ਪਾਤੜਾਂ: ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਲਈ ਸ਼ੁਰੂ ਹੋਈਆਂ ਸਰਗਰਮੀਆਂ ਦੇ ਚਲਦਿਆਂ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਸ਼ਹਿਰ ਵਿੱਚ ਵੱਡਾ ਹੁਲਾਰਾ ਮਿਲਿਆ ਜਦੋਂ ਸ਼ਹਿਰ ਅੰਦਰ ਰਾਜਨੀਤੀ ਦੇ ਖੇਤਰ ਵਿੱਚ ਵਿਲੱਖਣ ਪਹਿਛਾਣ ਰੱਖਣ ਵਾਲੇ ਅਰੋੜਾ ਪਰਿਵਾਰ ਦੇ ਕਈ ਮੈਂਬਰਾਂ ਨੇ ਸੀਨੀਅਰ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਹਿਰ ਦੇ ਅੰਦਰ 11 ਵਿੱਚ ਰੱਖੇ ਗਿਆ ਸਮਾਗਮ ਦੌਰਾਨ ਹਲਕਾ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਭਰਵਾਂ ਸਵਾਗਤ ਕਰਦਿਆਂ ਮਾਨ ਸਨਮਾਨ ਦਾ ਭਰੋਸਾ ਦਿੱਤਾ। ਆਪ ਵਿੱਚ ਸ਼ਾਮਲ ਹੋਣ ਵਾਲਿਆਂ ਗੁਰਮੀਤ ਸਿੰਘ ਅਰੋੜਾ, ਭਜਨ ਲਾਲ, ਨਰੇਸ਼ ਅਰੋੜਾ, ਬੋਬੀ, ਚਾਂਦੀ ਰਾਮ, ਜਤਿੰਦਰ ਕੁਮਾਰ, ਬੱਬੂ ਅਰੋੜਾ, ਰਿੰਪੀ ਸ਼ਰਮਾ, ਸੰਜੀਵ ਸ਼ਰਮਾ ਤੇ ਬਿੱਟੂ ਦੁਗਾਲ ਦਾ ਸਵਾਗਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਕਿਹਾ ਕਿ ਸੂਬੇ ਦੇ ਲੋਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਪ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਅਰੋੜਾ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਆਉਣ ਨਾਲ ਪਾਰਟੀ ਸ਼ਹਿਰ ਅੰਦਰ ਮਜਬੂਤ ਹੋਵੇਗੀ ਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੌਰਾਨ ਇਸ ਪਰਿਵਾਰ ਦੀ ਅਹਿਮ ਭੂਮਿਕਾ ਹੋਵੇਗੀ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਮੱਖਣ ਗੋਇਲ ਨੇ ਨਿਭਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਤੇਜਿੰਦਰ ਸਿੰਘ ਤੇਜੀ ਬੁਰੜ, ਕੰਬੋਜ ਵੈਲਫੇਅਰ ਬੋਰਡ ਦੇ ਮੈਂਬਰ ਕੁਲਦੀਪ ਸਿੰਘ ਥਿੰਦ, ਸੁਭਾਸ ਤਿੱਤਰੀ, ਸੁਖਦੇਵ ਸਿੰਘ ਦੁਤਾਲ, ਫਕੀਰ ਚੰਦ ਗੋਇਲ, ਭੋਲਾ ਰਾਮ, ਕੁਲਦੀਪ ਸਿੰਘ ਬਿੱਟੂ ਬੰਦੇਸਾ, ਅੰਮ੍ਰਿਤਪਾਲ ਸਿੰਘ ਕਾਲੇਕਾ ਅਤੇ ਕਰਮਾ ਰਾਮ ਆਦਿ ਹਾਜ਼ਰ ਸਨ।