Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ : ਸਪੀਕਰ ਸੰਧਵਾਂ

April 25, 2026 09:26 PM
Rozana Sehaj times
ਕੋਟਕਪੂਰਾ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਇਕ ਵੱਡੀ ਸਹੂਲਤ ਅਤੇ ਵਰਦਾਨ ਸਾਬਤ ਹੋ ਰਹੀ ਹੈ। ਇਹਨਾ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਦੇ ਵਾਰਡ ਨੰਬਰ 6 ਤੋਂ ਤੀਰਥ ਯਾਤਰਾ ਲਈ ਰਵਾਨਾ ਹੋ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕੀਤਾ। ਸਪੀਕਰ ਸੰਧਵਾਂ ਨੇ ਕਿ ਇਸ ਯੋਜਨਾ ਦਾ ਮਕਸਦ ਸੂਬੇ ਦੇ ਲੋਕਾਂ, ਖ਼ਾਸ ਕਰਕੇ ਮਾਤਾਵਾਂ, ਭੈਣਾਂ ਅਤੇ ਬਜ਼ੁਰਗਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦਾ ਮੌਕਾ ਦੇਣਾ ਹੈ। ਉਹਨਾ ਕਿਹਾ ਕਿ ਬਹੁਤ ਸਾਰੇ ਪਰਿਵਾਰਕ ਅਤੇ ਰੋਜ਼ਗਾਰਕ ਕਾਰਨਾਂ ਕਰਕੇ ਲੋਕ ਚਾਹ ਕੇ ਵੀ ਧਾਰਮਿਕ ਯਾਤਰਾਵਾਂ ਨਹੀਂ ਕਰ ਸਕਦੇ। ਪੰਜਾਬ ਸਰਕਾਰ ਨੇ ਇਸ ਯੋਜਨਾ ਰਾਹੀਂ ਉਹਨਾਂ ਦੀ ਇਹ ਲੰਬੇ ਸਮੇਂ ਦੀ ਇੱਛਾ ਪੂਰੀ ਕਰਨ ਦਾ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਦਰਬਾਰ ਸਾਹਿਬ, ਮੰਦਰਾਂ ਅਤੇ ਹੋਰ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ, ਜਿਸ ਨਾਲ ਉਹ ਆਪਣੀ ਆਤਮਿਕ ਸ਼ਾਂਤੀ ਅਤੇ ਮਨ ਦੀ ਤਸੱਲੀ ਪ੍ਰਾਪਤ ਕਰ ਸਕਦੇ ਹਨ। ਸਪੀਕਰ ਸੰਧਵਾਂ ਨੇ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੇ ਸ਼ਰਧਾਲੂਆਂ ਦੀ ਯਾਤਰਾ ਸੁਖਦ ਅਤੇ ਸਫਲ ਬਣਾਉਣ ਅਤੇ ਉਹ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਚੜ੍ਹਦੀਕਲਾ ਨਾਲ ਵਾਪਸ ਪਰਤਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਲੋਕ ਭਲਾਈ ਨੂੰ ਪਹਿਲ ਦੇ ਰਹੀ ਹੈ।
 
 
 
 
 

Have something to say? Post your comment

 

More in Malwa

ਮਾਵਾਂ-ਧੀਆਂ ਦੇ ਸਨਮਾਨ ਲਈ ਸਰਕਾਰ ਵਚਨਬੱਧ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵਲੋਂ ਪਿੰਡ ਨਵਾਂ ਨੱਥੇਵਾਲਾ ਅਤੇ ਧੂੜਕੋਟ ਦੇ ਸਰਕਾਰੀ ਸਕੂਲਾਂ ’ਚ 65 ਲੱਖ ਦੇ ਨਵੇਂ ਵਿਕਾਸ ਕਾਰਜਾਂ ਦਾ ਉਦਘਾਟਨ

ਮਿਲੇਨੀਅਮ ਸਕੂਲ ਨੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਖੇਤੀਬਾੜੀ ਨਾਲ ਸਬੰਧਤ ਗਤੀਵਿਧੀ ਦਾ ਆਯੋਜਨ ਕੀਤਾ

ਸਾਦਿਕ ਪੰਚਾਇਤ ਦੁਕਾਨ ਕਿਰਾਇਆ ਮਾਮਲਾ ਸਰਕਾਰ ਵੱਲੋਂ ਤੁਰਤ ਕਾਰਵਾਈ, 27 ਅਪ੍ਰੈਲ ਤੱਕ ਮੰਗੀ ਗਈ ਰਿਪੋਰਟ : ਅਰਸ਼ ਸੱਚਰ

ਡਾ. ਹਰੀ ਸਿੰਘ ਸੇਵਕ ਸੀਨੀ. ਸੈਕੰ. ਸਕੂਲ ਵਿਖੇ ‘ਮੌਕ ਐਕਸਰਸਾਈਜ਼’ ਦਾ ਆਯੋਜਨ

ਡੀ.ਸੀ.ਐਮ. ਸਕੂਲ ਦੇ ਬੱਚਿਆਂ ਨੇ ਵੰਨ-ਸਵੰਨੇ ਬੂਟੇ ਲਾ ਕੇ ਮਨਾਇਆ ਵਰਲਡ ਅਰਥ ਡੇ

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ’ਚ ਬੈਠੇ 2 ਗਿਰੋਹ ਪੁਲਿਸ ਦੀ ਗ੍ਰਿਫਤ ਵਿੱਚ : ਥਾਣਾ ਮੁਖੀ

ਭਾਰਤੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ, ਮਿਹਨਤੀ ਵਿਦਿਆਰਥੀਆਂ ਦਾ ਸਨਮਾਨ

ਫਰੀਦਕੋਟ ਪੁਲਿਸ ਵੱਲੋਂ ਰੇਲਵੇ ਸਟੇਸ਼ਨਾ ’ਤੇ ਚਲਾਇਆ ਗਿਆ ਸਪੈਸ਼ਲ ਚੈਕਿੰਗ ਆਪ੍ਰੇਸ਼ਨ

ਸਮਾਜ ਦੀ ਤਾਕਤ ਏਕਤਾ ਵਿੱਚ ਹੈ : ਪ੍ਰਧਾਨ ਸ਼ਿਆਮਵੀਰ ਸ਼ਾਕਿਆ