Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Majha

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

April 25, 2026 07:38 PM
Rozana Sehaj times
ਅਜਨਾਲਾ : ਅਜਨਾਲਾ ਦੇ ਵਾਰਡ ਨੰਬਰ 13 ਵਿੱਚ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ। ਇਸ ਨਾਲ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ, ਜਦਕਿ ਭਾਰਤੀ ਜਨਤਾ ਪਾਰਟੀ ਨੂੰ ਇਲਾਕੇ ਵਿੱਚ ਵੱਡਾ ਝੱਟਕਾ ਲੱਗਣ ਵਜੋਂ ਦੇਖਿਆ ਜਾ ਰਿਹਾ ਹੈ। ਇਹ ਸ਼ਮੂਲੀਅਤ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਹੋਈ, ਜਿਨ੍ਹਾਂ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕੰਮਾਂ ਕਰਕੇ ਲੋਕ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ। ਇਸ ਮੌਕੇ ਵਾਰਡ ਇੰਚਾਰਜ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਮੈਂਬਰ ਹਰਪ੍ਰੀਤ ਸਿੰਘ ਸੋਹਲ ਨੇ ਵੀ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਪ੍ਰੇਰਣਾ ਸਦਕਾ ਹੀ ਦਰਜਨਾਂ ਪਰਿਵਾਰਾਂ ਨੇ ਪਾਰਟੀ ‘ਚ ਵਿਸ਼ਵਾਸ ਜਤਾਉਂਦੇ ਹੋਏ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸ਼ਹਿਰੀ ਪ੍ਰਧਾਨ ਅਮਿਤ ਔਲ, ਵਿੱਕੀ ਸਰਪੰਚ ਵਈਆਂ ਵਾਲਾ ਨੰਗਲ, ਦੀਪਕ ਚੈਨਪੁਰੀਆ, ਯੁੱਧਵੀਰ ਸਿੰਘ ਰਾਜੂ, ਸੁਖਦਿਆਲ, ਅਵਿਨਾਸ਼, ਜਸਪਾਲ ਸਿੰਘ ਭੱਟੀ, ਪ੍ਰਭ, ਦਵਿੰਦਰ ਸਿੰਘ ਸੋਨੂ ਅਤੇ ਸੰਦੀਪ ਕੌਸ਼ਲ ਸਮੇਤ ਹੋਰ ਸਥਾਨਕ ਆਗੂ ਵੀ ਮੌਜੂਦ ਰਹੇ। ਨਵੇਂ ਸ਼ਾਮਿਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਇਲਾਕੇ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਹ ਫੈਸਲਾ ਲਿਆ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਸਿਆਸੀ ਵਿਸ਼ਲੇਸ਼ਕਾਂ ਅਨੁਸਾਰ, ਇਸ ਸ਼ਮੂਲੀਅਤ ਨਾਲ ਵਾਰਡ ਨੰਬਰ 13 ਵਿੱਚ ਆਮ ਆਦਮੀ ਪਾਰਟੀ ਦੀ ਪਕੜ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਇਸਦਾ ਅਸਰ ਵੀ ਵੇਖਣ ਨੂੰ ਮਿਲ ਸਕਦਾ ਹੈ।

Have something to say? Post your comment

 

More in Majha

ਅਜਨਾਲਾ ਅਦਾਲਤ ਦਾ ਵੱਡਾ ਫੈਸਲਾ: ਸਾਂਸਦ ਅੰਮ੍ਰਿਤਪਾਲ ਸਿੰਘ ਨੂੰ 30 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜਿਆ

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

ਸਿੱਖਿਆ ਕ੍ਰਾਂਤੀ ਤਹਿਤ ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ

ਅੰਮ੍ਰਿਤ ਵੇਲਾ “ਜਿਨੀ ਨਾਮ ਧਿਆਇਆ” ਸਮਾਗਮ ਦਾ ਸਮਾਪਨ, 13 ਅਖੰਡ ਪਾਠਾਂ ਦੇ ਭੋਗ ਪਾਏ ਗਏ

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਪੰਜਾਬ ਨੇ ਲਗਾਤਾਰ ਚੌਥੇ ਸਫਲ ਸੀਜ਼ਨ 'ਚ ਨਾਲੋ-ਨਾਲ ਖ਼ਰੀਦ ਤੇ ਅਦਾਇਗੀ ਯਕੀਨੀ ਬਣਾਈ : ਲਾਲ ਚੰਦ ਕਟਾਰੂਚੱਕ

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਹਰਭਜਨ ਸਿੰਘ ਈਟੀਓ ਵੱਲੋਂ ਜੰਡਿਆਲਾ ਗੁਰੂ ਵਿੱਚ ਬਿਜਲੀ ਪ੍ਰਣਾਲੀ `ਚ ਸੁਧਾਰ ਅਤੇ ਸ਼ਹਿਰੀ ਸੁੰਦਰੀਕਰਨ ਲਈ ਵੱਡੇ ਪ੍ਰੋਜੈਕਟ ਦੀ ਸ਼ੁਰੂਆਤ

ਪੰਜਾਬ ਪੁਲਿਸ ਕਾਂਸਟੇਬਲ ਅਤੇ ਅਗਨੀਵੀਰ ਭਰਤੀ ਦੀ ਮੁਫਤ ਤਿਆਰੀ ਸਬੰਧੀ