Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

April 25, 2026 08:32 PM
Rozana Sehaj times

ਕੋਟਕਪੂਰਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਜ਼ਿਲ੍ਹੇ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ, ਅਤੇ ਹਰ ਕਿਸਮ ਦੀ ਸ਼ੱਕੀ ਗਤੀਵਿਧੀ ਉੱਪਰ ਪੈਨੀ ਨਿਗਰਾਨੀ ਰੱਖਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਸੇ ਸਿਲਸਿਲੇ ਅਧੀਨ ਅੱਜ ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾਂ ’ਤੇ ਐਂਟੀ-ਸਾਬੋਟੇਜ ਟੀਮਾਂ ਅਤੇ ਡੌਗ ਸਕਵਾਡ ਦੀ ਸਹਾਇਤਾ ਨਾਲ ਵਿਸ਼ੇਸ਼ ਜਾਂਚ ਓਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ ਦੇ ਹਰ ਹਿੱਸੇ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਗਈ। ਸ਼ੱਕੀ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪੁੱਛਗਿੱਛ ਕੀਤੀ ਗਈ ਅਤੇ ਉਨ੍ਹਾਂ ਦੀ ਪਛਾਣ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਕਾਰਵਾਈ ਦੌਰਾਨ ਜੀ.ਆਰ.ਪੀ. ਪੁਲਿਸ ਦੇ ਕਰਮਚਾਰੀਆਂ ਦੇ ਸਹਿਯੋਗ ਨਾਲ ਯਾਤਰੀਆਂ ਦੇ ਸਮਾਨ ਦੀ ਵੀ ਜਾਂਚ ਕੀਤੀ ਗਈ। ਬਿਨਾਂ ਕਿਸੇ ਵਜਾ ਦੇ ਰੇਲਵੇ ਸਟੇਸ਼ਨ ’ਤੇ ਮੌਜੂਦ ਵਿਅਕਤੀਆਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਅਤੇ ਗਤੀਵਿਧੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਇਸ ਤੋਂ ਇਲਾਵਾ ਰੇਲਵੇ ਸਟੇਸ਼ਨ ਦੀਆਂ ਪਾਰਕਿੰਗਾਂ ਵਿੱਚ ਖੜ੍ਹੇ ਵਾਹਨਾਂ ਦੀ ਜਾਂਚ ‘ਵਾਹਨ ਐਪ’ ਰਾਹੀਂ ਕੀਤੀ ਗਈ, ਤਾਂ ਜੋ ਕਿਸੇ ਵੀ ਸ਼ੱਕੀ ਜਾਂ ਬਿਨਾਂ ਦਸਤਾਵੇਜ਼ ਵਾਲੇ ਵਾਹਨ ਦੀ ਤੁਰਤ ਪਛਾਣ ਹੋ ਸਕੇ। ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣਾ ਫਰੀਦਕੋਟ ਪੁਲਿਸ ਦੀ ਸਭ ਤੋਂ ਪਹਿਲੀ ਪ੍ਰਥਮਿਕਤਾ ਹੈ। ਐਂਟੀ-ਸਾਬੋਟੇਜ ਅਤੇ ਡੌਗ ਸਕਵਾਡ ਟੀਮਾਂ ਦੀ ਮਦਦ ਨਾਲ ਵਿਸ਼ੇਸ਼ ਜਾਂਚ ਓਪਰੇਸ਼ਨ ਚਲਾਉਣ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਸ਼ਰਾਰਤੀ ਤੱਤ ਜਨਤਕ ਸੁਰੱਖਿਆ ਵਿੱਚ ਵਿਘਨ ਨਾ ਪਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਜਨਤਕ ਥਾਵਾਂ ’ਤੇ ਜਾਗਰੂਕਤਾ ਅਤੇ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੈ। ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਦੀ ਸੂਚਨਾ ਤੁਰਤ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਕਿਸੇ ਵੀ ਤਰ੍ਹਾ ਦੀ ਸ਼ੱਕੀ ਗਤੀਵਿਧੀ ਉੱਪਰ ਕਾਬੂ ਪਾਇਆ ਜਾ ਸਕੇ।

Have something to say? Post your comment

 

More in Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਸਮਾਜ ਦੀ ਤਾਕਤ ਏਕਤਾ ਵਿੱਚ ਹੈ : ਪ੍ਰਧਾਨ ਸ਼ਿਆਮਵੀਰ ਸ਼ਾਕਿਆ