Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Chandigarh

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

April 25, 2026 09:34 PM
Rozana Sehaj times

ਚੰਡੀਗੜ੍ਹ : ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਹੈ ਕਿ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏਆਈਐਫ) ਸਕੀਮ ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ। ਇਸ ਸਕੀਮ ਤਹਿਤ ਕਿਸਾਨ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿੱਤੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਨੂੰ ਲਾਭਕਾਰੀ ਕਿੱਤਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਏਆਈਐਫ ਸਕੀਮ ਇਸ ਦਿਸ਼ਾ ਵੱਲ ਇੱਕ ਅਹਿਮ ਕਦਮ ਹੈ । ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਏਆਈਐਫ ਸਕੀਮ ਅਧੀਨ ਕੋਲਡ ਸਟੋਰੇਜ, ਗੋਦਾਮ, ਗ੍ਰੇਡਿੰਗ ਅਤੇ ਪੈਕਿੰਗ ਯੂਨਿਟਾਂ, ਪ੍ਰੋਸੈਸਿੰਗ ਸੈਂਟਰਾਂ ਅਤੇ ਹੋਰ ਖੇਤੀਬਾੜੀ ਸਹੂਲਤਾਂ ਦੀ ਸਥਾਪਨਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਨਾਲ ਕਿਸਾਨਾਂ ਨੂੰ ਆਪਣੀ ਉਪਜ ਦਾ ਵਧੀਆ ਮੁੱਲ ਮਿਲ ਰਿਹਾ ਹੈ ਅਤੇ ਫਸਲਾਂ ਦੇ ਨੁਕਸਾਨ ਵਿੱਚ ਵੀ ਕਮੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ ਸਕੀਮ (ਏਆਈਐਫ) ਤਹਿਤ 31 ਮਾਰਚ 2026 ਤੱਕ ਦੇ ਡਾਟੇ ਅਨੁਸਾਰ 34,265 ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਇਨ੍ਹਾਂ ਪ੍ਰੋਜੈਕਟਾਂ ਲਈ ਵੱਖ-ਵੱਖ ਵਿੱਤੀ ਸੰਸਥਾਵਾਂ ਵੱਲੋਂ 7,991 ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਹਨ ਅਤੇ 7,496 ਕਰੋੜ ਰੁਪਏ ਲਾਭਪਾਤਰੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬਾਗਬਾਨੀ ਵਿਭਾਗ ਏਆਈਐਫ ਸਕੀਮ ਨੂੰ ਲਾਗੂ ਕਰਨ ਲਈ ਨੋਡਲ ਏਜੰਸੀ ਵਜੋਂ ਕੰਮ ਕਰ ਰਿਹਾ ਹੈ ਅਤੇ ਸੂਬੇ ਦਾ ਕੋਈ ਵੀ ਕਿਸਾਨ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਬਾਗਬਾਨੀ ਦਫ਼ਤਰ ਜਾ ਕੇ ਵਿਭਾਗ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦਾ ਹੈ।

Have something to say? Post your comment

More in Chandigarh

ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ

ਕਾਂਗਰਸ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਸਚਿਨ ਪਾਇਲਟ ਦੀ ਪੰਜ ਦਿਨਾਂ ‘ਪੰਜਾਬ ਯਾਤਰਾ’ ਦਾ ਕੀਤਾ ਸਵਾਗਤ

ਪੰਜਾਬ ਸਰਕਾਰ ਨੇ 9.75 ਕਰੋੜ ਰੁਪਏ ਦੀ ਮੁਫ਼ਤ ਸੈਨੇਟਰੀ ਪੈਡ ਯੋਜਨਾ ਰਾਹੀਂ ਮਹਿਲਾਵਾਂ ਦੀ ਮਾਹਵਾਰੀ ਸਿਹਤ ਅਤੇ ਸਨਮਾਨ ਨੂੰ ਦਿੱਤਾ ਮਜ਼ਬੂਤ ਸਹਾਰਾ: ਡਾ. ਬਲਜੀਤ ਕੌਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ

ਗੈਂਗਸਟਰਾਂ 'ਤੇ ਵਾਰ ਦਾ 269ਵਾਂ ਦਿਨ: ਪੰਜਾਬ ਪੁਲਿਸ ਵੱਲੋਂ 500 ਥਾਈਂ ਛਾਪੇਮਾਰੀ; 207 ਕਾਬੂ

ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਪੰਜਾਬ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਮੁਲਾਕਾਤ

ਸਚਿਨ ਪਾਇਲਟ ਵਲੋਂ ਪੰਜ ਦਿਨਾਂ ਯਾਤਰਾ ਅੱਜ ਤੋਂ

ਗੈਂਗਸਟਰਾਂ 'ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ