Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

April 25, 2026 09:29 PM
Rozana Sehaj times

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 95ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 577 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 95ਵੇਂ ਦਿਨ, ਪੁਲਿਸ ਟੀਮਾਂ ਨੇ ਸੱਤ ਹਥਿਆਰਾਂ ਸਮੇਤ 309 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 23,989 ਹੋ ਗਈਆਂ। ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 79 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਨੂੰ 420ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 96 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.2 ਕਿਲੋ ਹੈਰੋਇਨ ਅਤੇ 415 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ। ਇਸ ਨਾਲ, ਸਿਰਫ 420 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 60,728 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ