Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Malwa

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

April 25, 2026 08:37 PM
Rozana Sehaj times
ਕੋਟਕਪੂਰਾ : ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ। ਇਸੇ ਕੜੀ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ. (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਤਹਿਤ ਥਾਣਾ ਸਦਰ ਫਰੀਦਕੋਟ ਅਤੇ ਥਾਣਾ ਸਾਦਿਕ ਦੀਆ ਪੁਲਿਸ ਟੀਮਾਂ ਵੱਲੋਂ ਕਾਰਵਾਈ ਕਰਦੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ 02 ਗਿਰੋਹਾ ਵਿੱਚ ਸ਼ਾਮਿਲ ਕੁੱਲ 09 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਰਾਜੇਸ਼ ਕੁਮਾਰ ਮੁੱਖ ਅਫਸਰ ਥਾਣਾ ਸਦਰ ਫਰੀਦਕੋਟ ਦੀ ਨਿਗਰਾਨੀ ਹੇਠ ਮਿਤੀ 24 ਅਪ੍ਰੈਲ ਨੂੰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਇੰਚਾਰਜ ਚੌਕੀ ਗੋਲੇਵਾਲਾ ਵੱਲੋ ਪੁਲਿਸ ਪਾਰਟੀ ਸਮੇਤ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਏਰੀਆ ਵਿੱਚ ਮੌਜੂਦ ਸੀ ਤਾਂ ਉਹਨਾ ਨੂੰ ਇਤਲਾਹ ਮਿਲੀ ਕਿ ਦੋਸ਼ੀ ਪੱਪੂ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ ਉਰਫ ਮੰਨੂ, ਹਰਪ੍ਰੀਤ ਸਿੰਘ ਉਰਫ ਮੋਟਾ ਅਤੇ ਅਕਾਸ਼ਦੀਪ ਸਿੰਘ ਜੋ ਪੈਟਰੋਲ ਪੰਪਾਂ ਦੇ ਮਾਲਕਾਂ, ਕਰਿਦਿੰਆ ਅਤੇ ਰਾਹਗੀਰਾਂ ਪਾਸੋ ਲੁੱਟ ਖੋਹ ਕਰਦੇ ਹਨ ਅਤੇ ਜੋ ਪੁਲ ਡਰੇਨ ਪਾਸ ਬੰਦ ਪਈ ਫੈਕਟਰੀ ਦੀ ਬੈਕ ਸਾਈਡ ਵਿੱਚ ਲੁੱਕ ਛਿਪ ਕੇ ਬੈਠੇ ਹਨ ਅਤੇ ਆਉਣ ਜਾਣ ਵਾਲੇ ਰਾਹਗੀਰਾਂ ਪਾਸੋ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ। ਜਿਸ ਤੇ ਪੁਲਿਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਇਹਨਾ ਸਾਰੇ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਗਿਆ। ਜਿਹਨਾ ਪਾਸੋ ਮੌਕੇ ਪਰ 01 ਲੋਹੇ ਦੀ ਪਾਈਪ, 02 ਕੁਹਾੜੀਆ, 01 ਟੋਕਾ ਲੱਗੀ ਲੋਹੇ ਦੀ ਪਾਈਪ ਅਤੇ 01 ਕਾਪਾ ਬਰਾਮਦ ਹੋਇਆ। ਇਸ ਸਬੰਧੀ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਨੰਬਰ 120 ਮਿਤੀ 24.04.2026 ਅਧੀਨ ਧਾਰਾ 310(4), 310(5), 111(3) ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ। ਜਦ ਇਹਨਾ ਦਾ ਕ੍ਰਿਮੀਨਲ ਰਿਕਾਰਡ ਦੀ ਜਾਚ ਕੀਤੀ ਤਾਂ ਇਹ ਸਾਹਮਣੇ ਆਇਆ ਕਿ ਇਹਨਾ ਦੇ ਖਿਲਾਫ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ 03 ਮਾਮਲੇ ਦਰਜ ਰਜਿਸਟਰ ਹਨ। ਮੁਕੱਦਮਾ ਨੰਬਰ 120 ਮਿਤੀ 24.04.2026 ਅਧੀਨ ਧਾਰਾ 310(4), 310(5), 111(3) ਬੀ.ਐਨ.ਐਸ ਥਾਣਾ ਸਦਰ ਫਰੀਦਕੋਟ
ਗ੍ਰਿਫਤਾਰ ਦੋਸ਼ੀ
ਪੱਪੂ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਪਿੰਡ ਬੇਗੂਆਲਾ।
⁠ਗੁਰਮੀਤ ਸਿੰਘ ਪੁੱਤਰ ਗੁਰਦਰਸ਼ਨ ਸਿੰਘ ਵਾਸੀ ਪਿੰਡ ਬੇਗੂਆਲਾ ਜਿਲਾ ਫਰੀਦਕੋਟ।
⁠ਮਨਪ੍ਰੀਤ  ਸਿੰਘ  ਉਰਫ ਮੰਨੂ ਪੁੱਤਰ ਬਲਦੇਵ ਸਿੰਘ ਵਾਸੀ ਬਲਵੀਰ ਬਸਤੀ ਗਲੀ ਨੰ. 10 ਫਰੀਦਕੋਟ ਜਿਲਾ ਫਰੀਦਕੋਟ।
⁠ਹਰਪ੍ਰੀਤ ਸਿੰਘ ਉਰਫ ਮੋਟਾ ਪੁੱਤਰ ਜੱਜ ਸਿੰਘ ਵਾਸੀ ਪਿੰਡ ਕਾਬਲ ਵਾਲਾ ਜਿਲਾ ਫਰੀਦਕੋਟ।
⁠ਅਕਾਸ਼ਦੀਪ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਪਿੰਡ ਡੱਲੇਵਾਲਾ ਜਿਲਾ ਫਰੀਦਕੋਟ।
2) ਥਾਣੇਦਾਰ ਗੁਰਲਾਲ ਸਿੰਘ ਮੁੱਖ ਅਫਸਰ ਥਾਣਾ ਸਾਦਿਕ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਬੇਅੰਤ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਭਰੋਸੇਯੋਗ ਸੂਚਨਾ ਦੇ ਅਧਾਰ ਤੇ ਕਾਰਵਾਈ ਕਰਦੇ ਹੋਏ ਦੋਸ਼ੀਆ ਜਗਦੇਵ ਸਿੰਘ, ਹੈਪੀ ਸਿੰਘ, ਲਵਜੀਤ ਸਿੰਘ ਅਤੇ ਅਕਾਸ਼ਦੀਪ ਸਿੰਘ ਨੂੰ ਜੰਡ ਸਾਹਿਬ ਤੇ ਮਰਾੜ ਨੂੰ ਜਾਦੇ ਰਸਤੇ ਪਾਸੋ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ, ਜਦ ਇਹ ਇਕੱਠੇ ਹੋ ਕੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਪਾਰਟੀ ਨੇ ਦੋਸ਼ੀਆ ਪਾਸੋ ਮੌਕੇ ਪਰ 01 ਕ੍ਰਿਪਾਨ, 01 ਲੋਹੇ ਦੀ ਗੰਡਾਸੀ ਅਤੇ 01 ਖੰਡਾ ਬਰਾਮਦ ਕੀਤਾ। ਇਸ ਸਬੰਧੀ ਥਾਣਾ ਸਾਦਿਕ ਵਿਖੇ ਮੁਕੱਦਮਾ ਨੰਬਰ 85 ਮਿਤੀ 24.04.2026 ਅਧੀਨ ਧਾਰਾ 111(3), 313 ਬੀ.ਐਨ.ਐਸ ਦਰਜ ਰਜਿਸਟਰ ਕੀਤਾ ਗਿਆ ਹੈ।
ਗ੍ਰਿਫਤਾਰ ਦੋਸ਼ੀ
ਜਗਦੇਵ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦੀਪ ਸਿੰਘ ਵਾਲਾ ਫਰੀਦਕੋਟ।
⁠ਹੈਪੀ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਦੀਪ ਸਿੰਘ ਵਾਲਾ ਫਰੀਦਕੋਟ।
⁠ਲਵਜੀਤ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਦੀਪ ਸਿੰਘ ਵਾਲਾ ਫਰੀਦਕੋਟ।
⁠ਅਕਾਸ਼ਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਦੀਪ ਸਿੰਘ ਵਾਲਾ ਫਰੀਦਕੋਟ।
ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਾਂਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਤਾਂ ਜੋ ਇਹ ਪਤਾ ਲਾਇਆ ਜਾ ਸਕੇ ਕਿ ਉਨ੍ਹਾਂ ਵੱਲੋਂ ਇਸ ਵਾਰਦਾਤ ਤੋਂ ਇਲਾਵਾ ਹੋਰ ਕਿਤੇ ਕੋਈ ਅਪਰਾਧ ਤਾਂ ਨਹੀਂ ਕੀਤਾ ਗਿਆ, ਅਤੇ ਕੀ ਇਸ ਗੈਂਗ ਨਾਲ ਹੋਰ ਕੋਈ ਵਿਅਕਤੀ ਵੀ ਸ਼ਾਮਿਲ ਹੈ। ਪੁਲਿਸ ਵੱਲੋਂ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਜਾਰੀ ਹੈ। ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਕਰਦੇ ਹੋਏ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਦ੍ਰਿੜਤਾ ਨਾਲ ਨਿਭਾਈ ਜਾ ਰਹੀ ਹੈ। ਜਿਲ੍ਹੇ ਦੇ ਨਾਗਰਿਕਾ ਦੀ ਸੁਰੱਖਿਆ ਸਭ ਤੋ ਵੱਡੀ ਪ੍ਰਥਮਿਕਤਾ ਹੈ ਅਤੇ ਇਸ ਉਦੇਸ਼ ਲਈ ਫਰੀਦਕੋਟ ਪੁਲਿਸ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਦਮ ਚੁੱਕਦੀ ਰਹੇਗੀ। 
 

Have something to say? Post your comment