Saturday, April 25, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਨ ਸਰਕਾਰ ਵੱਲੋਂ ਬੀਟੀ ਹਾਈਬ੍ਰਿਡ ਨਰਮੇ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਦਿੱਤੀ ਜਾਵੇਗੀ

April 25, 2026 09:47 PM
Rozana Sehaj times
ਚੰਡੀਗੜ੍ਹ : ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਨਰਮੇ ਅਧੀਨ ਰਕਬੇ ਨੂੰ ਹੋਰ ਵਧਾਉਣ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵੱਲੋਂ ਪ੍ਰਮਾਣਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੇ ਬੀਜਾਂ 'ਤੇ 33 ਫੀਸਦ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ 87 ਪ੍ਰਵਾਨਿਤ ਬੀਟੀ ਕਾਟਨ ਹਾਈਬ੍ਰਿਡ ਅਤੇ ਦੇਸੀ ਕਪਾਹ ਦੀਆਂ ਚਾਰ ਕਿਸਮਾਂ - ਐਲ.ਡੀ.1019, ਐਲ.ਡੀ.949, ਐਫ.ਡੀ.ਕੇ.124 ਅਤੇ ਪੀ.ਬੀ.ਡੀ.88 ਵਿੱਚੋਂ ਕਿਸੇ ਵੀ ਕਿਸਮ ਦੀ ਚੋਣ ਕਰਨ ਵਾਲੇ ਕਿਸਾਨਾਂ ਲਈ ਬੀਜ ਲਾਗਤ ਦਾ ਲਗਭਗ ਇੱਕ ਤਿਹਾਈ ਹਿੱਸੇ ਦੀ ਲਾਗਤ ਦੀ ਸਬਸਿਡੀ ਦਿੱਤੀ ਜਾਵੇਗੀ। ਸ. ਖੁੱਡੀਆਂ ਨੇ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਇਸ ਸਬਸਿਡੀ ਮਾਡਲ ਨੂੰ ਭਰਵਾਂ ਹੁੰਗਾਰਾ ਦਿੱਤਾ ਹੈ। ਪਿਛਲੇ ਸਾਉਣੀ ਸੀਜ਼ਨ ਵਿੱਚ, ਨਰਮੇ ਦੀ ਕਾਸ਼ਤ ਅਧੀਨ ਰਕਬੇ ਵਿੱਚ 19 ਫ਼ੀਸਦ ਦਾ ਵਾਧਾ ਦਰਜ ਕੀਤਾ ਗਿਆ ਸੀ, ਜਿਸ ਨਾਲ ਇਹ ਰਕਬਾ ਸਾਉਣੀ 2024 ਦੇ 1 ਲੱਖ ਹੈਕਟੇਅਰ ਦੇ ਮੁਕਾਬਲੇ ਸਾਉਣੀ 2025 ਵਿੱਚ ਵਧ ਕੇ 1.19 ਲੱਖ ਹੈਕਟੇਅਰ ਹੋ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਸਾਉਣੀ 2026 ਲਈ 1.25 ਲੱਖ ਹੈਕਟੇਅਰ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਰੱਖਿਆ ਹੈ।" ਕਪਾਹ ਨੂੰ "ਚਿੱਟਾ ਸੋਨਾ" ਕਰਾਰ ਦਿੰਦਿਆਂ ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨ ਵਾਲੇ ਝੋਨੇ ਦੀ ਥਾਂ ਹੋਰ ਫਸਲਾਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸਬਸਿਡੀ ਦਾ ਲਾਭ ਲੈਣ ਲਈ ਆਨਲਾਈਨ ਐਪਲੀਕੇਸ਼ਨ ਪੋਰਟਲ 20 ਅਪ੍ਰੈਲ ਤੋਂ ਖੋਲ੍ਹਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਰਜਿਸਟਰਡ ਡੀਲਰਾਂ ਤੋਂ ਪ੍ਰਮਾਣਿਤ ਬੀਜ ਖਰੀਦਣ ਅਤੇ ਅਰਜ਼ੀਆਂ ਜਮ੍ਹਾਂ ਕਰਨ ਸਮੇਂ ਪੱਕੇ ਬਿੱਲ ਅਪਲੋਡ ਕਰਨ। ਤਸਦੀਕ ਉਪਰੰਤ 33 ਫ਼ੀਸਦ ਸਬਸਿਡੀ ਸਿੱਧੇ ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਭੇਜ ਦਿੱਤੀ ਜਾਵੇਗੀ। ਇਹ ਪਹਿਲ ਕਿਸਾਨਾਂ ਨੂੰ ਵਿੱਤੀ ਰਾਹਤ ਦੇ ਨਾਲ ਨਾਲ ਹੋਰ ਲਾਭ ਵੀ ਪ੍ਰਦਾਨ ਕਰੇਗੀ। ਇਹ ਕਿਸਾਨਾਂ ਨੂੰ ਵਿਗਿਆਨਕ ਤੌਰ 'ਤੇ ਸਿਫ਼ਾਰਸ਼ ਕੀਤੀਆਂ, ਉੱਚ ਉਤਪਾਦਨ ਵਾਲੀਆਂ ਨਰਮੇ ਤੇ ਕਪਾਹ ਦੀਆਂ ਕਿਸਮਾਂ ਅਪਣਾਉਣ ਲਈ ਉਤਸ਼ਾਹਿਤ ਕਰੇਗੀ। ਉਨ੍ਹਾਂ ਕਿਹਾ ਕਿ ਦੇਸੀ ਕਪਾਹ ਅਤੇ ਪੀਏਯੂ-ਪ੍ਰਵਾਨਿਤ ਬੀਟੀ ਹਾਈਬ੍ਰਿਡ ਨਰਮੇ ਦੇ ਬੀਜਾਂ ਉੱਤੇ ਸਬਸਿਡੀ ਨਾਲ ਪੰਜਾਬ ਨੂੰ ਆਪਣੀ ਰਵਾਇਤੀ ਕਪਾਹ ਪੱਟੀ ਨੂੰ ਮੁੜ ਸੁਰਜੀਤ ਕਰਨ ਵਿੱਚ ਮਦਦ ਮਿਲੇਗੀ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਬਸਿਡੀ ਸਕੀਮ, ਜਿਸ ਨਾਲ ਪਿਛਲੇ ਸੀਜ਼ਨ ਵਿੱਚ ਨਰਮੇ ਹੇਠ ਰਕਬੇ ਵਿੱਚ ਵਾਧਾ ਦਰਜ ਕੀਤਾ ਗਿਆ ਸੀ, ਨਾਲ ਖਰਚਿਆਂ ਵਿੱਚ ਕਾਫ਼ੀ ਕਮੀ ਆਉਣ ਅਤੇ ਖਾਸ ਕਰਕੇ ਨਰਮਾ ਪੱਟੀ ਵਾਲੇ ਮਾਲਵਾ ਖਿੱਤੇ ਵਿੱਚ ਇਸ ਦਾ ਹੋਰ ਵਿਸਥਾਰ ਹੋਣ ਦੀ ਉਮੀਦ ਹੈ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਹਰੇਕ ਯੋਗ ਕਿਸਾਨ ਲਈ ਆਨਲਾਈਨ ਪੋਰਟਲ ਤੱਕ ਨਿਰਵਿਘਨ ਪਹੁੰਚ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਉਤਪਾਦਕ ਜਾਣਕਾਰੀ ਜਾਂ ਡਿਜੀਟਲ ਪਹੁੰਚ ਦੀ ਘਾਟ ਕਾਰਨ ਇਸ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਸ. ਖੁੱਡੀਆਂ ਨੇ ਕਿਹਾ ਕਿ ਮਜ਼ਬੂਤ ਗੁਣਵੱਤਾ ਵਾਲੇ ਬੀਜ ਪ੍ਰਦਾਨ ਕਰਕੇ ਪੰਜਾਬ ਵੱਲੋਂ ਉਤਪਾਦਕਤਾ ਅਤੇ ਮੁਨਾਫ਼ਾ ਦੋਵਾਂ ਵਿੱਚ ਵਾਧਾ ਕੀਤਾ ਜਾਵੇਗਾ। ਉਨ੍ਹਾਂ ਹਰੇਕ ਕਪਾਹ ਤੇ ਨਰਮਾ ਉਤਪਾਦਕ ਨੂੰ ਪੋਰਟਲ 'ਤੇ ਜਲਦੀ ਅਰਜ਼ੀਆਂ ਦੇਣ ਅਤੇ ਇਸ ਯੋਜਨਾ ਦਾ ਪੂਰਾ ਲਾਭ ਲੈਣ ਦੀ ਅਪੀਲ ਕੀਤੀ।
 

Have something to say? Post your comment

 

More in Chandigarh

ਵਿਜੀਲੈਂਸ ਬਿਊਰੋ ਨੇ ਸੀਨੀਅਰ ਕਾਂਸਟੇਬਲ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਸ੍ਰੀ ਗੁਰੂ ਤੇਗ ਬਹਾਦਰ ਗੁਰਦੁਆਰਾ ਸਾਹਿਬ, ਕੋਟਕਪੂਰਾ ਦੀ ਪ੍ਰਬੰਧਕ ਕਮੇਟੀ ਅਤੇ ਸੰਗਤ ਨੇ ਸਪੀਕਰ ਸੰਧਵਾਂ ਦਾ ਸਨਮਾਨ ਕੀਤਾ

4.90 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 15871.51 ਕਰੋੜ ਰੁਪਏ ਦੀ ਅਦਾਇਗੀ : ਲਾਲ ਚੰਦ ਕਟਾਰੂਚੱਕ

ਛੋਟੇ ਤੇ ਮੱਧਮ ਵਰਗ ਦੇ ਕਿਸਾਨਾਂ ਲਈ ਬਹੁਤ ਲਾਭਕਾਰੀ ਸਾਬਤ ਹੋ ਰਹੀ ਹੈ ਏਆਈਐਫ ਸਕੀਮ : ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 95ਵਾਂ ਦਿਨ: ਪੰਜਾਬ ਪੁਲਿਸ ਵੱਲੋਂ 577 ਥਾਵਾਂ ‘ਤੇ ਛਾਪੇਮਾਰੀ; 309 ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਿਪਟੀ ਕਮਿਸ਼ਨਰਾਂ ਨੂੰ ਸਮਾਂ ਹੱਦ ਤੋਂ ਪਹਿਲਾਂ ਹੜ੍ਹ ਸੁਰੱਖਿਆ ਕਾਰਜ ਨੇਪਰੇ ਚਾੜ੍ਹਨ ਦੇ ਆਦੇਸ਼

ਸੜਕ ਹਾਦਸੇ ਵਿੱਚ ਬਜ਼ੁਰਗ ਦੀ ਮੌਤ

ਸਿਹਤ ਵਿਭਾਗ ਦੀ ਟੀਮ ਵਲੋਂ ਡੇਂਗੂ ਸਬੰਧੀ ਕੀਤਾ ਸਰਵੇ-

ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 25ਵੀਂ ਬੱਸ ਰਵਾਨਾ

ਜਦੋਂ ਤੋਂ ਬੇਅਦਬੀ ਵਿਰੋਧੀ ਕਾਨੂੰਨ ਬਣਿਆ ਹੈ, ਭਾਜਪਾ ਮੈਨੂੰ ਕਮਜ਼ੋਰ ਅਤੇ ਖ਼ਤਮ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ