ਮੋਰਿੰਡਾ : ਮੋਰਿੰਡਾ ਸਰਹੰਦ ਰੋਡ 'ਤੇ ਪਿੰਡ ਡੂਮਛੇੜੀ ਨੇੜੇ ਰੇਲਵੇ ਅੰਡਰ ਬ੍ਰਿਜ ਦੇ ਥੱਲੇ ਕਿਸੇ ਅਣਪਛਾਤੇ ਵਾਹਨ ਵੱਲੋਂ ਲਪੇਟ ਵਿੱਚ ਲੈਣ ਨਾਲ ਪਿੰਡ ਡੂਮਛੇੜੀ ਨਿਵਾਸੀ ਬਲਵੰਤ ਸਿੰਘ (75) ਪੁੱਤਰ ਸੰਪੂਰਨ ਸਿੰਘ ਡੂਮਛੇੜੀ ਦੀ ਮੌਤ ਹੋ ਗਈ। ਇਸ ਸਬੰਧ ਵਿੱਚ ਰੇਲਵੇ ਪੁਲਿਸ ਵੱਲੋਂ ਮ੍ਰਿਤਕ ਬਲਵੰਤ ਸਿੰਘ ਦੀ ਲਾਸ਼ ਕਬਜ਼ੇ ਵਿੱਚ ਲੈ ਕੇ ਅਤੇ ਪੋਸਟਮਾਰਟਮ ਲਈ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰੇਲਵੇ ਪੁਲਿਸ ਦੇ ਏਐਸਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਰੇਲਵੇ ਪੁਲਿਸ ਚੌਕੀ ਇੰਚਾਰਜ ਗੁਰਵਿੰਦਰ ਸਿੰਘ ਨੂੰ ਹਾਦਸੇ ਸਬੰਧੀ ਸੂਚਨਾ ਮਿਲੀ ਸੀ। ਜਿਸ 'ਤੇ ਰੇਲਵੇ ਪੁਲਿਸ ਪਾਰਟੀ ਵੱਲੋਂ ਏਐਸਆਈ ਗੁਰਵਿੰਦਰ ਸਿੰਘ ਦੀ ਅਗਵਾਈ ਵਿੱਚ ਘਟਨਾ ਸਥਾਨ ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਨਰੇਸ਼ ਕੁਮਾਰ ਤੇ ਰਘਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਨ ਬਲਵੰਤ ਸਿੰਘ 75 ਪੁੱਤਰ ਸੰਪੂਰਨ ਸਿੰਘ ਵਾਸੀ ਪਿੰਡ ਡੂਮਛੇੜੀ ਵਜੋਂ ਹੋਈ। ਉਹਨਾਂ ਨੇ ਦੱਸਿਆ ਕਿ ਰੇਲਵੇ ਪੁਲਿਸ ਵੱਲੋਂ ਅਣਪਛਾਤੇ ਵਾਹਨ ਦੇ ਖਿਲਾਫ ਮੁਕਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਵਾਹਨ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਏਐਸਆਈ ਰਘਵਿੰਦਰ ਸਿੰਘ ਵੀ ਨਾਲ ਸ਼ਾਮਿਲ ਸਨ। ਫੋਟੋ ਕੈਪਸਨ- ਹਾਦਸੇ ਦਾ ਸ਼ਿਕਾਰ ਹੋਇਆ ਮ੍ਰਿਤਕ ਬਲਵੰਤ ਸਿੰਘ