Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

April 24, 2026 10:28 PM
Rozana Sehaj times
ਅੰਮ੍ਰਿਤਸਰ :  ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵੱਲੋਂ ਸਿੱਖੀ ਨਾਲ ਜੋੜਨ 5 ਰੋਜ਼ਾ ਵਿਸ਼ੇਸ਼ ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਆਯੋਜਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਦੀ ਅਗਵਾਈ ਹੇਠ 13 ਅਖੰਡ ਪਾਠਾਂ ਦੇ ਭੋਗ ਵੀ ਪਾਏ ਗਏ। 
ਸਮਾਗਮ ਦੌਰਾਨ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਵੱਲੋਂ ਉਹਨਾਂ ਬੱਚਿਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ, ਜਿਹੜੇ ਖਾਲਸਾ ਬਾਣੇ ਵਿੱਚ ਸਮਾਗਮ ‘ਚ ਸ਼ਾਮਲ ਹੋਏ। ਉਨ੍ਹਾਂ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸਿੱਖੀ ਰੂਪ-ਰਿਹਤ ਨਾਲ ਜੁੜਨਾ ਹਰ ਸਿੱਖ ਬੱਚੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਗੁਰੂ ਘਰ ਨਾਲ ਜੋੜ ਕੇ ਰੱਖਣ ਅਤੇ ਉਨ੍ਹਾਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਨਾਲ ਜਾਣੂ ਕਰਵਾਉਣ।ਉਨ੍ਹਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਬੱਚਿਆਂ ਵਿੱਚ ਸਿੱਖੀ ਪ੍ਰਤੀ ਪਿਆਰ, ਆਦਰ ਅਤੇ ਸਮਰਪਣ ਦੀ ਭਾਵਨਾ ਪੈਦਾ ਕਰਦੇ ਹਨ। ਸਮਾਗਮ ਦੌਰਾਨ ਬੱਚਿਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਖਾਲਸਾਈ ਬਾਣੇ ਵਿੱਚ ਆਪਣੀ ਅਟੱਲ ਸ਼ਰਧਾ ਦਾ ਪ੍ਰਗਟਾਵਾ ਕੀਤਾ। ਅੰਤ ਵਿੱਚ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਅਤੇ ਸੱਚੇ ਜੀਵਨ ਦੀ ਪ੍ਰੇਰਣਾ ਦਿੱਤੀ ਗਈ।ਇਸ ਮੌਕੇ ਕਥਾ ਵਾਚਕ ਗਿਆਨੀ ਵਿਸ਼ਾਲਜੀਤ ਸਿੰਘ ਅਤੇ ਬਾਬਾ ਮੇਜਰ ਸਿੰਘ ਮੁਖੀ ਤਰਨਾਂ ਦਲ ਨੇ ਵੀ ਸੰਗਤ ਨੂੰ ਸੰਬੋਧਨ ਕੀਤਾ। ਉਨ੍ਹਾਂ ਨਾਮ ਸਿਮਰਨ ਦੀ ਮਹੱਤਤਾ ‘ਤੇ ਵਿਸਥਾਰ ਨਾਲ ਚਾਨਣ ਪਾਉਂਦਿਆਂ ਕਿਹਾ ਕਿ ਮਨੁੱਖੀ ਜੀਵਨ ਦਾ ਅਸਲ ਮਕਸਦ ਪ੍ਰਭੂ ਦੇ ਨਾਮ ਨਾਲ ਜੁੜਨਾ ਹੈ। ਜੋ ਵਿਅਕਤੀ ਨਾਮ ਬਾਣੀ ਨਾਲ ਜੁੜਦਾ ਹੈ, ਉਹੀ ਅਸਲ ਖੁਸ਼ੀ ਅਤੇ ਆਤਮਿਕ ਸ਼ਾਂਤੀ ਪ੍ਰਾਪਤ ਕਰਦਾ ਹੈ।ਗਿਆਨੀ ਵਿਸ਼ਾਲਜੀਤ ਸਿੰਘ ਨੇ ਕਿਹਾ ਕਿ ਗੁਰਬਾਣੀ ਸਾਡੇ ਜੀਵਨ ਲਈ ਰਾਹਦਾਰੀ ਹੈ, ਜੋ ਸਾਨੂੰ ਸਹੀ ਮਾਰਗ ‘ਤੇ ਚਲਣ ਦੀ ਪ੍ਰੇਰਣਾ ਦਿੰਦੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਗੁਰਮਤਿ ਅਨੁਸਾਰ ਜੀਵਨ ਬਿਤਾਇਆ ਜਾਵੇ ਅਤੇ ਰੋਜ਼ਾਨਾ ਅੰਮ੍ਰਿਤ ਵੇਲੇ ਉੱਠ ਕੇ ਨਾਮ ਜਪਿਆ ਜਾਵੇ।
ਇਸਦੇ ਨਾਲ ਹੀ ਬਾਬਾ ਮੇਜਰ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਜੋਕੇ ਸਮੇਂ ਵਿੱਚ ਨੌਜਵਾਨ ਪੀੜ੍ਹੀ ਨੂੰ ਗੁਰਮਤਿ ਨਾਲ ਜੋੜਨਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਨਸ਼ਿਆਂ ਅਤੇ ਮੰਦੀ ਸੰਗਤ ਤੋਂ ਦੂਰ ਰਹਿ ਸਕਣ। ਉਨ੍ਹਾਂ ਕਿਹਾ ਕਿ ਧਾਰਮਿਕ ਸਮਾਗਮਾਂ ਰਾਹੀਂ ਨੌਜਵਾਨਾਂ ਵਿੱਚ ਚੰਗੀਆਂ ਮੁੱਲਾਂ ਦੀ ਪੈਦਾਵਾਰ ਹੁੰਦੀ ਹੈ।ਸਮਾਗਮ ਦੌਰਾਨ ਸੰਗਤ ਨੇ ਬੜੇ ਸ਼ਰਧਾ ਭਾਵ ਨਾਲ ਕਥਾ-ਕੀਰਤਨ ਸੁਣਿਆ ਅਤੇ ਵਾਹਿਗੁਰੂ ਦੇ ਨਾਮ ਦੇ ਜਾਪ ਨਾਲ ਰਸਭਰਾ ਮਾਹੌਲ ਬਣਿਆ ਰਿਹਾ। ਅੰਤ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।ਇਸ ਮੌਕੇ ਮੈਨੇਜਰ ਦਲਬੀਰ ਸਿੰਘ ਪਰਮਜੀਤ ਸਿੰਘ, ਰਣਜੀਤ ਸਿੰਘ ਗੋਲਡੀ, ਮਨਦੀਪ ਸਿੰਘ ਭੋਲੋ ਪ੍ਰੀਤ ਸਿੰਘ ਪ੍ਰੀਤ ਗੁਰਪਾਲ ਸਿੰਘ ਉਸਤਾਦ ਜੀ, ਤਜਿੰਦਰ ਸਿੰਘ ਬਿੱਟੂ, ਓਂਕਾਰ ਸਿੰਘ ਪੱਪੂ, ਹਰਿੰਦਰ ਸਿੰਘ ਗੋਲਡੀ, ਸਤਵਿੰਦਰ ਸਿੰਘ ਕਾਲੂ, ਭੁਪਿੰਦਰ ਸਿੰਘ ਰਾਜੂ, ਸੁਰਿੰਦਰ ਸਿੰਘ ਰਿੰਕੂ, ਹਰਿੰਦਰ ਸਿੰਘ ਗੋਲਡੀ ਸੁੱਖਵਿੰਦਰ ਸਿੰਘ ਗੋਗਾ ਵੀਰ ਜੀ, ਮਨਪ੍ਰੀਤ ਸਿੰਘ, ਸਰਵਣ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਤ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ।

Have something to say? Post your comment

 

More in Majha

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਮੁਹਿਮ ਦੀ ਸ਼ੁਰੂਆਤ

ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਦਾਦੂਪੁਰਾ ਦੇ ਨਵੇਂ ਬਣੇ ਕਮਰਿਆਂ ਦਾ ਚੇਅਰਮੈਨ ਬੰਦੇਸ਼ਾ ਨੇ ਕੀਤਾ ਉਦਘਾਟਨ

ਕੈਬਨਿਟ ਮੰਤਰੀ ਈ.ਟੀ.ਓ. ਨੇ ਹਲਕਾ ਜੰਡਿਆਲਾ ਗੁਰੂ ਤੋਂ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਚੌਥੀ ਬੱਸ ਰਵਾਨਾ ਕੀਤੀ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ : ਧਾਲੀਵਾਲ

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ