ਕੋਟਕਪੂਰਾ : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਕੂਲ ਨਵਾਂ ਨੱਥੇਵਾਲਾ ਅਤੇ ਸਰਕਾਰੀ ਹਾਈ ਸਕੂਲ ਪਿੰਡ ਧੂੜਕੋਟ ਵਿਖੇ ਪੰਜਾਬ ਸਰਕਾਰ ਵੱਲੋਂ ਉਲੀਕੇ ਗਏ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸਕੂਲਾਂ ਦੇ ਵਿਕਾਸ ਲਈ ਲਗਭਗ 65 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਵਿਦਿਆਰਥੀਆਂ ਲਈ ਆਧੁਨਿਕ ਸਹੂਲਤਾਂ ਦਾ ਪ੍ਰਬੰਧ ਸ਼ਾਮਲ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਬਦਲਾਅ ਲਿਆ ਰਹੀ ਹੈ ਅਤੇ ਸਰਕਾਰੀ ਸਕੂਲਾਂ ਨੂੰ ਨਿੱਜੀ ਸਕੂਲਾਂ ਦੇ ਬਰਾਬਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਵਧੀਆ ਅਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਸਕੂਲਾਂ ਦਾ ਮਜ਼ਬੂਤ ਬੁਨਿਆਦੀ ਢਾਂਚਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਸਰਕਾਰੀ ਸਕੂਲਾਂ ਵਿੱਚ ਨਵੀਆਂ ਇਮਾਰਤਾਂ, ਸਮਾਰਟ ਕਲਾਸਰੂਮ, ਲੈਬਾਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਪੜ੍ਹਾਈ ਦਾ ਮਾਹੌਲ ਮਿਲ ਸਕੇ। ਉਹਨਾ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਅਤੇ ਅਧਿਆਪਕਾਂ ਨੂੰ ਬੱਚਿਆਂ ਦੇ ਭਵਿੱਖ ਨਿਰਮਾਣ ਵਿੱਚ ਆਪਣੀ ਭੂਮਿਕਾ ਇਮਾਨਦਾਰੀ ਨਾਲ ਨਿਭਾਉਣ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਤਾਂ ਜੋ ਪੰਜਾਬ ਦਾ ਭਵਿੱਖ ਹੋਰ ਰੌਸ਼ਨ ਬਣ ਸਕੇ। ਇਸ ਮੌਕੇ ਮਨਦੀਪ ਮੌਂਗਾ ਸੈਕਟਰੀ ਰੈਡ ਕਰਾਸ, ਹਰਦੀਪ ਸਿੰਘ ਪੜ੍ਹੋ ਪੰਜਾਬ ਕੋਆਰਡੀਨੇਟਰ, ਵਕੀਲ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਜਗਤਾਰ ਸਿੰਘ ਮਾਨ ਬੀ.ਪੀ.ਓ., ਸਰਪੰਚ ਗੁਰਭਾਨ ਸਿੰਘ ਬਰਾੜ, ਡਿਪਟੀ ਸਿੰਘ ਬਰਾੜ, ਹਰਵਿੰਦਰ ਸਿੰਘ ਬਲਾਕ ਪ੍ਰਧਾਨ, ਪ੍ਰਦੀਪ ਸਿੰਘ, ਤਰਸੇਮ ਸਿੰਘ, ਤੇਜਾ ਸਿੰਘ ਮੈਂਬਰ, ਡਾ. ਗੁਰਮੇਲ ਸਿੰਘ, ਖੁਸ਼ਵਿੰਦਰ ਸਿੰਘ, ਸਕੂਲ ਟੀਚਰ ਵਜਿੰਦਰ ਸਲਾਨਾ, ਦਿਵਿਆ ਸ਼ਰਮਾ, ਧੀਰਜ ਕੁਮਾਰ, ਸਤਨਾਮ ਸਿੰਘ ਸੱਤਾ ਬਰਾੜ ਮੈਂਬਰ, ਦਰਸ਼ਨ ਸਿੰਘ ਮੈਂਬਰ, ਬਲਕਾਰ ਸਿੰਘ ਪੇਂਟਰ, ਦਿਲਬਾਗ ਸਿੰਘ ਸਰਪੰਚ, ਪਿੰਡ ਚੰਬੇਲੀ, ਸਾਧੂ ਸਿੰਘ ਚੰਬੇਲੀ, ਜਗਰੂਪ ਸਿੰਘ ਸਰਪੰਚ, ਸੁਖਜੀਤ ਸਿੰਘ ਸਰਪੰਚ, ਗੁਰਮੀਤ ਸਿੰਘ ਗਿੱਲ, ਗੁਰਸੇਵ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਖਾਲਸਾ, ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਗਿੱਲ, ਹੈਡ ਮਾਸਟਰ ਆਕਾਸ਼ਦੀਪ ਅਗਰਵਾਲ ਅਤੇ ਹੋਰ ਪਿੰਡ ਵਾਸੀ ਤੇ ਸਕੂਲੀ ਅਧਿਆਪਕ ਅਤੇ ਵਿਦਿਆਰਥੀ ਵੀ ਹਾਜ਼ਰ ਸਨ।