਆ ਕਿ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਡੇਂਗੂ ਸਬੰਧੀ ਸਰਵੇ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮਲੇਰੀਆ ਤੇ ਡੇਂਗੂ ਦੀ ਬਿਮਾਰੀ ਦਾ ਮੱਛਰ ਪਾਣੀ ਵਿੱਚ ਫੈਲਦਾ ਹੈ। ਡੇਂਗੂ ਦੇ ਲੱਛਣ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਾਸ ਪੇਸ਼ੀਆਂ ਤੇ ਜੋੜਾਂ ਵਿੱਚ ਦਰਦ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ, ਥਕਾਵਟ ਮਹਿਸੂਸ ਹੋਣਾ, ਚਮੜੀ ਤੇ ਦਾਣੇ, ਨੱਕ ਮੂੰਹ ਤੇ ਮਸੂੜਿਆਂ ਵਿੱਚੋਂ ਖੂਨ ਵਗਣਾ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਆਲੇ-ਦੁਆਲੇ ਪੂਰੀ ਸਾਫ-ਸਫਾਈ ਰੱਖਣੀ ਚਾਹੀਦੀ ਹੈ। ਕਿਸੇ ਵੀ ਖਾਲੀ ਥਾਂ ਪਾਣੀ ਨਹੀਂ ਖੜਨ ਦੇਣਾ ਚਾਹੀਦਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਿੰਦਰ ਸਿੰਘ ਮਲਟੀਪਰਪਜ਼ ਹੈਲਥ ਵਰਕਰ ਤੇ ਹੋਰ ਸਿਹਤ ਕਰਮਚਾਰੀ ਮੌਜੂਦ ਸਨ।