ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਨੂੰ ਹੋਰ ਮਜ਼ਬੂਤੀ ਦਿੰਦਿਆਂ, ਹਲਕਾ ਰਾਜਾਸਾਂਸੀ ਦੇ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਸਰਕਾਰੀ ਹਾਈ ਸਕੂਲ, ਪਿੰਡ ਮੱਲੂ ਨੰਗਲ ਵਿਖੇ ਨਵੀਂ ਤਿਆਰ ਕੀਤੀ ਗਈ ਸਾਇੰਸ ਲਾਇਬ੍ਰੇਰੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਵੱਡੇ ਸੁਧਾਰ ਕਰ ਰਹੀ ਹੈ ਅਤੇ ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਇੰਸ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਨੂੰ ਵਿਗਿਆਨਕ ਸੋਚ ਨੂੰ ਵਧਾਉਣ ਅਤੇ ਪ੍ਰਯੋਗਾਤਮਕ ਸਿੱਖਿਆ ਪ੍ਰਾਪਤ ਕਰਨ ਵਿੱਚ ਵੱਡੀ ਮਦਦ ਮਿਲੇਗੀ। ਉਨ੍ਹਾਂ ਹੋਰ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਵਿਦਿਆਰਥੀਆਂ ਦੇ ਭਵਿੱਖ ਨੂੰ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਇਸ ਮੌਕੇ ਸਕੂਲ ਦੇ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਤੇ ਜ਼ਿਲ੍ਹਾ ਪਰਿਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਹਲਕਾ ਰਾਜਾਸਾਂਸੀ ਸੰਗਠਨ ਇੰਚਾਰਜ ਰਾਜਬੀਰ ਸਿੰਘ ਟੋਲਾ ਨੰਗਲ, ਸਰਪੰਚ ਸੁਖਚੈਨ ਸਿੰਘ ਅਦਲੀਵਾਲਾ, ਨਸ਼ਾ ਮੁਕਤੀ ਮੋਰਚਾ ਹਲਕਾ ਕੋਡੀਨੇਟਰ ਸੁਖਦੀਪ ਸਿੰਘ ਛੀਨਾ ਵੀਂ ਹਾਜ਼ਰ ਸਨ।