Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਲੀ ਮਾਤਾ ਮੰਦਰ ਨੇੜੇ ਪੈਂਡਿੰਗ 'ਰਜਿੰਦਰਾ ਲੇਕ' ਪ੍ਰੋਜੈਕਟ ਨੂੰ ਮਿਲੀ ਰਫ਼ਤਾਰ; ਮੇਅਰ ਕੁੰਦਨ ਗੋਗੀਆ ਨੇ ਮੌਕੇ 'ਤੇ ਜਾ ਕੇ ਲਿਆ ਜਾਇਜ਼ਾ

April 24, 2026 10:23 PM
Rozana Sehaj times
ਪਟਿਆਲਾ : ਸ਼ਾਹੀ ਸ਼ਹਿਰ ਪਟਿਆਲਾ ਦੇ ਇਤਿਹਾਸਕ ਅਤੇ ਪ੍ਰਸਿੱਧ ਸ਼੍ਰੀ ਕਾਲੀ ਮਾਤਾ ਮੰਦਰ ਦੇ ਬਿਲਕੁਲ ਨਜ਼ਦੀਕ ਸਥਿਤ ਰਜਿੰਦਰਾ ਲੇਕ ਦੀ ਨੁਹਾਰ ਬਦਲਣ ਲਈ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਮੇਅਰ ਕੁੰਦਨ ਗੋਗੀਆ ਦੀ ਪਹਿਲ ਸਦਕਾ ਮੁੜ ਰਫ਼ਤਾਰ ਮਿਲੀ ਹੈ। ਮੇਅਰ ਨੇ ਅੱਜ ਖ਼ੁਦ ਲੇਕ ਦਾ ਦੌਰਾ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਸਖ਼ਤ ਨਿਰਦੇਸ਼ ਦਿੱਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਰਜਿੰਦਰਾ ਲੇਕ ਸ਼ਹਿਰ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਦਾ ਪ੍ਰਤੀਕ ਹੈ। ਇਸ ਪ੍ਰੋਜੈਕਟ ਦੇ ਤਹਿਤ ਲੇਕ ਦੀ ਮੁਕੰਮਲ ਸਫ਼ਾਈ ਕੀਤੀ ਜਾਵੇਗੀ ਅਤੇ ਪਾਣੀ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ। ਇਸ ਤੋਂ ਇਲਾਵਾ, ਲੇਕ ਦੇ ਆਲੇ-ਦੁਆਲੇ ਹਰਿਆਲੀ ਵਧਾਉਣ ਲਈ ਨਵੀਂ ਪਲਾਨਿੰਗ ਕੀਤੀ ਗਈ ਹੈ ਅਤੇ ਲੋਕਾਂ ਦੇ ਟਹਿਲਣ ਲਈ ਵਾਕਿੰਗ ਟਰੈਕ ਅਤੇ ਬੈਠਣ ਲਈ ਆਧੁਨਿਕ ਬੈਂਚ ਲਗਾਏ ਜਾਣਗੇ। ਮੇਅਰ ਨੇ ਸਪੱਸ਼ਟ ਕੀਤਾ ਕਿ ਲੇਕ 'ਤੇ ਆਉਣ ਵਾਲੇ ਸ਼ਰਧਾਲੂਆਂ ਅਤੇ ਸੈਲਾਨੀਆਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਅਤੇ ਰਾਤ ਦੇ ਸਮੇਂ ਲਈ ਖ਼ੂਬਸੂਰਤ ਲਾਈਟਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰਾ ਪ੍ਰੋਜੈਕਟ ਤੈਅ ਸਮੇਂ ਦੇ ਅੰਦਰ ਮੁਕੰਮਲ ਕੀਤਾ ਜਾਵੇ ਤਾਂ ਜੋ ਲੋਕ ਇਸ ਦਾ ਆਨੰਦ ਮਾਣ ਸਕਣ। ਪਿਛਲੇ ਕਈ ਸਾਲਾਂ ਤੋਂ ਇਸ ਪ੍ਰੋਜੈਕਟ ਦੇ ਲਟਕਣ ਕਾਰਨ ਸ਼ਹਿਰ ਵਾਸੀਆਂ ਵਿੱਚ ਨਿਰਾਸ਼ਾ ਸੀ, ਪਰ ਮੇਅਰ ਕੁੰਦਨ ਗੋਗੀਆ ਵੱਲੋਂ ਕੀਤੀ ਗਈ ਇਸ ਨਿੱਜੀ ਪਹਿਲ ਨੇ ਲੋਕਾਂ ਵਿੱਚ ਮੁੜ ਉਮੀਦ ਜਗਾਈ ਹੈ। ਸ਼ਹਿਰ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਉਮੀਦ ਜਤਾਈ ਕਿ ਜਲਦ ਹੀ ਰਜਿੰਦਰਾ ਲੇਕ ਪਟਿਆਲਾ ਦੇ ਮੁੱਖ ਸੈਰ-ਸਪਾਟਾ ਕੇਂਦਰ ਵਜੋਂ ਉਭਰੇਗੀ। ਇਸ ਮੌਕੇ ਨਗਰ ਨਿਗਮ ਦੇ ਇੰਜੀਨੀਅਰਿੰਗ ਵਿਭਾਗ ਦੇ ਉੱਚ ਅਧਿਕਾਰੀ ਅਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।

Have something to say? Post your comment

 

More in Malwa

ਆਪ 'ਚ ਸ਼ਾਮਲ ਹੋਏ ਅਰੋੜਾ ਪਰਿਵਾਰ ਦਾ ਵਿਧਾਇਕ ਵੱਲੋਂ ਸਨਮਾਨ

ਸੰਗਰੂਰ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ- ਸਰਤਾਜ ਸਿੰਘ ਚਾਹਲ

ਪਟਿਆਲਾ ਦੇ ਡੀਐਮ ਡਬਲਯੂ ਵਿਖੇ ਹੋਈ ਨਾਗਰਿਕ ਸੁਰੱਖਿਆ ਮੌਕ ਡਰਿਲ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਤਲੁਜ ਦਰਿਆ ਵਿੱਚ ਮੱਛੀਆਂ ਦੇ ਮਰਨ ਦੀ ਜਾਂਚ;

ਸੰਗਰੂਰ 'ਚ ਸਾਇਰਨ ਵੱਜਣ ਮਗਰੋਂ ਬਲੈਕਆਊਟ ਮੌਕ ਡ੍ਰਿਲ ਮੌਕੇ ਸ਼ਹਿਰ ਦੀ ਬਿਜਲੀ ਰਹੀ ਬੰਦ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ ਡਿਪਟੀ ਡਾਇਰੈਕਟਰ ਸੈਂਸਜ਼ ਓਪਰੇਸ਼ਨ ਵੱਲੋਂ ਡਿਪਟੀ ਕਮਿਸ਼ਨਰ ਨਾਲ ਬੈਠਕ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮਾਣਾ ‘ਚ ਬਚਾਅ ਉਪਰੇਸ਼ਨ ਸਫਲਤਾਪੂਰਵਕ ਮੁਕੰਮਲ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਵੱਲ ਪ੍ਰੇਰਿਤ ਕਰਨ ਲਈ 351 ਆਈ.ਟੀ.ਆਈ. ਸਿੱਖਿਆਰਥੀਆਂ ਨੂੰ ਟੂਲ ਕਿੱਟਾਂ ਵੰਡੀਆਂ : ਡਾ. ਬਲਜੀਤ ਕੌਰ

ਲੁੱਟ-ਖੋਹ ਦੀ ਘਟਨਾ ਨੂੰ ਅੰਜਾਮ ਦੇਣ ਦੀ ਤਾਕ ਬੈਠਾ ਗਿਰੋਹ ਪੁਲਿਸ ਨੇ ਕੀਤਾ ਕਾਬੂ : ਡੀਐਸਪੀ

ਭੁੱਚੋ ਮੰਡੀ ਦੇ ਵਾਰਡ 12 ’ਚ ਸਿਆਸੀ ਸੰਗਰਾਮ ਦੀ ਘੰਟੀ, ਦੋ ਦਾਵੇਦਾਰਾਂ ਨੇ ਮੈਦਾਨ ਸੰਭਾਲਿਆ