Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Majha

ਨਗਰ ਨਿਗਮ ਦੇ ਅਧਿਕਾਰੀਆਂ ਨੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧ ਮਜ਼ਬੂਤ ਕਰਨ ਲਈ ਪੈਸਕੋ ਟੀਮ ਨਾਲ ਸਮੀਖਿਆ ਮੀਟਿੰਗ

April 25, 2026 07:52 PM
Rozana Sehaj times

ਅੰਮ੍ਰਿਤਸਰ : ਗੁਰੂ ਨਗਰੀ ਪਾਵਨ ਸ਼ਹਿਰ ਅੰਮ੍ਰਿਤਸਰ ਵਿੱਚ ਸਫ਼ਾਈ ਪ੍ਰਬੰਧਨ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸਵੱਛਤਾ ਮੁਹਿੰਮ ਨੂੰ ਤੇਜ਼ ਕਰਨ ਲਈ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਨ੍ਹਾਂ ਯਤਨਾਂ ਤਹਿਤ ਸਵੱਛ ਭਾਰਤ ਅਭਿਆਨ ਅਧੀਨ ਪੈਸਕੋ ਵੱਲੋਂ ਤੈਨਾਤ ਸਫ਼ਾਈ ਫੌਜੀਆਂ ਦੀ ਟੀਮ ਨਾਲ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਵਧੀਕ ਕਮਿਸ਼ਨਰ ਸ਼੍ਰੀ ਜੈ ਇੰਦਰ ਸਿੰਘ ਦੀ ਅਗਵਾਈ ਹੇਠ ਇੱਕ ਮਹੱਤਵਪੂਰਨ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਪੈਸਕੋ ਟੀਮ ਦੀ ਅਗਵਾਈ ਡੀ.ਜੀ.ਐਮ. (ਐਲ.ਜੀ.ਬੀ.) ਸਕੁਆਡਰਨ ਲੀਡਰ ਦਵਿੰਦਰ ਕੌਰ (ਰਿਟਾਇਰਡ) ਵੱਲੋਂ ਕੀਤੀ ਗਈ। ਉਨ੍ਹਾਂ ਨਾਲ ਨਗਰ ਨਿਗਮ ਦੇ ਵੱਖ-ਵੱਖ ਖੇਤਰਾਂ ਵਿੱਚ ਸਫ਼ਾਈ ਦੀ ਨਿਗਰਾਨੀ ਕਰ ਰਹੇ ਸੁਪਰਵਾਈਜ਼ਰ ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਰਸਾਲ ਸਿੰਘ ਵੀ ਮੌਜੂਦ ਸਨ। ਪੈਸਕੋ ਟੀਮ ਵੱਲੋਂ ਆਪਣੇ ਕੰਮ ਦੀ ਵਿਸਥਾਰਪੂਰਵਕ ਜਾਣਕਾਰੀ ਅਤੇ ਫੀਡਬੈਕ ਕਮਿਸ਼ਨਰ ਅਤੇ ਵਧੀਕ ਕਮਿਸ਼ਨਰ ਸਾਹਿਬ ਨੂੰ ਦਿੱਤਾ ਗਿਆ। ਇਸ ਦੌਰਾਨ ਸ਼ਹਿਰ ਵਿੱਚ ਚੱਲ ਰਹੇ ਡੋਰ-ਟੂ-ਡੋਰ ਕਚਰਾ ਇਕੱਠਾ ਕਰਨ ਦੇ ਪ੍ਰਬੰਧ, ਗਿੱਲੇ ਅਤੇ ਸੁੱਕੇ ਕੂੜੇ ਦੀ ਵੱਖ-ਵੱਖ ਛਟਾਈ, ਸੜਕਾਂ ਦੀ ਸਫ਼ਾਈ, ਕਚਰਾ ਪ੍ਰਬੰਧਨ ਅਤੇ ਪੁਰਾਣੇ ਕਚਰੇ ਦੇ ਨਿਪਟਾਰੇ ਵਰਗੇ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਜ਼ਮੀਨੀ ਹਕੀਕਤ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਵਿੱਚ ਦੱਸਿਆ ਗਿਆ ਕਿ ਪੈਸਕੋ ਟੀਮ ਵੱਲੋਂ ਰੋਜ਼ਾਨਾ ਮਿਲ ਰਹੀਆਂ ਸ਼ਿਕਾਇਤਾਂ ਦੀ ਨਿਗਰਾਨੀ ਕਰਕੇ ਪ੍ਰਸ਼ਾਸਨ ਨੂੰ ਸਮੇਂ-ਸਿਰ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਨ੍ਹਾਂ ਸ਼ਿਕਾਇਤਾਂ ਵਿੱਚ ਸ਼ਹਿਰ ਦੀ ਸਫ਼ਾਈ, ਟੁੱਟੀਆਂ ਸੜਕਾਂ, ਸੀਵਰੇਜ ਸਮੱਸਿਆਵਾਂ, ਗਲੀ ਬੱਤੀਆਂ ਅਤੇ ਕਚਰਾ ਪ੍ਰਬੰਧਨ ਨਾਲ ਸੰਬੰਧਿਤ ਮੁੱਦੇ ਸ਼ਾਮਲ ਹਨ। ਸ਼ਿਕਾਇਤ ਦਰਜ ਹੋਣ ਉਪਰੰਤ ਸੰਬੰਧਿਤ ਵਿਭਾਗਾਂ ਵੱਲੋਂ ਤੁਰੰਤ ਕਾਰਵਾਈ ਯਕੀਨੀ ਬਣਾਈ ਜਾ ਰਹੀ ਹੈ। ਇਹ ਮਾਨੀਟਰਿੰਗ ਪ੍ਰਣਾਲੀ ਪ੍ਰਸ਼ਾਸਨ ਦੀਆਂ “ਅੱਖਾਂ ਅਤੇ ਕੰਨ” ਵਜੋਂ ਕੰਮ ਕਰ ਰਹੀ ਹੈ, ਜੋ ਸ਼ਹਿਰ ਵਿੱਚ ਸਫ਼ਾਈ ਅਤੇ ਸਵੱਛਤਾ ਨੂੰ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀ ਹੈ। ਇਸੇ ਮੁਹਿੰਮ ਤਹਿਤ ਟੀਮ ਨੂੰ ਸਰਕਾਰ ਵੱਲੋਂ ਆਧੁਨਿਕ ਏ.ਆਈ. ਅਧਾਰਿਤ ਉਪਕਰਣਾਂ ਨਾਲ ਲੈਸ ਕੀਤਾ ਗਿਆ ਹੈ, ਜਿਸ ਨਾਲ ਭਵਿੱਖ ਵਿੱਚ ਸ਼ਿਕਾਇਤਾਂ ਦੀ ਆਟੋਮੈਟਿਕ ਰਿਪੋਰਟਿੰਗ ਸੰਭਵ ਹੋਵੇਗੀ। ਇਨ੍ਹਾਂ ਉਪਕਰਣਾਂ ਦੀ ਕਾਰਗੁਜ਼ਾਰੀ ਬਾਰੇ ਵੀ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਗਈ।ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਕਮਿਸ਼ਨਰ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪੈਸਕੋ ਟੀਮ ਦੇ ਯਤਨਾਂ ਦੀ ਸਰਾਹਨਾ ਕੀਤੀ ਗਈ ਅਤੇ ਟੀਮ ਵੱਲੋਂ ਉਠਾਏ ਗਏ ਮੁੱਦਿਆਂ ਦੇ ਹੱਲ ਲਈ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ